26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦੇ ਤੈਰਾਕੀ ਮੁਕਾਬਲਿਆਂ ’ਚ ਬਲਾਕ ਵੇਰਕਾ ਦੇ ਖਿਡਾਰੀ ਛਾਏ

ਅੰਮ੍ਰਿਤਸਰ 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪ੍ਰਾਇਮਰੀ ਪੱਧਰ ਤੋਂ ਹੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕੰਵਲਜੀਤ ਸਿੰਘ ਸੰਧੂ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ.

ਅਜੀਤ ਡੈਸਕ 26-10-2026
ਅੰਮ੍ਰਿਤਸਰ 25 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਖੇਡਾਂ ਨਾਲ ਜੋੜਨ ਦੇ ਮਕਸਦ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪ੍ਰਾਇਮਰੀ ਪੱਧਰ ਤੋਂ ਹੀ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸਥਾਨਕ ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਅੰਮ੍ਰਿਤਸਰ ਵਿਖੇ ਕੰਵਲਜੀਤ ਸਿੰਘ ਸੰਧੂ ਜਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੀ. ਐਸ. ਓ. ਬਲਕਾਰ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪਧਰੀ ਪ੍ਰਾਇਮਰੀ ਤੈਰਾਕੀ ਖੇਡ ਮੁਕਾਬਲੇ ਕਰਵਾਏ ਗਏ। ਅੰਤਰ-11 ਸਾਲਾ ਵਿਦਿਆਰਥੀਆਂ ਦੇ ਤੈਰਾਕੀ ਮੁਕਾਬਲਿਆਂ ਦਾ ਰਸਮੀ ਉਦਘਾਟਨ ਜਿਲਾ ਖੇਡ ਅਫਸਰ (ਐਲੀ) ਬਲਕਾਰ ਸਿੰਘ ਵਲੋਂ ਕੀਤਾ ਗਿਆ, ਜਿਸ ‘ਚ ਜ਼ਿਲਾ ਅੰਮ੍ਰਿਤਸਰ ਨਾਲ ਸੰਬੰਧਿਤ ਸਰਕਾਰੀ, ਅਰਧ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਪ੍ਰਾਇਮਰੀ ਵਿਦਿਆਰਥੀਆਂ ਨੇ ਵੱਡੀ ਗਿਣਤੀ ‘ਚ ਭਾਗ ਲਿਆ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਅਧਿਆਪਕਾਂ ਅਤੇ ਖੇਡ ਕੋਚਾਂ ਨੂੰ ਸੰਬੋਧਨ ਕਰਦਿਆਂ ਬਲਕਾਰ ਸਿੰਘ ਨੇ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਅਨਿਖੜਵਾਂ ਅੰਗ ਹਨ। ਖੇਡਾਂ ਜਿੱਥੇ ਸਾਡੇ ਸਰੀਰ ਨੂੰ ਤੰਦਰੁਸਤ ਰੱਖਣ ‘ਚ ਮਦਦਗਾਰ ਸਾਬਿਤ ਹੁੰਦੀਆਂ ਹਨ। ਉੱਥੇ ਹੀ ਖੇਡਾਂ ਸਾਨੂੰ ਅਨੁਸ਼ਾਸਨ ਦਾ ਪਾਠ ਵੀ ਪੜਾਉਂਦੀਆਂ ਹਨ। ਤੈਰਾਕੀ ਮੁਕਾਬਲਿਆਂ ‘ਚ ਵੇਰਕਾ ਬਲਾਕ ਦੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲੇ ਸਥਾਨ ਤੇ ਕਬਜ਼ਾ ਕੀਤਾ, ਜਦ ਕਿ ਬਲਾਕ ਅੰਮ੍ਰਿਤਸਰ -1 ਅਤੇ ਅੰਮ੍ਰਿਤਸਰ -2 ਨੇ ਕ੍ਰਮਵਾਰ ਦੂਜਾ ਅਤੇ ਤੀਸਰਾ ਸਥਾਨ ਹਾਲਿ ਕੀਤਾ 9 ਜੇਤੂ ਖਿਡਾਰੀਆਂ ਨੂੰ ਗੁਰਦੇਵ ਸਿੰਘ ਬੀ. ਈ. ਈ. ਓ., ਬਲਕਾਰ ਸਿੰਘ ਡੀ. ਐਸ. ਓ., ਸੈਂਟਰ ਹੈਡ ਟੀਚਰ ਰਜਿੰਦਰ ਸਿੰਘ ਸੋਹੀ, ਪਰਮਿੰਦਰ ਸਿੰਘ ਸਰਪੰਚ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ, ਗੁਰਪ੍ਰੀਤ ਸਿੰਘ ਵਡਾਲੀ ਜ਼ਿਲ੍ਹਾ ਨੋਡਲ ਅਫਸਰ, ਹਰਸ਼ਰਨਜੀਤ ਕੌਰ ਬੀ. ਐਸ. ਓ., ਕਰਮਜੀਤ ਕੌਰ ਬੀ. ਐਸ. ਓ., ਨਿਸ਼ਾਨ ਸਿੰਘ ਬੀ. ਐਸ. ਓ., ਤੈਰਾਕੀ ਕੋਚ ਮਨਪ੍ਰੀਤ ਸਿੰਘ ਭਕਨਾ ਖੁਰਦ ਵਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। 25 ਏਐਸਆਰ96
ਪਿਛਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਵਲੋਂ ਸਹੁੰ ਚੁੱਕ ਸਮਾਗਮ ਅਗਲੀ ਖ਼ਬਰ ਡੀ. ਪੀ. ਆਈ. ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਜੰਗ 2 ਨੂੰ ਵੱਡੇ ਪੱਧਰ ’ਤੇ ਮੋਟਰਸਾਈਕਲ ਰੈਲੀ ਰਾਹੀਂ ਲੋਕਾਂ ਨੂੰ ਕੀਤਾ ਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।