26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਡੇਰਾ ਕਾਰ ਸੇਵਾ ਨਿਰਮਲੇ ਤਪੋਬਨ ਵਿਖੇ ਭੂਰੀ ਵਾਲੇ ਮਹਾਂਪੁਰਸ਼ਾਂ ਦੀ ਯਾਦ ਵਿਚ ਸਾਲਾਨਾ ਤਿੰਨ ਦਿਨਾਂ ਗੁਰਮਤਿ ਸਮਾਗਮ ਆਰੰਭ

ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਘਰ ਪ੍ਰਤੀ ਅਟੁੱਟ ਸਮਰਪਣ ਦੀ ਭਾਵਨਾ ਨਾਲ ਆਪਣਾ ਸਮੁੱਚਾ ਜੀਵਨ ਮਨੁੱਖਤਾ ਅਤੇ ਧਾਰਮਿਕ ਸੇਵਾਵਾਂ ਦੇ ਲੇਖੇ ਲਾਉਣ ਵਾਲੇ ਸੇਵਾ ਦੇ ਪੁੰਜ, ਨਾਮ-ਰਸੀਏ ਮਹਾਂਪੁਰਖ ਸੰਤ ਬਾਬਾ ਜੈਮਲ ਸਿੰਘ ਭੂਰੀ ਵਾਲੇ, ਬਾਬਾ ਗੁਰਦਿਆਲ ਸਿੰਘ ਭੂਰੀ ਵਾਲੇ, ਬਾਬਾ ਨਾਮ ਦਾਨ ਸਿੰਘ ਭੂਰੀ ਵਾਲੇ ਅਤੇ ਸੇਵਿਕਾ ਬੀਬੀ ਹਰਜਿੰਦਰ ਕੌਰ ਦੀ ਯਾਦ ਨੂੰ ਸਮਰਪਿਤ ਸਲਾਨਾ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦੀ ਲੜੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਤੇ ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਵਿਚ ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਨਿਰਮਲੇ ਤਪੋਬਨ, ਤਰਨ ਤਾਰਨ ਰੋਡ ਵਿਖੇ ਸ਼ਰਧਾ, ਸਤਿਕਾਰ ਨਾਲ ਆਰੰਭ ਹੋਈ। ਇਸ ਲੜੀ ਦੇ ਪਹਿਲੇ ਸਮਾਗਮ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਨੇ ਮਹਾਂਪੁਰਖਾਂ ਦੇ ਪਵਿੱਤਰ ਜੀਵਨ, ਉਨ੍ਹਾਂ ਦੀਆਂ ਨਿਸ਼ਕਾਮ ਸੇਵਾਵਾਂ, ਗੁਰਮਤਿ ਪ੍ਰਤੀ ਅਟੁੱਟ ਸਮਰਪਣ ਅਤੇ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸੰਗਤਾਂ ਨਾਲ ਭਾਵਪੂਰਵਕ ਵਿਚਾਰ ਸਾਂਝੇ ਕੀਤੇ।

ਅਜੀਤ ਡੈਸਕ 26-10-2026
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ)-ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਘਰ ਪ੍ਰਤੀ ਅਟੁੱਟ ਸਮਰਪਣ ਦੀ ਭਾਵਨਾ ਨਾਲ ਆਪਣਾ ਸਮੁੱਚਾ ਜੀਵਨ ਮਨੁੱਖਤਾ ਅਤੇ ਧਾਰਮਿਕ ਸੇਵਾਵਾਂ ਦੇ ਲੇਖੇ ਲਾਉਣ ਵਾਲੇ ਸੇਵਾ ਦੇ ਪੁੰਜ, ਨਾਮ-ਰਸੀਏ ਮਹਾਂਪੁਰਖ ਸੰਤ ਬਾਬਾ ਜੈਮਲ ਸਿੰਘ ਭੂਰੀ ਵਾਲੇ, ਬਾਬਾ ਗੁਰਦਿਆਲ ਸਿੰਘ ਭੂਰੀ ਵਾਲੇ, ਬਾਬਾ ਨਾਮ ਦਾਨ ਸਿੰਘ ਭੂਰੀ ਵਾਲੇ ਅਤੇ ਸੇਵਿਕਾ ਬੀਬੀ ਹਰਜਿੰਦਰ ਕੌਰ ਦੀ ਯਾਦ ਨੂੰ ਸਮਰਪਿਤ ਸਲਾਨਾ ਤਿੰਨ ਦਿਨਾਂ ਧਾਰਮਿਕ ਸਮਾਗਮਾਂ ਦੀ ਲੜੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਤੇ ਬਾਬਾ ਗੁਰਵਿੰਦਰ ਸਿੰਘ ਪਟਨਾ ਸਾਹਿਬ ਵਾਲਿਆਂ ਦੀ ਰਹਿਨੁਮਾਈ ਵਿਚ ਡੇਰਾ ਕਾਰ ਸੇਵਾ ਸੰਤ ਭੂਰੀ ਵਾਲੇ ਨਿਰਮਲੇ ਤਪੋਬਨ, ਤਰਨ ਤਾਰਨ ਰੋਡ ਵਿਖੇ ਸ਼ਰਧਾ, ਸਤਿਕਾਰ ਨਾਲ ਆਰੰਭ ਹੋਈ। ਇਸ ਲੜੀ ਦੇ ਪਹਿਲੇ ਸਮਾਗਮ ਦੌਰਾਨ ਧਾਰਮਿਕ ਸ਼ਖ਼ਸੀਅਤਾਂ ਨੇ ਮਹਾਂਪੁਰਖਾਂ ਦੇ ਪਵਿੱਤਰ ਜੀਵਨ, ਉਨ੍ਹਾਂ ਦੀਆਂ ਨਿਸ਼ਕਾਮ ਸੇਵਾਵਾਂ, ਗੁਰਮਤਿ ਪ੍ਰਤੀ ਅਟੁੱਟ ਸਮਰਪਣ ਅਤੇ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸੰਗਤਾਂ ਨਾਲ ਭਾਵਪੂਰਵਕ ਵਿਚਾਰ ਸਾਂਝੇ ਕੀਤੇ। ਮਹੰਤ ਸ਼ਾਮ ਸੁੰਦਰ ਸਿੰਘ ਨੇ ਕਿਹਾ ਕਿ ਮਹਾਂਪੁਰਖਾਂ ਦਾ ਜੀਵਨ ਸੇਵਾ, ਸਿਮਰਨ, ਨਿਮਰਤਾ ਅਤੇ ਗੁਰੂ ਘਰ ਪ੍ਰਤੀ ਅਟੁੱਟ ਸ਼ਰਧਾ ਦੀ ਅਜਿਹੀ ਮਿਸਾਲ ਹੈ, ਜੋ ਅੱਜ ਵੀ ਸਮਾਜਿਕ ਪ੍ਰਾਣੀ ਨੂੰ ਸੱਚੇ ਜੀਵਨ ਮਾਰਗ ’ਤੇ ਚੱਲਣ ਲਈ ਉਤਸ਼ਾਹਿਤ ਕਰਦੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਗਿਆਨੀ ਤਰਸੇਮ ਸਿੰਘ, ਗਿਆਨੀ ਗੁਰਬਚਨ ਸਿੰਘ ਕਲਸੀਆਂ, ਮਹੰਤ ਅਮਰੀਕ ਸਿੰਘ, ਮਹੰਤ ਸ਼ਾਮ ਸੁੰਦਰ ਸਿੰਘ, ਸੰਤ ਗਿਆਨੀ ਜੈਲ ਸਿੰਘ ਅਤੇ ਮਹੰਤ ਮਹੇਸ਼ਰਾ ਨੰਦ ਨੇ ਮਹਾਂਪੁਰਖਾਂ ਦੇ ਜੀਵਨ ਅਤੇ ਸੇਵਾ ਦੇ ਖੇਤਰ ਵਿਚ ਉਨ੍ਹਾਂ ਵਲੋਂ ਪਾਏ ਵੱਡਮੁੱਲੇ ਯੋਗਦਾਨ ਬਾਰੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਜੀਵਨ ਵਿਚੋਂ ਮਿਲਦੀ ਪ੍ਰੇਰਨਾ ਮਨੁੱਖ ਨੂੰ ਆਪਣਾ ਸੁਆਰਥ ਤਿਆਗ ਕੇ ਗੁਰੂ ਘਰ ਅਤੇ ਮਨੁੱਖਤਾ ਦੀ ਸੇਵਾ ਦੇ ਮਾਰਗ ’ਤੇ ਚੱਲਣ ਦਾ ਹੌਸਲਾ ਦਿੰਦੀ ਹੈ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਅਤੇ ਭਾਈ ਅਵਤਾਰ ਸਿੰਘ ਦੇ ਜਥਿਆਂ ਤੋਂ ਇਲਾਵਾ ਸਿਮਰਨ ਨਰਾਇਣ ਸਿੰਘ ਦੇ ਜਥੇ ਨੇ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਗੁਰਨਾਮ ਸਿੰਘ, ਪ੍ਰੋ. ਸਰਦਾਰਾ ਸਿੰਘ ਵੇਰਕਾ, ਨਵਤੇਜ ਸਿੰਘ ਹੁੰਦਲ, ਭਾਈ ਅਮਰਜੀਤ ਸਿੰਘ, ਡੇਰਾ ਬਾਬਾ ਭੂਰੀ ਵਾਲੇ ਦੇ ਮੁੱਖ ਬੁਲਾਰੇ ਰਾਮ ਸਿੰਘ ਭਿੰਡਰ, ਗੁਰਜੀਤ ਸਿੰਘ ਰੰਧਾਵਾ, ਗੁਰਵਿੰਦਰ ਸਿੰਘ ਗੋਨੀ, ਬਾਬਾ ਅਵਤਾਰ ਸਿੰਘ, ਬਾਬਾ ਨਾਜਰ ਸਿੰਘ, ਬਾਬਾ ਕਰਨਦੀਪ ਸਿੰਘ, ਬਾਬਾ ਜੋਧਬੀਰ ਸਿੰਘ, ਬਾਬਾ ਪਰਦੀਪ ਸਿੰਘ, ਬਾਬਾ ਗੁਰਭੇਜ਼ ਸਿੰਘ, ਬਾਬਾ ਯਾਦਵਿੰਦਰ ਸਿੰਘ, ਬਾਬਾ ਸਰਵਣ ਸਿੰਘ, ਬਾਬਾ ਕਾਬਲ ਸਿੰਘ, ਬਾਬਾ ਜਸਬੀਰ ਸਿੰਘ, ਬਾਬਾ ਮਿੰਟਾ ਸਿੰਘ ਅਤੇ ਬਾਬਾ ਪ੍ਰਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ। ਭਾਈ ਰਾਮ ਸਿੰਘ ਭਿੰਡਰ ਨੇ ਦੱਸਿਆ ਕਿ ਕੱਲ੍ਹ 26 ਅਕਤੂਬਰ ਨੂੰ ਵੀ ਗੁਰਮਤਿ ਸਮਾਗਮ ਹੋਵੇਗਾ ਅਤੇ ਮੁੱਖ ਸਾਲਾਨਾ ਸਮਾਗਮ 27 ਅਕਤੂਬਰ ਨੂੰ ਸਵੇਰੇ 9 ਵਜੇ ਤੋਂ ਤਿੰਨ ਵਜੇ ਤੱਕ ਸਜਾਇਆ ਜਾਵੇਗਾ ਜਿਸ ਵਿਚ ਸਿੰਘ ਸਾਹਿਬਾਨ ਅਤੇ ਹੋਰ ਪ੍ਰਮੁੱਖ ਸ਼ਖਸੀਤਾਂ ਸ਼ਾਮਿਲ ਹੋਣਗੀਆਂ।
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਡਾਇਮੰਡ ਐਵੇਨਿਊ ਪਿੰਡ ਸੁਲਤਾਨਵਿੰਡ ਵਿਖੇ ਹੋਈ ਮੀਟਿੰਗ ਅਗਲੀ ਖ਼ਬਰ ਗੁਰਦੁਆਰਾ ਅਟਾਰੀ ਸਾਹਿਬ ਤੋਂ 27 ਨੂੰ ਸਜਾਈ ਜਾਵੇਗੀ ਵਿਸ਼ਾਲ ਪ੍ਰਭਾਤ ਫੇਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।