ਕਰਵਾ ਚੌਥ ਦਾ ਤਿਉਹਾਰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 29 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਪਤੀ ਦੀ ਲੰਬੀ ਉਮਰ ਲਈ ਰੱਖੇ ਜਾਂਦੇ ਕਰਵਾ ਚੌਥ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਆਹੁਤਾ ਔਰਤਾਂ ਵਲੋਂ ਅੰਮ੍ਰਿਤ ਵੇਲੇ ਸਰਗੀ ਖਾ ਕੇ ਵਰਤ ਦੀ ਸ਼ੁਰੂਆਤ ਕੀਤੀ ਗਈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੰਦਰਾਂ ’ਚ ਨਤਮਸਤਕ ਹੋ ਕੇ ਆਪਣੇ ਪਤੀ ਦੀ ਲੰਬੀ ਉਮਰ ਦੀ ਅਰਦਾਸ ਕੀਤੀ।
ਅਜੀਤ ਡੈਸਕ
30-10-2026