30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਕਿਹਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਦੀਆਂ ਚੋਣਾਂ ਪੂਰੀ ਸ਼ਾਨ ਨਾਲ ਜਿੱਤਾਂਗੇ

ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)-ਵਿਰੋਧੀ ਧਿਰ ਦੇ ਨੇਤਾ ਤੇ ਸੀਨੀ: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਤੇ ਭਾਜਪਾ ਦੋਵੇਂ ਇਕ ਹੀ ਸਿੱਕੇ ਦੇ 2 ਪਹਿਲੂ ਹਨ ਅਤੇ ਕਾਂਗਰਸ ਨੂੰ ਦੇਸ਼ ਅੰਦਰ ਖਤਮ ਕਰਨ ਲਈ ਹੀ ਭਾਜਪਾ ਨੇ ਆਪ ਨੂੰ ਲਿਆਂਦਾ ਤਾਂ ਜੋ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਕੇ ਸੱਤਾ ਹਥਿਆਈ ਜਾ ਸਕੇ। ਇਹ ਪ੍ਰਗਟਾਵਾ ਉਨ੍ਹਾਂ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ’ਚ ਕਰਵਾਏ ਪੱਤਰਕਾਰ ਸੰਮੇਲਨ ’ਚ ਕੀਤਾ ਜਿਨ੍ਹਾਂ ਦੋਸ਼ ਲਾਇਆ ਕਿ ਆਪ ਨੇ ਰਾਜ ਨੂੰ ਆਰਥਿਕ ਤਬਾਹੀ ਵੱਲ ਧੱਕ ਦਿੱਤਾ ਹੈ।

ਅਜੀਤ ਡੈਸਕ 30-10-2026
ਅੰਮ੍ਰਿਤਸਰ, 29 ਅਕਤੂਬਰ (ਰੇਸ਼ਮ ਸਿੰਘ)-ਵਿਰੋਧੀ ਧਿਰ ਦੇ ਨੇਤਾ ਤੇ ਸੀਨੀ: ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਤੇ ਭਾਜਪਾ ਦੋਵੇਂ ਇਕ ਹੀ ਸਿੱਕੇ ਦੇ 2 ਪਹਿਲੂ ਹਨ ਅਤੇ ਕਾਂਗਰਸ ਨੂੰ ਦੇਸ਼ ਅੰਦਰ ਖਤਮ ਕਰਨ ਲਈ ਹੀ ਭਾਜਪਾ ਨੇ ਆਪ ਨੂੰ ਲਿਆਂਦਾ ਤਾਂ ਜੋ ਕਾਂਗਰਸ ਨੂੰ ਸੱਤਾ ਤੋਂ ਲਾਂਭੇ ਕਰਕੇ ਸੱਤਾ ਹਥਿਆਈ ਜਾ ਸਕੇ। ਇਹ ਪ੍ਰਗਟਾਵਾ ਉਨ੍ਹਾਂ ਸੀਨੀਅਰ ਕਾਂਗਰਸੀ ਆਗੂਆਂ ਦੀ ਮੌਜੂਦਗੀ ’ਚ ਕਰਵਾਏ ਪੱਤਰਕਾਰ ਸੰਮੇਲਨ ’ਚ ਕੀਤਾ ਜਿਨ੍ਹਾਂ ਦੋਸ਼ ਲਾਇਆ ਕਿ ਆਪ ਨੇ ਰਾਜ ਨੂੰ ਆਰਥਿਕ ਤਬਾਹੀ ਵੱਲ ਧੱਕ ਦਿੱਤਾ ਹੈ। ਰਾਜ ’ਚ ਪੁਲਿਸ ਬੇਲਗਾਮ ਹੈ ਅਤੇ ਅਮਨ ਕਾਨੂੰਨ ਦੀ ਵਿਵਸਥਾ ਲਗਾਤਾਰ ਵਿਗੜ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਪੁਲਿਸ ਮਨਮਾਨੀਆਂ ਕਰਕੇ ਭ੍ਰਿਸ਼ਟਾਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 4 ਨੰਵਬਰ ਦੀ ਸੰਗਰੂਰ ਰੈਲੀ ’ਚ ਕਾਂਗਰਸ ਵਲੋਂ ਕੌਮੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਵਿਸ਼ਾਲ ਇਨਸਾਫ ਰੈਲੀ ਕਰਵਾਈ ਜਾ ਰਹੀ ਹੈ ਜਿਸ ’ਚ ਸ੍ਰੀ ਗਾਂਧੀ ਆਪ ਸਰਕਾਰ ਤੋਂ ਨਸ਼ਿਆਂ ਖ਼ਿਲਾਫ਼ ਜਨਤਾ ਦਾ ਜਵਾਬ ਮੰਗਣਗੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਮਾਜਿਕ ਕਾਰਜ਼ਕਰਤਾ ਪਰਵਿੰਦਰ ਸਿੰਘ ਝੋਟਾ ਦੀ ਮੌਤ ’ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਦੇ ਕਾਰਜ਼ਕਾਰ ਦੌਰਾਨ ਰਾਜ ਦਾ ਕੁੱਲ ਕਰਜਾ 2 ਲੱਖ 72 ਹਜ਼ਾਰ ਕਰੋੜ ਰੁਪਏ ਹੋ ਚੁਕਿਆ ਹੈ ਜਦੋਂ ਕਿ ਇਹ ਲਗਾਤਾਰ ਵੱਧਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਲੋਕ ਨਕਾਰ ਚੁੱਕੇ ਹਨ ਅਤੇ ਜਿਸ ਕਾਰਨ ਕਾਂਗਰਸ ਦੀ ਸਰਕਾਰ ਬਨਣਾ ਲਗਭਗ ਤਹਿ ਹੈ। ਇਸ ਮੌਕੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ, ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਮੰਤਰੀ ਅਨਿਲ ਜੋਸ਼ੀ, ਮਿੱਠੂ ਮੈਦਾਨ, ਸੁਨੀਲ ਦੱਤੀ ਤੇ ਹੋਰ ਆਗੂ ਹਾਜ਼ਰ ਸਨ। 29 ਏਐਸਆਰ28
ਪਿਛਲੀ ਖ਼ਬਰ ਕਮਿਸ਼ਨਰੇਟ ਪੁਲਿਸ ਵਲੋਂ 138 ਕੇਸਾਂ ’ਚ ਬਰਾਮਦ ਨਸ਼ੀਲੇ ਪਦਾਰਥਾਂ ਨੂੰ ਭੱਠੀ ’ਚ ਸਾੜ ਕੇ ਕੀਤਾ ਸਵਾਹ ਅਗਲੀ ਖ਼ਬਰ ਖ਼ਾਲਸਾ ਯੂਨੀਵਰਸਿਟੀ ਦੇ ਉਪ ਕੁਲਪਤੀ ਵਲੋਂ ‘ਮੁਕਾਬਲਾ ਪ੍ਰੀਖਿਆ ਅਧਿਐਨ ਕੇਂਦਰ’ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।