31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਵਿਧਾਇਕ ਡਾ. ਅਜੇ ਗੁਪਤਾ ਵਲੋਂ ‘ਮੇਰੀ ਦੁਕਾਨ-ਮੇਰੇ ਨਾਮ’ ਯੋਜਨਾ ਤਹਿਤ ਅਧਿਕਾਰੀਆਂ ਤੇ ਦੁਕਾਨਦਾਰਾਂ ਨਾਲ ਮੀਟਿੰਗ

ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ‘ਮੇਰੀ ਦੁਕਾਨ ਮੇਰੇ ਨਾਮ’ ਯੋਜਨਾ ਤਹਿਤ ਨਿਗਮ ਦੇ ਵਧੀਕ ਕਮਿਸ਼ਨਰ ਡਾ.

ਵਿਧਾਇਕ ਡਾ. ਅਜੇ ਗੁਪਤਾ ਨਿਗਮ ਦੇ ਅਧਿਕਾਰੀਆਂ ਅਤੇ ਦੁਕਾਨਦਾਰਾਂ ਨਾਲ ਮੁਲਾਕਾਤ ਕਰਦੇ ਹੋਏ। ਤਸਵੀਰ : ਨਿਰਮਲ ਸਟੂਡੀਓ 31-10-2026
ਅੰਮ੍ਰਿਤਸਰ, 30 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ‘ਮੇਰੀ ਦੁਕਾਨ ਮੇਰੇ ਨਾਮ’ ਯੋਜਨਾ ਤਹਿਤ ਨਿਗਮ ਦੇ ਵਧੀਕ ਕਮਿਸ਼ਨਰ ਡਾ. ਜੈ ਇੰਦਰ ਸਿੰਘ, ਅਸਟੇਟ ਅਫ਼ਸਰ ਧਰਮਿੰਦਰ ਜੀਤ ਸਿੰਘ ਸਮੇਤ ਹੋਰ ਅਧਿਕਾਰੀਆਂ ਅਤੇ ਨਿਗਮ ਦੇ ਕਿਰਾਏਦਾਰ ਦੁਕਾਨਦਾਰਾਂ ਨਾਲ ਮੀਟਿੰਗ ਕੀਤੀ। ਵਿਧਾਇਕ ਡਾ. ਅਜੇ ਗੁਪਤਾ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਪੰਜਾਬ ਸਰਕਾਰ ਦੀ ਇਸ ਲਾਹੇਵੰਦ ਯੋਜਨਾ ਦਾ ਬਹੁਤ ਘੱਟ ਦਰਾਂ ’ਤੇ ਲਾਭ ਹੋਵੇਗਾ। ਵਿਧਾਇਕ ਡਾ. ਗੁਪਤਾ ਨੇ ਦੱਸਿਆ ਕਿ 2008 ਤੋਂ ਨਗਰ ਨਿਗਮ ਦੇ ਕਿਰਾਏ ਦੁਕਾਨ ’ਤੇ ਕਾਬਜ਼ ਦੁਕਾਨਦਾਰਾਂ ਨੂੰ ਇਸ ਯੋਜਨਾ ਦਾ ਲਾਭ ਮਿਲੇਗਾ। ਉਨ੍ਹਾਂ ਸਾਰੇ ਦੁਕਾਨਦਾਰਾਂ ਨੂੰ 6 ਨਵੰਬਰ ਤੱਕ ਫਾਰਮ ਭਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਸ ਮਕਸਦ ਲਈ ਨਗਰ ਨਿਗਮ ਦੇ ਅਸਟੇਟ ਵਿਭਾਗ ਦੇ ਅੰਦਰ ਇੱਕ ਵਿਸ਼ੇਸ਼ ਟੀਮ ਬਣਾਈ ਗਈ ਹੈ ਅਤੇ ਇਸ ਯੋਜਨਾ ਤਹਿਤ ਅੰਮ੍ਰਿਤਸਰ ਸ਼ਹਿਰ ਵਿਚ ਲਗਭਗ 1,055 ਕਿਰਾਏਦਾਰ ਦੁਕਾਨਦਾਰਾਂ ਨੂੰ ਇਸ ਯੋਜਨਾ ਤਹਿਤ ਲਾਭ ਮਿਲਣਾ ਤੈਅ ਹੈ, ਜਿਸ ਲਈ ਸਾਰੇ ਕਿਰਾਏਦਾਰ ਦੁਕਾਨਦਾਰ 6 ਨਵੰਬਰ ਤੋਂ ਪਹਿਲਾਂ ਫਾਰਮ ਮੁਫਤ ਭਰਕੇ ਨਗਰ ਨਿਗਮ ਨੂੰ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਨਗਰ ਨਿਗਮ ਨੂੰ ਅਲਾਟ ਕੀਤੀਆਂ ਕਿਰਾਏ ਦੀਆਂ ਦੁਕਾਨਾਂ ਦੇ ਖੇਤਰ ਦੇ ਆਧਾਰ ’ਤੇ, 3 ਲੱਖ ਤੱਕ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਕੁਲੈਕਟਰ ਰੇਟ ਦਾ ਸਿਰਫ਼ 12.5 ਪ੍ਰਤੀਸ਼ਤ ਭੁਗਤਾਨ ਕਰਨਾ ਪਵੇਗਾ, 3 ਲੱਖ ਤੋਂ 8 ਲੱਖ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਕੁਲੈਕਟਰ ਰੇਟ ਦਾ ਸਿਰਫ਼ 25 ਪ੍ਰਤੀਸ਼ਤ ਭੁਗਤਾਨ ਕਰਨਾ ਪਵੇਗਾ ਅਤੇ 8 ਲੱਖ ਤੋਂ 15 ਲੱਖ ਦੀ ਸਾਲਾਨਾ ਆਮਦਨ ਵਾਲੇ ਲੋਕਾਂ ਨੂੰ ਕੁਲੈਕਟਰ ਰੇਟ ਦਾ 50 ਪ੍ਰਤੀਸ਼ਤ ਭੁਗਤਾਨ ਕਰਨਾ ਪਵੇਗਾ। ਇਸ ਤੋਂ ਬਾਅਦ ਦੁਕਾਨਦਾਰਾਂ ਨੂੰ ਇਸ ਯੋਜਨਾ ਦਾ ਲਾਭ ਦਿੱਤਾ ਜਾਵੇਗਾ ਅਤੇ ਦੁਕਾਨ ਉਨ੍ਹਾਂ ਦੇ ਨਾਮ ’ਤੇ ਰਜਿਸਟਰ ਕੀਤੀ ਜਾਵੇਗੀ। ਡਾ. ਅਜੇ ਗੁਪਤਾ ਨੇ ਕਿਹਾ ਕਿ ਬਜ਼ੁਰਗ ਨਾਗਰਿਕਾਂ ਅਤੇ ਔਰਤਾਂ ਨੂੰ 10 ਪ੍ਰਤੀਸ਼ਤ ਛੋਟ ਮਿਲੇਗੀ ਅਤੇ ਜੋ ਇਕ ਹਫ਼ਤੇ ਦੇ ਅੰਦਰ ਪੂਰਾ ਭੁਗਤਾਨ ਕਰਦੇ ਹਨ ਉਨ੍ਹਾਂ ਨੂੰ 5 ਪ੍ਰਤੀਸ਼ਤ ਛੋਟ ਮਿਲੇਗੀ। ਵਿਧਾਇਕ ਡਾ. ਅਜੇ ਗੁਪਤਾ ਨੇ ਸਾਰੇ ਨਗਰ ਨਿਗਮ ਕਿਰਾਏਦਾਰਾਂ ਨੂੰ ਪੰਜਾਬ ਸਰਕਾਰ ਦੀ ਇਸ ਯੋਜਨਾ ਦਾ ਲਾਭ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ 30 ਨਵੰਬਰ ਤੋਂ ਪਹਿਲਾਂ ਯੋਜਨਾ ਦਾ ਲਾਭ ਮਿਲੇਗਾ।
ਪਿਛਲੀ ਖ਼ਬਰ ਕ ਾਲਜ ਟੀਮਾਂ ਨੇ ਪਹਿਲੀ ਵਾਰ ਡਿਗਰੀ ਕਾਲਜ ਵਜੋਂ ਏ - ਜ਼ੋਨ ਦੇ ਬੀ - ਡਵੀਜ਼ਨ ’ ਚ ਮੁਕਾਬਲਿਆਂ ’ ਚ ਕੀਤੀ ਸ਼ਿਰਕਤ – ਪ੍ਰਿੰਸ... ਅਗਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਮੁਹਿੰਮ ਸੰਬੰਧੀ ਸੈਮੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।