31-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ 7 ਗੋਲਡ ਮੈਡਲ ਅਤੇ 10 ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਮੱਲਾਂ ਮਾਰੀਆਂ

ਅੰਮ੍ਰਿਤਸਰ,30 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਆਈ. ਕੇ.

ਅਜੀਤ ਡੈਸਕ 31-10-2026
ਅੰਮ੍ਰਿਤਸਰ,30 ਅਕਤੂਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਦੇ ਵਿਦਿਆਰਥੀਆਂ ਨੇ ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੀਆਂ ਵੱਖਂਵੱਖ ਡਿਗਰੀ ਪ੍ਰੋਗਰਾਮਾਂ ਦੀਆਂ ਪ੍ਰੀਖਿਆਵਾਂ ’ਚ 7 ਗੋਲਡ ਮੈਡਲ ਅਤੇ 10 ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਖ਼ਾਲਸਾ ਵਿਦਿਅਕ ਸੰਸਥਾ ਅਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਦੱਸਿਆ ਕਿ ਵਿਦਿਆਰਥਣ ਭਰਮਪ੍ਰੀਤ ਕੌਰ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ, ਇੰਜੀਨੀਅਰਿੰਗ ’ਚ 9.2 ਸੀ. ਜੀ. ਪੀ. ਏ. ਪ੍ਰਾਪਤ ਕਰਕੇ ਯੂਨੀਵਰਸਿਟੀ ’ਚ ਪਹਿਲਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਪ੍ਰਾਪਤੀਆਂ ਹਾਸਲ ਕਰਨ ਵਾਲੇ ਵਿਦਿਆਰਥੀਆਂ ’ਚ ਪੈਰਾ ਮੈਡੀਕਲ ਅਤੇ ਅਲਾਈਡ ਹੈਲਥ ਸਾਇੰਸਜ਼ ਵਿਭਾਗ ਦੇ 5 ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਸਾਲਾਨਾ ਕਾਨਵੋਕੇਸ਼ਨ ਦੌਰਾਨ ਗੋਲਡ ਮੈਡਲ ਪ੍ਰਾਪਤ ਕਰਕੇ ਕਾਲਜ ਦਾ ਮਾਣ ਵਧਾਇਆ। ਬੀ. ਐੱਸ. ਸੀ. ਰੇਡੀਓ ਇਮੇਜਿੰਗ ਟੈਕਨਾਲੋਜੀ ਦੀ ਖੈਰਤ ਨੇ 9.04 ਸੀ. ਜੀ. ਪੀ. ਏ., ਐੱਮ. ਐੱਸ. ਸੀ. ਰੇਡੀਓ ਇਮੇਜਿੰਗ ਟੈਕਨਾਲੋਜੀ ਦੀ ਮਿਚੀ ਐਲੋ ਨੇ 8.14 ਸੀ.ਜੀ.ਪੀ.ਏ., ਬੀ.ਐੱਸ.ਸੀ. ਐਨੇਸਥੀਸੀਆ ਐਂਡ ਆਪ੍ਰੇਸ਼ਨ ਥੀਏਟਰ ਟੈਕਨਾਲੋਜੀ ਦੀ ਦਿਸ਼ਾ ਮਹਿਰਾ ਨੇ 8.8 ਸੀ.ਜੀ.ਪੀ.ਏ., ਐੱਮ.ਐੱਸ.ਸੀ. ਐਨੇਸਥੀਸੀਆ ਐਂਡ ਆਪ੍ਰੇਸ਼ਨ ਥੀਏਟਰ ਟੈਕਨਾਲੋਜੀ ਦੀ ਮੈਮੂਨਾ ਨੇ 8.3 ਸੀ.ਜੀ.ਪੀ.ਏ. ਅਤੇ ਬੀ.ਐੱਸ.ਸੀ . ਮੈਡੀਕਲ ਟੈਕਨਾਲੋਜੀ ਦੀ ਤਮੰਨਾ ਨੇ 9.17 ਸੀ.ਜੀ.ਪੀ.ਏ. ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤੇ, ਜਦਕਿ ਪੋਸਟ ਗ੍ਰੈਜੂਏਟ ਡਿਪਲੋਮਾ ਇਨ ਡਿਜੀਟਲ ਮਾਰਕੀਟਿੰਗ ਦੀ ਹਰਮਨਪ੍ਰੀਤ ਕੌਰ ਨੇ ’ਵਰਸਿਟੀ ’ਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਪ੍ਰਾਪਤ ਕੀਤਾ। ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਚ ਦਸ ਮੈਰਿਟ ਪੁਜ਼ੀਸ਼ਨਾਂ ਹਾਸਲ ਕਰਕੇ ਆਪਣੀ ਕਾਬਲੀਅਤ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇੰਜੀਨੀਅਰਿੰਗ ਖੇਤਰ ’ਚ ਕੰਪਿਊਟਰ ਸਾਇੰਸ ਇੰਜੀਨੀਅਰਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਮਸ਼ੀਨ ਲਰਨਿੰਗ ’ਚ ਅਭੈ ਕੌਸ਼ਲ ਨੇ ਯੂਨੀਵਰਸਿਟੀ ’ਚ 6ਵਾਂ ਸਥਾਨ ਪ੍ਰਾਪਤ ਕੀਤਾ। ਜਦਕਿ ਬੀ.ਐੱਸ.ਸੀ. ਕਾਰਡੀਅਕ ਕੇਅਰ ਟੈਕਨਾਲੋਜੀ ਦੀ ਤਨਿਸ਼ਿਕਾ ਰੱਤਾ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਪ੍ਰੋਗਰਾਮ ਦੇ ਸ਼ੇਜ਼ਾਨ ਸ਼ਾਹ, ਬੀ.ਟੈਕ. ਸਿਵਲ ਇੰਜੀਨੀਅਰਿੰਗ ਦੇ ਧਰੁਵ ਸ਼ੰਗਾਰੀ, ਬੀ.ਟੈਕ. ਕੰਪਿਊਟਰ ਸਾਇੰਸ ਇੰਜੀਨੀਅਰਿੰਗ ਦੇ ਰਮਨ ਕੁਮਾਰ ਅਤੇ ਬੈਚਲਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨਾਲੋਜੀ ਦੀ ਹਰਮਨਪ੍ਰੀਤ ਕੌਰ ਨੇ ਆਪੋ ਆਪਣੇ ਪ੍ਰੋਗਰਾਮਾਂ ‘ਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਬੀ.ਬੀ.ਏ. ਦੀ ਕ੍ਰਿਤਿਕਾ ਖੰਨਾ ਨੇ ਚੌਥਾ, ਜਦਕਿ ਐੱਮ.ਸੀ.ਏ. ਦੀ ਇਸ਼ਿਕਾ ਭਾਟੀਆ ਅਤੇ ਕੁਮਾਰੀ ਅਸ਼ਵਨੀ ਨੇ ਕ੍ਰਮਵਾਰ ਪੰਜਵਾਂ ਅਤੇ ਸੱਤਵਾਂ ਸਥਾਨ ਪ੍ਰਾਪਤ ਕੀਤਾ। ਇਸ ਦੌਰਾਨ ਖਾਲਸਾ ਯੂਨੀਵਰਸਿਟੀ ਦੇ ਪ੍ਰੋਂ ਚਾਂਸਲਰ ਅਤੇ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਡਾਇਰੈਕਟਰ ਡਾ. ਮੰਜ਼ੂ ਬਾਲਾ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਪ੍ਰਾਪਤੀਆਂ ਲਈ ਵਧਾਈ ਦਿੱਤੀ।
ਪਿਛਲੀ ਖ਼ਬਰ ਖਾਦਾਂ ਦੀ ਵਰਤੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਹੀ ਕੀਤੀ ਜਾਵੇ : ਮੁੱਖ ਖੇਤੀਬਾੜੀ ਅਫ਼ਸਰ ਅਗਲੀ ਖ਼ਬਰ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਲਗਾਤਾਰ ਗਿਰਾਵਟ ਕਾਰਨ ਬਾਜ਼ਾਰ ’ਚ ਮੰਦੀ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।