ਸੱਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਦੀ ਵਿਦਿਆਰਥਣ ਨੂੰ ਭਾਰਤੀ ਏਅਰਟੈੱਲ ਫਾਊਂਡੇਸ਼ਨ ਵਲੋਂ ਸਕਾਲਰਸ਼ਿਪ ਪ੍ਰਦਾਨ
ਅਜਨਾਲਾ, 1 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਸੱਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਦੀ ਵਿਦਿਆਰਥਣ ਨੇ ਆਪਣੀ ਮਿਹਨਤ ਅਤੇ ਲਗਨ ਸਦਕਾ ਟੈਸਟ ਪਾਸ ਕਰਕੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਵਲੋਂ ਪ੍ਰਦਾਨ ਕੀਤੀ ਜਾਣ ਵਾਲੀ ਸਕਾਲਰਸ਼ਿਪ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਉਕਤ ਵਿਦਿਆਰਥਣ ਦੀ ਇਸ ਪ੍ਰਾਪਤੀ ’ਤੇ ਸਕੂਲ ਪ੍ਰਬੰਧਕਾਂ ਵਲੋਂ ਸਕਾਲਰਸ਼ਿਪ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਮਾਪਿਆਂ ਨੂੰ ਸਕੂਲ ਵਿਖੇ ਸੱਦਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਅਜੀਤ ਡੈਸਕ
02-11-2026