02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਸੰਯੁਕਤ ਸਮਾਜ ਮੋਰਚੇ ਦੇ ਮਾਝਾ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ ਮਾਹੂ ਭਗਤੂਪੁਰ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ’ਚ ਸ਼ਾਮਿਲ

ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੂੂੰ ਉਸ ਵੇਲੇ ਹੁਲਾਰਾ ਮਿਲਿਆ, ਜਦੋਂ ਸੰਯੁਕਤ ਸਮਾਜ ਮੋਰਚੇ ਦੇ ਮਾਝਾ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ ਮਾਹੂ ਭਗਤੂਪੁਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਸੰਯੁਕਤ ਸਮਾਜ ਮੋਰਚੇ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ।

ਅਜੀਤ ਡੈਸਕ 02-11-2026
ਅੰਮ੍ਰਿਤਸਰ, 1 ਨਵੰਬਰ (ਹਰਮਿੰਦਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਨੂੂੰ ਉਸ ਵੇਲੇ ਹੁਲਾਰਾ ਮਿਲਿਆ, ਜਦੋਂ ਸੰਯੁਕਤ ਸਮਾਜ ਮੋਰਚੇ ਦੇ ਮਾਝਾ ਜ਼ੋਨ ਪ੍ਰਧਾਨ ਸੁਖਜਿੰਦਰ ਸਿੰਘ ਮਾਹੂ ਭਗਤੂਪੁਰ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ। ਜ਼ਿਕਰਯੋਗ ਹੈ ਕਿ ਸੁਖਜਿੰਦਰ ਸਿੰਘ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਸੰਯੁਕਤ ਸਮਾਜ ਮੋਰਚੇ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ। ਪਾਰਟੀ ਦੇ ਮੀਡੀਆ ਇੰਚਾਰਜ ਭਾਈ ਸ਼ਮਸ਼ੇਰ ਸਿੰਘ ਪੱਧਰੀ ਨੇ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਸ਼ਮੂਲੀਅਤ ਪਾਰਟੀ ਦੇ ਬੁਲਾਰੇ ਐਡਵੋਕੇਟ ਕਰਮਵੀਰ ਸਿੰਘ ਪੰਨੂ ਦੇ ਵਿਸ਼ੇਸ਼ ਯਤਨਾਂ ਅਤੇ ਪ੍ਰੇਰਨਾ ਸਦਕਾ ਸੰਭਵ ਹੋਈ। ਇਸ ਮੌਕੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਨੇ ਸੁਖਜਿੰਦਰ ਸਿੰਘ ਮਾਹੂ ਭਗਤੂਪੁਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰੋਪਾਓ ਪਾ ਕੇ ਰਸਮੀ ਤੌਰ ’ਤੇ ਪਾਰਟੀ ’ਚ ਸ਼ਾਮਿਲ ਕਰਕੇ ਨਿੱਘਾ ਸਵਾਗਤ ਕੀਤਾ। ਇਸ ਬਿਆਨ ਰਾਹੀਂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਸਮਰਪਿਤ ਲੋਕਾਂ ਦਾ ਪਾਰਟੀ ਨਾਲ ਜੁੜਨਾ ਖੁਸ਼ੀ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੇ ਹੱਕਾਂ, ਪੰਥਕ ਮਸਲਿਆਂ ਅਤੇ ਨੌਜਵਾਨ ਪੀੜ੍ਹੀ ਦੇ ਸੁਨਹਿਰੀ ਭਵਿੱਖ ਲਈ ਆਪਣੀ ਆਵਾਜ਼ ਬੁਲੰਦ ਕਰ ਰਿਹਾ ਹੈ ਅਤੇ ਕਰਦਾ ਰਹੇਗਾ। ਉਨ੍ਹਾਂ ਨਵੇਂ ਸ਼ਾਮਿਲ ਹੋਏ ਸਾਥੀਆਂ ਨੂੰ ਪਾਰਟੀ ਵਿਚ ਬਣਦਾ ਮਾਣ-ਸਤਿਕਾਰ ਦੇਣ ਅਤੇ ਮਿਲ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸੁਖਜਿੰਦਰ ਸਿੰਘ ਮਾਹੂ ਭਗਤੂਪੁਰ ਨੇ ਪਾਰਟੀ ਦੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਅਨੁਸਾਰ ਪੰਜਾਬ ਅਤੇ ਪੰਥ ਦੇ ਹਿੱਤਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਮਾਝਾ ਖੇਤਰ ਵਿਚ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਆਪਣੇ ਸਾਥੀਆਂ ਸਮੇਤ ਸਰਗਰਮ ਭੂਮਿਕਾ ਨਿਭਾਉਣਗੇ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਸੁਖਦੇਵ ਸਿੰਘ ਕਾਦੀਆਂ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਸੁਖਜਿੰਦਰ ਮਾਹੂ ਦੀ ਇਹ ਸਮੂਲੀਅਤ ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਮਾਝਾ ਖੇਤਰ ਵਿਚ ਹੋਰ ਕੱਦ ਉੱਚਾ ਕਰੇਗੀ।
ਪਿਛਲੀ ਖ਼ਬਰ ਗੁ: ਪਾਤਸ਼ਾਹੀ ਛੇਵੀਂ ਰਣਜੀਤ ਐਵੀਨਿਊ ਵਿਖੇ ਸਜਾਇਆ ਧੰਨਵਾਦ ਸਮਾਗਮ ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਵਿਖੇ ਪੋਕਸੋ ਐਕਟ ’ਤੇ ਜਾਗਰੂਕਤਾ ਭਾਸ਼ਣ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।