ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ
ਅੰਮ੍ਰਿਤਸਰ, 2 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਕਰਵਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਪਰਵਿੰਦਰ ਕੌਰ ਅਤੇ ਡਾਇਰੈਕਟਰ ਸਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਵੱਖ-ਵੱਖ ਇਤਿਹਾਸਕ ਸਥਾਨਾਂ ਖਾਲਸਾ ਕਾਲਜ ਅਤੇ ਵਾਰ ਹੀਰੋਜ ਮੈਮੋਰੀਅਲ ਦਾ ਦੌਰਾ ਕਰਵਾਇਆ ਗਿਆ।
ਅਜੀਤ ਡੈਸਕ
03-11-2026