04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਸੱਦੀ ਜਠੇਰਿਆਂ ਦਾ ਮੇਲਾ ਧੂਮਧਾਮ ਨਾਲ ਸਮਾਪਤ

ਅੰਮ੍ਰਿਤਸਰ, 3 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੱਦੀ ਜਠੇਰਿਆਂ ਦਾ ਮੇਲਾ ਪਿੰਡ ਕੰਗ ’ਚ ਪੂਰੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੰਨ ਹੋਇਆ। ਵੱਡੀ ਗਿਣਤੀ ’ਚ ਸ਼ਰਧਾਲੂਆਂ ਅਤੇ ਸੰਗਤ ਨੇ ਮੇਲੇ ਵਿਚ ਪਹੁੰਚ ਕੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ।

ਅਜੀਤ ਡੈਸਕ 04-11-2026
ਅੰਮ੍ਰਿਤਸਰ, 3 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸੱਦੀ ਜਠੇਰਿਆਂ ਦਾ ਮੇਲਾ ਪਿੰਡ ਕੰਗ ’ਚ ਪੂਰੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਸੰਪੰਨ ਹੋਇਆ। ਵੱਡੀ ਗਿਣਤੀ ’ਚ ਸ਼ਰਧਾਲੂਆਂ ਅਤੇ ਸੰਗਤ ਨੇ ਮੇਲੇ ਵਿਚ ਪਹੁੰਚ ਕੇ ਮੱਥਾ ਟੇਕਿਆ ਅਤੇ ਆਸ਼ੀਰਵਾਦ ਪ੍ਰਾਪਤ ਕੀਤਾ। ਮੁੱਖ ਸੇਵਾਦਾਰ ਸ਼ੰਮੀ ਕੰਗ ਨੇ ਦੱਸਿਆ ਕਿ ਮੇਲੇ ਦੀ ਸ਼ੁਰੂਆਤ ਪਾਰੰਪਰਿਕ ਝੰਡਾ ਚੜ੍ਹਾਉਣ ਦੀ ਰਸਮ ਨਾਲ ਕੀਤੀ ਗਈ। ਇਸ ਰਸਮ ਨਾਲ ਹੀ ਮੇਲੇ ਦਾ ਵਿਧੀਵਤ ਸ਼ੁਭਾਰੰਭ ਹੋਇਆ। ਇਸ ਵਾਰ ਮੇਲੇ ’ਚ ਦੇਸ਼-ਵਿਦੇਸ਼ ਤੋਂ ਆਈ ਸੰਗਤ ਨੇ ਸ਼ਿਰਕਤ ਕੀਤੀ। ਦੂਰ-ਦੂਰ ਤੋਂ ਆਏ ਸ਼ਰਧਾਲੂਆਂ ਨੇ ਮੇਲੇ ’ਚ ਪਹੁੰਚ ਕੇ ਆਪਣੀ ਆਸਥਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਸੱਦੀ ਜਠੇਰਿਆਂ ਦਾ ਮੇਲਾ ਆਸਥਾ ਅਤੇ ਏਕਤਾ ਦਾ ਪ੍ਰਤੀਕ ਹੈ। ਦੇਸ਼-ਵਿਦੇਸ਼ ਤੋਂ ਆਈ ਸੰਗਤ ਦੀ ਹਾਜ਼ਰੀ ਨਾਲ ਮੇਲੇ ਦੀ ਮਹੱਤਤਾ ਹੋਰ ਵੀ ਵੱਧ ਗਈ ਹੈ। ਉਨ੍ਹਾਂ ਸਾਰੇ ਸ਼ਰਧਾਲੂਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਪ੍ਰਗਟ ਕੀਤਾ। ਮੇਲੇ ਦੌਰਾਨ ਅਟੁੱਟ ਲੰਗਰ ਵੀ ਲਗਾਇਆ ਗਿਆ।
ਪਿਛਲੀ ਖ਼ਬਰ ਮੋਬਾਈਲ ਵਿੰਗ ਅੰਮ੍ਰਿਤਸਰ ਵਲੋਂ ਰੇਲਵੇ ਸਟੇਸ਼ਨ ’ਤੇ ਵੱਡੀ ਕਾਰਵਾਈ ਗੁਪਤ ਸੂਚਨਾ ’ਤੇ ਤੰਬਾਕੂ ਦੇ 28 ਨੱਗ ਕੀਤੇ ਜ਼ਬਤ ਅਗਲੀ ਖ਼ਬਰ ਗੋਲ ਬਾਗ ਸਟੇਡੀਅਮ ’ਚ ਜ਼ਿਲ੍ਹਾ ਟੇਬਲ ਟੈਨਿਸ ਚੈਂਪੀਅਨਸ਼ਿਪ 2026-27 ਦਾ ਸ਼ਾਨਦਾਰ ਆਗਾਜ਼, 200 ਤੋਂ ਵੱਧ ਖਿਡਾਰੀਆਂ ਨੇ ਲਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।