ਪਾਕਿ ਪ੍ਰਧਾਨ ਮੰਤਰੀ ਸ਼ਰੀਫ਼ ਅਤੇ ਮੁੱਖ ਮੰਤਰੀ ਮਰੀਅਮ ਨਵਾਜ਼ ਵਲੋਂ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੀਆਂ ਮੁਬਾਰਕਾਂ
ਅੰਮ੍ਰਿਤਸਰ, 9 ਨਵੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਾਹਬਾਜ਼ ਸ਼ਰੀਫ਼ ਨੇ ਦੀਵਾਲੀ ਮੌਕੇ ਹਿੰਦੂ ਭਾਈਚਾਰੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਹਿੰਦੂ ਭਾਈਚਾਰਾ ਪਾਕਿ ਦੇ ਕੌਮੀ ਤਾਣੇ-ਬਾਣੇ ਦਾ ਅਹਿਮ ਅਤੇ ਵਡਮੁੱਲਾ ਅੰਗ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਮਾਜਿਕ, ਸਭਿਆਚਾਰਕ ਅਤੇ ਆਰਥਿਕ ਵਿਕਾਸ ’ਚ ਹਿੰਦੂ ਭਾਈਚਾਰੇ ਦਾ ਯੋਗਦਾਨ ਸ਼ਲਾਘਾਯੋਗ ਹੈ।
ਸ਼ਾਹਬਾਜ਼ ਸ਼ਰੀਫ਼, ਮਰੀਅਮ ਨਵਾਜ਼।
10-11-2026