11-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਲਾਹੌਰ ਦੇ ਕ੍ਰਿਸ਼ਨਾ ਮੰਦਰ ਵਿਖੇ ਸ਼ਰਧਾ ਨਾਲ ਮਨਾਈ ਦੀਵਾਲੀ

ਅੰਮ੍ਰਿਤਸਰ, 10 ਨਵੰਬਰ (ਸੁਰਿੰਦਰ ਕੋਛੜ)-ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਲਾਹੌਰ ਦੇ ਰਾਵੀ ਰੋਡ ਸਥਿਤ ਕ੍ਰਿਸ਼ਨਾ ਮੰਦਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.

ਦੀਵਾਲੀ ਮੌਕੇ ਲਾਹੌਰ ਦੇ ਕ੍ਰਿਸ਼ਨਾ ਮੰਦਰ ’ਚ ਕੇਕ ਕੱਟਦੇ ਹੋਏ ਨਾਸਿਰ ਮੁਸ਼ਤਾਕ ਤੇ ਹੋਰ। ਤਸਵੀਰ ਰਾਹੀਂ : ਸੁਰਿੰਦਰ ਕੋਛੜ 11-11-2026
ਅੰਮ੍ਰਿਤਸਰ, 10 ਨਵੰਬਰ (ਸੁਰਿੰਦਰ ਕੋਛੜ)-ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਲਾਹੌਰ ਦੇ ਰਾਵੀ ਰੋਡ ਸਥਿਤ ਕ੍ਰਿਸ਼ਨਾ ਮੰਦਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਅਤੇ ਧਾਰਮਿਕ ਮਾਮਲਿਆਂ ਤੇ ਅੰਤਰ-ਧਰਮ ਸਦਭਾਵਨਾ ਮੰਤਰਾਲੇ ਦੇ ਪ੍ਰਬੰਧਾਂ ਹੇਠ ਕਰਵਾਏ ਗਏ ਇਸ ਕੇਂਦਰੀ ਸਮਾਗਮ ’ਚ ਹਿੰਦੂ ਭਾਈਚਾਰੇ ਦੇ ਨਾਲ-ਨਾਲ ਮੁਸਲਿਮ, ਸਿੱਖ ਅਤੇ ਈਸਾਈ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ ਅਤੇ ਹਿੰਦੂ ਭਾਈਚਾਰੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ। ਦੀਵਾਲੀ ਦੇ ਸ਼ੁੱਭ ਮੌਕੇ ’ਤੇ ਕ੍ਰਿਸ਼ਨਾ ਮੰਦਰ ਨੂੰ ਬਿਜਲਈ ਲਾਈਟਾਂ, ਰੰਗ-ਬਰੰਗੀਆਂ ਲੜੀਆਂ ਅਤੇ ਤਾਜ਼ੇ ਫੁੱਲਾਂ ਨਾਲ ਸਜਾਇਆ ਗਿਆ। ਸਮਾਗਮ ’ਚ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਸਕੱਤਰ ਨਾਸਿਰ ਮੁਸ਼ਤਾਕ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ, ਜਦਕਿ ਡਿਪਟੀ ਸਕੱਤਰ (ਸ਼ਰਾਇਨਜ਼) ਉਸਮਾਨ ਖਾਨ ਅਤੇ ਡਿਪਟੀ ਸਕੱਤਰ (ਜਨਰਲ) ਸਆਦਤ ਸ਼ਹਿਬਾਜ਼ ਖਾਨ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ। ਇਸ ਮੌਕੇ ਸਕੱਤਰ ਨਾਸਿਰ ਮੁਸ਼ਤਾਕ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਕਿ ’ਚ ਵੱਸਦੀਆਂ ਸਾਰੀਆਂ ਘੱਟ-ਗਿਣਤੀਆਂ ਨੂੰ ਆਪਣੇ ਧਾਰਮਿਕ ਤਿਉਹਾਰ ਪੂਰੀ ਆਜ਼ਾਦੀ, ਸੁਰੱਖਿਆ ਅਤੇ ਉਤਸ਼ਾਹ ਨਾਲ ਮਨਾਉਣ ਦੇ ਬਰਾਬਰ ਮੌਕੇ ਮੁਹੱਈਆ ਕਰਵਾਉਣਾ ਬੋਰਡ ਦੀ ਮੁੱਖ ਜ਼ ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲਾਹੌਰ ਤੋਂ ਇਲਾਵਾ ਬੋਰਡ ਦੇ ਅਧੀਨ ਸਿਆਲਕੋਟ ਦੇ ਸ਼ਿਵਾਲਾ ਤੇਜਾ ਸਿੰਘ, ਦਾਦੂ, ਕਰਾਚੀ ਅਤੇ ਸੁੱਖਰ ਸਮੇਤ ਹੋਰਨਾਂ ਸ਼ਹਿਰਾਂ ’ਚ ਵੀ ਦੀਵਾਲੀ ਦੇ ਸਮਾਗਮ ਕਰਵਾਏ ਗਏ, ਜਿੱਥੇ ਹਿੰਦੂ ਭਾਈਚਾਰੇ ਨੇ ਪੂਰੇ ਜੋਸ਼ ਤੇ ਧਾਰਮਿਕ ਸ਼ਰਧਾ ਨਾਲ ਇਹ ਤਿਉਹਾ ਰ ਮਨਾਇਆ।
ਪਿਛਲੀ ਖ਼ਬਰ ਪਰਿਵਾਰ ਪਰਾਮਰਸ਼ ਕੇਂਦਰ ਵਲੋਂ ਡਿਗਨਿਟੀ ਓਲਡ ਏਜ਼ ਹੋਮ ਵਿਖੇ ਦੀਵਾਲੀ ਮਨਾਈ ਅਗਲੀ ਖ਼ਬਰ ਹਲਕਾ ਅਟਾਰੀ ’ਚ ‘ਮਾਵਾਂ-ਧੀਆਂ ਦੀ ਲਲਕਾਰ ,ਬੰਦ ਕਰਵਾਵਾਂਗੇ ਨਸ਼ੇ ਦਾ ਵਪਾਰ’ ਰੈਲੀ-ਹਰਸਿਮਰਤ ਕੌਰ ਬਾਦਲ ਨੇ ਸਰਕਾਰ ਨੂੰ ਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।