12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਰੇਲ ਕੋਚ ਫੈਕਟਰੀ (ਕਪੂਰਥਲਾ) ਜੀ. ਐਮ. ਦੇ ਨਿੱਜੀ ਸੈਕਟਰੀ ਗੁਰਵਿੰਦਰ ਸਿੰਘ ਦਾ ਅੰਮ੍ਰਿਤਸਰ ਦੌਰਾ * ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਿਆ

ਅੰਮ੍ਰਿਤਸਰ, 11 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਰੇਲ ਕੋਚ ਫੈਕਟਰੀ (ਕਪੂਰਥਲਾ) ਦੇ ਜਨਰਲ ਮੈਨੇਜਰ ਦੇ (ਨਿਜੀ ਸੈਕਟਰੀ) ਗੁਰਵਿੰਦਰ ਸਿੰਘ ਅੰਮ੍ਰਿਤਸਰ ਦੌਰੇ ’ਤੇ ਪਹੁੰਚੇ, ਜਿਨ੍ਹਾਂ ਦਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਤੇ ਸਾਥੀਆਂ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ।

ਅਜੀਤ ਡੈਸਕ 12-11-2026
ਅੰਮ੍ਰਿਤਸਰ, 11 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਰੇਲ ਕੋਚ ਫੈਕਟਰੀ (ਕਪੂਰਥਲਾ) ਦੇ ਜਨਰਲ ਮੈਨੇਜਰ ਦੇ (ਨਿਜੀ ਸੈਕਟਰੀ) ਗੁਰਵਿੰਦਰ ਸਿੰਘ ਅੰਮ੍ਰਿਤਸਰ ਦੌਰੇ ’ਤੇ ਪਹੁੰਚੇ, ਜਿਨ੍ਹਾਂ ਦਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਤੇ ਸਾਥੀਆਂ ਵਲੋਂ ਨਿੱਘਾ ਸਵਾਗਤ ਕੀਤਾ। ਇਸ ਮੌਕੇ ਗੁਰਵਿੰਦਰ ਸਿੰਘ ਨੇ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਉਪਰੰਤ ਸੂਚਨਾਂ ਕੇਂਦਰ ਦਫ਼ਤਰ ਵਿਖੇ ਸੂਚਨਾ ਅਧਿਕਾਰੀ ਜਤਿੰਦਰ ਸਿੰਘ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਮੱਥਾ ਟੇਕਣ ਉਪਰੰਤ ਉਹ ਜਲ੍ਹਿਆਂ ਵਾਲਾ ਬਾਗ ਵਿਖੇ ਵੀ ਗਏ, ਜਿੱਥੇ ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸੁਸਾਇਟੀ ਦੇ ਪ੍ਰਧਾਨ ਜਸਵੰਤ ਸਿੰਘ ਤੋਂ ਇਲਾਵਾ ਮੀਤ ਪ੍ਰਧਾਨ ਕਸ਼ਮੀਰ ਸਿੰਘ ਕੋਟ ਖਾਲਸਾ, ਦਵਿੰਦਰ ਸਿੰਘ ਕਾਕਾ, ਪ੍ਰਭਦਿਆਲ ਸਿੰਘ ਅਟਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੰਤ ਸਿੰਘ ਸੁੱਖਾ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਗੁਰਤਾ ਗੱਦੀ ਦਿਵਸ ਮਨਾਇਆ ਅਗਲੀ ਖ਼ਬਰ ਸਾਡੇ ਬਜ਼ੁਰਗ ਸਾਡਾ ਮਾਣ ਪ੍ਰੋਗਰਾਮ ਤਹਿਤ ਸਕੱਤਰੀ ਬਾਗ਼ ਵਿਖੇ ਮੈਡੀਕਲ ਕੈਂਪ * ਡੇਢ ਸੋ ਤੋਂ ਵਧੇਰੇ ਬਜ਼ੁਰਗਾਂ ਦਾ ਹੋਇਆ ਚ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।