14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ ਅੱਜ- ਮੈਨੇਜਰ ਜਤਿੰਦਰ ਪਾਲ ਸਿੰਘ

ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕੱਲ੍ਹ 15 ਨਵੰਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ, ਜਿਸ ਵਿਚ ਲੱਖਾਂ ਸੰਗਤਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਅੱਜ ਇਥੇ ਜਾਣਕਾਰੀ ਦਿੰਦਿਆਂ ਗੁ: ਸਾਹਿਬ ਦੇ ਮੈਨੇਜਰ ਸ: ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ 15 ਨਵੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਾਰਾ ਦਿਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸੱਜਣਗੇ ਜੋ ਕਿ ਰਾਤ 12 ਵਜੇ ਤੱਕ ਜਾਰੀ ਰਹਿਣਗੇ।

ਅਜੀਤ ਡੈਸਕ 15-11-2026

ਅੰਮ੍ਰਿਤਸਰ, 14 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਕੱਲ੍ਹ 15 ਨਵੰਬਰ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਜਾ ਰਿਹਾ ਹੈ, ਜਿਸ ਵਿਚ ਲੱਖਾਂ ਸੰਗਤਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਅੱਜ ਇਥੇ ਜਾਣਕਾਰੀ ਦਿੰਦਿਆਂ ਗੁ: ਸਾਹਿਬ ਦੇ ਮੈਨੇਜਰ ਸ: ਜਤਿੰਦਰ ਪਾਲ ਸਿੰਘ ਨੇ ਦੱਸਿਆ ਕਿ 15 ਨਵੰਬਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਸਾਰਾ ਦਿਨ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸੱਜਣਗੇ ਜੋ ਕਿ ਰਾਤ 12 ਵਜੇ ਤੱਕ ਜਾਰੀ ਰਹਿਣਗੇ। ਇਨ੍ਹਾਂ ਸਮਾਗਮਾਂ ਵਿਚ ਸਿੰਘ ਸਾਹਿਬਾਨ, ਕੀਰਤਨੀ, ਢਾਡੀ ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਨਾ ਬਾਣੀ ਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕਰਨਗੇ। ਉਨ੍ਹਾਂ ਕਿਹਾ ਕਿ ਸਮਾਗਮਾਂ ਵਿਚ ਵੱਡੀ ਗਿਣਤੀ ’ਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਦੇ ਢੁੱਕਵੇ ਪ੍ਰਬੰਧ ਕੀਤੇ ਗਏ ਹਨ ਅਤੇ ਪ੍ਰਬੰਧਾਂ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਵੀ ਲਾਈਆਂ ਗਈਆਂ ਹਨ। ਉਨ੍ਹਾਂ ਕੱਲ੍ਹ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਗੁਰੂ ਘਰ ਦੇ ਪ੍ਰੇਮੀਆਂ ਤੇ ਸੇਵਾ ਸੁਸਾਇਟੀਆਂ ਨੂੰ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਸ਼ਹੀਦੀ ਦਿਹਾੜੇ ਮੌਕੇ ਪ੍ਰਬੰਧਕਾਂ ਤੇ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਕਈ ਟਨ ਰੰਗ ਬਿਰੰਗੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ ਤੇ ਸ਼ਹੀਦੀ ਦਿਹਾੜੇ ਦੇ ਨਾਲ ਨਾਲ ਕੱਲ੍ਹ 15 ਨਵੰਬਰ ਐਤਵਾਰ ਨੂੂੰ ਚੁਪਹਿਰਾ ਹੋਣ ਕਰਕੇ ਵੀ ਦੂਰੋਂ ਨੇੜਿਉਂ ਵੱਡੀ ਗਿਣਤੀ ਵਿਚ ਸੰਗਤਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਇੰਚਾਰਜ ਬਲਦੇਵ ਸਿੰਘ ਧੁੰਨ, ਸਤਨਾਮ ਸਿੰਘ ਸੱਤਾ, ਕੌਸਲਰ ਇੰਦਰਜੀਤ ਸਿੰਘ ਪੰਡੋਰੀ, ਪਰਮਜੀਤ ਸਿੰਘ ਬਾਠ, ਜਥੇਦਾਰ ਮੇਜਰ ਸਿੰਘ, ਸਰਬਜੀਤ ਸਿੰਘ ਸਾਬੀ, ਹਰਪ੍ਰੀਤ ਸਿੰਘ ਮੰਡ, ਸਤਨਾਮ ਸਿੰਘ ਕਾਹਲਵਾਂ, ਜਥੇਦਾਰ ਪਾਲ ਸਿੰਘ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ ਪੱਟੀ, ਹਰਵਿੰਦਰ ਸਿੰਘ ਚਾਟੀਵਿੰਡ, ਮਨਪ੍ਰੀਤ ਸਿੰਘ, ਜਥੇਦਾਰ ਹਰਜੀਤ ਸਿੰਘ ਕੋਟਲਾ, ਗੁਰਪ੍ਰੀਤ ਸਿੰਘ ਢੋਟੀ, ਗੁਰਮੀਤ ਸਿੰਘ, ਸੰਦੀਪ ਸਿੰਘ ਮਜੀਠਾ,  ਭੁਪਿੰਦਰ ਸਿੰਘ ਬਿੱਲਾ, ਮਹਿੰਦਰ ਸਿੰਘ,ਜੋਗਿੰਦਰ ਸਿੰਘ, , ਹਰਵਿੰਦਰ ਸਿੰਘ ਚਾਟੀਵਿੰਡ, ਸਰਬਜੀਤ ਸਿੰਘ ਸਹਿਣੇਵਾਲੀ, ਸਤਨਾਮ ਸਿੰਘ ਨਗੀਨਾ, ਜੇ .ਈ. ਕੁਲਦੀਪ ਸਿੰਘ, ਗਿਆਨੀ ਗੁਰਸੇਵਕ ਸਿੰਘ ਤੇ ਜਗਜੀਤ ਸਿੰਘ ਖ਼ਾਲਸਾ ਸਮੇਤ ਹੋਰ ਪ੍ਰਬੰਧਕ ਹਾਜ਼ਰ ਸਨ ।

ਪਿਛਲੀ ਖ਼ਬਰ ਗ਼ੈਰ ਕਾਨੂੰਨੀ ਹਥਿਆਰ ਤੇ ਨਸ਼ਾ ਤਸਕਰੀ ਨਾਲ ਜੁੜੇ 2 ਨੈੱਟਵਰਕਾਂ ਦਾ ਪੁਲਿਸ ਨੇ ਕੀਤਾ ਪਰਦਾਫਾਸ਼ ਅਗਲੀ ਖ਼ਬਰ ਭਾਰਤ ਦੇ ਸਵੈ-ਰੱਖਿਆ ਦੇ ਅਧਿਕਾਰ ਦਾ ਸਨਮਾਨ ਕਰੇ ਅਮਰੀਕਾ-ਬਲਿੰਕਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।