17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਰੋਟਰੈਕਟ ਕਲੱਬ ਆਫ਼ ਸ਼ਹਿਜ਼ਾਦਾ ਨੰਦ ਕਾਲਜ ਦੀ ਸਥਾਪਨਾ

ਅੰਮ੍ਰਿਤਸਰ, 16 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਸੁਚੱਜੀ ਅਗਵਾਈ ਹੇਠ ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਦੇ ਸਹਿਯੋਗ ਨਾਲ ਰੋਟਾਰੈਕਟ ਕਲੱਬ ਆਫ਼ ਸ਼ਹਿਜ਼ਾਦਾ ਨੰਦ ਕਾਲਜ ਦੀ ਸਥਾਪਨਾ ਕੀਤੀ ਗਈ।

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਕਾਲਜ ਦੀ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਸੁਚੱਜੀ ਅਗਵਾਈ ਹੇਠ ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਦੇ ਸਹਿਯੋਗ ਨਾਲ ਰੋਟਾਰੈਕਟ ਕਲੱਬ ਆਫ਼ ਸ਼ਹਿਜ਼ਾਦਾ ਨੰਦ ਕਾਲਜ ਦੀ ਸਥਾਪਨਾ ਕੀਤੀ ਗਈ। ਇਸ ਮੌਕੇ ਕਲੱਬ ਦਾ ਅਧਿਕਾਰਤ ਚਾਰਟਰ ਪ੍ਰਦਾਨ ਕਰਨ ਦੇ ਨਾਲ-ਨਾਲ ਨਵੇਂ ਅਹੁਦੇਦਾਰਾਂ ਦੀ ਤਾਜਪੋਸ਼ੀ ਦਾ ਸਮਾਗਮ ਵੀ ਕਰਵਾਇਆ ਗਿਆ। ਸਮਾਗਮ ’ਚ ਮੁੱਖ ਮਹਿਮਾਨ ਅਤੇ ਇੰਸਟਾਲਿੰਗ ਅਫ਼ਸਰ ਰੋਟੇਰੀਅਨ ਡਾ. ਪੀ.ਐੱਸ. ਗਰੋਵਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਰੋਟਾਰੈਕਟਰ ਆਕਾਸ਼ਦੀਪ ਸਿੰਘ ਨੂੰ ਕਲੱਬ ਦੇ ਮੁਖੀ ਵਜੋਂ ਸਥਾਪਿਤ ਕੀਤਾ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਕਲੱਬ ਦੇ ਸੰਸਥਾਪਕ ਅਤੇ ਸਲਾਹਕਾਰ ਰੋਟੇਰੀਅਨ ਸਾਵਨ ਅਰੋੜਾ, ਰੋਟੇਰੀਅਨ ਯਤਿਨ ਖੰਨਾ, ਰੋਟੇਰੀਅਨ ਰਿਸ਼ਭ ਕਪੂਰ ਅਤੇ ਰੋਟਾਰੈਕਟਰ ਵੰਦਿਤਾ ਖੰਨਾ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਕੇ ਸਮਾਗਮ ਦੀ ਸ਼ੋਭਾ ਵਧਾਈ। ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਰੋਟਾਰੈਕਟ ਕਲੱਬ ਰਾਹੀਂ ਵਿਦਿਆਰਥੀਆਂ ਨੂੰ ਸਮਾਜ ਭਲਾਈ ਦੇ ਕਾਰਜਾਂ ’ਚ ਆਪਣੀ ਸਰਗਰਮ ਭੂਮਿਕਾ ਨਿਭਾਉਣ ਦੇ ਮੌਕੇ ਮਿਲਣਗੇ। ਉਨ੍ਹਾਂ ਨੇ ਨਵੇਂ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਰੋਟਾਰੈਕਟ ਕਲੱਬ ਦੇ ਇੰਚਾਰਜ ਡਾ. ਕਵਲਜੀਤ ਕੌਰ ਅਤੇ ਨਵਨੀਤ ਕੌਰ ਦਿਓਲ ਵੀ ਮੌਜੂਦ ਸਨ। ਉਨ੍ਹਾਂ ਨੇ ਇਸ ਨਵੀਂ ਪਹਿਲਕਦਮੀ ਨੂੰ ਵਿਦਿਆਰਥੀਆਂ ਦੀ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਲਈ ਲਾਹੇਵੰਦ ਦੱਸਿਆ। ਅਖ਼ੀਰ ’ਚ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸੁਸ਼ਮਾ ਮਹਿਰਾ ਅਤੇ ਪ੍ਰਿੰਸੀਪਲ ਡਾ. ਰੀਨਾ ਤਲਵਾੜ ਨੇ ਇਸ ਸਾਂਝੇ ਉਪਰਾਲੇ ਲਈ ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਨਵਾਂ ਸਥਾਪਿਤ ਰੋਟਾਰੈਕਟ ਕਲੱਬ ਭਵਿੱਖ ‘ਚ ਸਮਾਜ ਸੇਵਾ, ਵਾਤਾਵਰਨ ਸੰਭਾਲ, ਸਿੱਖਿਆ, ਸਿਹਤ ਅਤੇ ਮਨੁੱਖਤਾ ਦੀ ਭਲਾਈ ਨਾਲ ਸੰਬੰਧਿਤ ਕਾਰਜਾਂ ’ਚ ਅਹਿਮ ਯੋਗਦਾਨ ਪਾਵੇਗਾ।
ਪਿਛਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਵਲੋਂ ਥੈਲੇਸੀਮੀਆ ਜਾਂਚ ਤੇ ਖ਼ੂਨਦਾਨ ਕੈਂਪ 22 ਨੂੰ ਅਗਲੀ ਖ਼ਬਰ ਅੰਮ੍ਰਿਤਸਰ ਪਬਲਿਕ ਸਕੂਲ ਵਿਖੇ ਸਾਲਾਨਾ ਸਮਾਗਮ ‘ਵਿਰਾਸਤ-ਏ-ਪੰਜਾਬ’ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।