17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਲਾਹੌਰ ’ਚ ਮਨਾਈ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਬਰਸੀ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਬਰਸੀ ਲਾਹੌਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਲਾਅਨ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕੀਤੀ।

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰ ਕੋਛੜ)-ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਬਰਸੀ ਲਾਹੌਰ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਡੈਮੋਕ੍ਰੇਟਿਕ ਲਾਅਨ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਇਮਤਿਆਜ਼ ਰਸ਼ੀਦ ਕੁਰੈਸ਼ੀ ਨੇ ਕੀਤੀ। ਜਦਕਿ ਸੁਪਰੀਮ ਕੋਰਟ ਬਾਰ ਦੇ ਸਾਬਕਾ ਸਕੱਤਰ ਰਾਜਾ ਜ਼ੁਲਕਰਨੈਨ ਐਡਵੋਕੇਟ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਸੁਪਰੀਮ ਕੋਰਟ ਦੇ ਐਡਵੋਕੇਟ ਮੀਆਂ ਗ਼ੁਲਾਮ ਉੱਲਾ ਖ਼ਾਨ ਜੋਈਆ, ਐਡਵੋਕੇਟ ਤਾਹਿਰ ਅਸਲਮ ਕੁਰੈਸ਼ੀ, ਡਾ: ਸ਼ਾਹਿਦ ਨਸੀਰ, ਸ਼ਮਸ-ਉਲ-ਹੱਕ ਗੱਦਾਫ਼ੀ, ਮਲਿਕ ਅਹਿਤਸ਼ਾਮ-ਉਲ-ਹਸਨ, ਰਾਣਾ ਸ਼ਾਹਿਦ ਅਲੀ ਸਾਬਰ ਸਮੇਤ ਕਈ ਹੋਰ ਉੱਘੀਆਂ ਸ਼ਖ਼ਸੀਅਤਾਂ ਹਾਜ਼ਰ ਸਨ। ਇਕੱਠ ਨੂੰ ਸੰਬੋਧਨ ਕਰਦਿਆਂ ਕੁਰੈਸ਼ੀ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਵਰਗੀਆਂ ਅਸਾਧਾਰਨ ਸ਼ਖ਼ਸੀਅਤਾਂ ਆਪਣੀਆਂ ਕੌਮਾਂ ਦਾ ਮਾਣ ਹੁੰਦੀਆਂ ਹਨ । ਸਮਾਗਮ ਦੌਰਾਨ ਪਾਕਿ ਸਰਕਾਰ ਤੋਂ ਮੰਗ ਕੀਤੀ ਗਈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਇਤਿਹਾਸਕ ਯੋਗਦਾਨ ਅਤੇ ਮਹਾਨ ਕੁਰਬਾਨੀ ਨੂੰ ਰਸਮੀ ਤੌਰ ’ਤੇ ਮਾਨਤਾ ਦਿੱਤੀ ਜਾਵੇ। ਇਸ ਮੌਕੇ ਪਾਕਿ ਦੇ ਪ੍ਰਮੁੱਖ ਹਾਈਵੇਅ ਦਾ ਨਾਮ ਸਰਾਭਾ ਰੋਡ ਰੱਖਣ ਅਤੇ ਉਨ੍ਹਾਂ ਦੇ ਸਨਮਾਨ ’ਚ ਯਾਦਗਾਰੀ ਡਾਕ ਟਿਕਟਾਂ ਤੇ ਵਿਸ਼ੇਸ਼ ਸਿੱਕੇ ਜਾਰੀ ਕਰਨ ਦੀ ਮੰਗ ਵੀ ਕੀਤੀ ਗਈ ।
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਅੰਤਰ-ਜ਼ੋਨਲ ਯੁਵਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸੰਪੰਨ ਅਗਲੀ ਖ਼ਬਰ ਰੋਟਰੀ ਕਲੱਬ ਅੰਮ੍ਰਿਤਸਰ ਵੈਸਟ ਵਲੋਂ ਥੈਲੇਸੀਮੀਆ ਜਾਂਚ ਤੇ ਖ਼ੂਨਦਾਨ ਕੈਂਪ 22 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।