16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਤ੍ਰੈ ਸ਼ਤਾਬਦੀ ਕਾਲਜ ਵਿਖੇ ਅੰਮ੍ਰਿਤਸਰ ਦੇ 450 ਸਾਲਾ ਨੂੰ ਸਮਰਪਿਤ ‘ਅੰਤਰ-ਸਕੂਲ ਮੁਕਾਬਲੇ 2026’ ਕਰਵਾਏ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਨੂੰ ਸਮਰਪਿਤ ‘ਅੰਤਰ-ਸਕੂਲ ਮੁਕਾਬਲੇ 2026’ ਕਰਵਾਏ ਗਏ।

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਸ਼ਤਾਬਦੀ ਨੂੰ ਸਮਰਪਿਤ ‘ਅੰਤਰ-ਸਕੂਲ ਮੁਕਾਬਲੇ 2026’ ਕਰਵਾਏ ਗਏ। ਇਸ ਸਮਾਗਮ ਵਿਚ ਇਲਾਕੇ ਦੇ 17 ਨਾਮਵਰ ਸਕੂਲਾਂ ਦੇ ਲਗਭਗ 250 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਦੌਰਾਨ ਗਰੁੱਪ ਸ਼ਬਦ, ਸ਼ੁੱਧ ਬਾਣੀ ਉਚਾਰਨ, ਬਾਣੀ ਕੰਠ, ਲੋਕ ਗੀਤ, ਵਾਰ ਗਾਇਨ, ਕਵੀਸ਼ਰੀ, ਕਵਿਤਾ ਉਚਾਰਨ, ਡੀਬੇਟ ਅਤੇ ਭਾਸ਼ਣ ਮੁਕਾਬਲੇ ਪ੍ਰਮੁੱਖ ਮੁਕਾਬਲਿਆਂ ਤੋਂ ਇਲਾਵਾ ਵਿਰਾਸਤੀ ਅਤੇ ਕਲਾਤਮਕ ਖੇਤਰ ਵਿਚ ਸੁੰਦਰ ਦਸਤਾਰ ਤੇ ਦੁਮਾਲਾ ਸਜਾਉਣ, ਗੱਤਕਾ, ਸੁੰਦਰ ਲਿਖਾਈ, ਲੇਖ ਰਚਨਾ, ਮਹਿੰਦੀ, ਰੰਗੋਲੀ, ਪੇਂਟਿੰਗ ਆਨ ਦ ਸਪੌਟ, ਕਾਰਟੂਨਿੰਗ ਅਤੇ ਫੈਂਸੀ ਡਰੈੱਸ ਦੇ ਮੁਕਾਬਲਿਆਂ ਨੇ ਦਰਸ਼ਕਾਂ ਦਾ ਖੂਬ ਮਨ ਮੋਹਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰ: ਡਾ. ਕੁਲਵਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਅਤੇ ਵਿਦਿਆਰਥੀਆਂ ਨੂੰ ਆਪਣੇ ਅਮੀਰ ਧਾਰਮਿਕ ਵਿਰਸੇ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨਾ ਹੈ। ਉਨ੍ਹਾਂ ਸਮਾਗਮ ਨੂੰ ਸਫਲ ਬਣਾਉਣ ਲਈ ਵੱਖ-ਵੱਖ ਸਕੂਲਾਂ ਤੋਂ ਪਹੁੰਚੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਨ੍ਹਾਂ ਸਾਰੇ ਮੁਕਾਬਲਿਆਂ ਦੀ ਨਿਰਪੱਖ ਜੱਜਮੈਂਟ ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਮਾਹਿਰ ਪ੍ਰੋਫੈਸਰ ਸਾਹਿਬਾਨ ਵਲੋਂ ਕੀਤੀ ਗਈ, ਜਦਕਿ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਗੁਰਹੰਸ ਸਿੰਘ ਅਤੇ ਪ੍ਰੋ. ਅਮਨਦੀਪ ਕੌਰ ਨੇ ਬਾਖੂਬੀ ਨਿਭਾਈ। ਅਖ਼ੀਰ ਵਿਚ ਵੱਖ-ਵੱਖ ਮੁਕਾਬਲਿਆਂ ਵਿਚੋਂ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਰਜਿਸਟਰਾਰ ਪ੍ਰੋ: ਜਤਿੰਦਰ ਕੌਰ, ਪ੍ਰੋ. ਹਰਦੇਵ ਕੌਰ, ਡਾ. ਗੁਰਜੰਟ ਸਿੰਘ, ਪ੍ਰੋ. ਇਕਵਿੰਦਰਪਾਲ ਸਿੰਘ ਅਤੇ ਸੁਪਰਡੈਂਟ ਜਸਪਾਲ ਸਿੰਘ ਸਮੇਤ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਦੀ ਨਾਕਾਮੀ ਦੀ ਦਾਸਤਾਨ ਵੱਲਾ ਫਲਾਈਓਵਰ 6-7 ਸਾਲਾਂ ਬਾਅਦ ਵੀ ਅਧੂਰਾ-ਸਤਨਾਮ ਸਿੰਘ ਮਠਾੜੂ ਅਗਲੀ ਖ਼ਬਰ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਕੱਢੇ ਰੋਡ ਮਾਰਚ ਦਾ ਓਠੀਆਂ ਪਹੁੰਚਣ ’ਤੇ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।