16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਭਾਜਪਾ ਦੀ ਨਾਕਾਮੀ ਦੀ ਦਾਸਤਾਨ ਵੱਲਾ ਫਲਾਈਓਵਰ 6-7 ਸਾਲਾਂ ਬਾਅਦ ਵੀ ਅਧੂਰਾ-ਸਤਨਾਮ ਸਿੰਘ ਮਠਾੜੂ

ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸਟੇਟ ਟੀ. ਵੀ.

ਅਜੀਤ ਡੈਸਕ 17-11-2026
ਅੰਮ੍ਰਿਤਸਰ, 16 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਸਟੇਟ ਟੀ. ਵੀ. ਮੀਡੀਆ ਪੈਨਲਿਸਟ (ਸਟੇਟ ਬੁਲਾਰਾ) ਅਤੇ ਜ਼ਿਲ੍ਹਾ ਮੀਡੀਆ ਇੰਚਾਰਜ ਅੰਮ੍ਰਿਤਸਰ ਸਤਨਾਮ ਸਿੰਘ ਮਠਾੜੂ ਨੇ ਕਿਹਾ ਕਿ ਅੰਮ੍ਰਿਤਸਰ ਦੇ ਵੱਲਾ ਪਿੰਡ ਵਿਖੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਵਲੋਂ ਬਣਾਇਆ ਜਾ ਰਿਹਾ ਫਲਾਈਓਵਰ ਭਾਜਪਾ ਦੀ ਕੇਂਦਰ ਸਰਕਾਰ ਦੀ ਕਾਰਜਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਇਹ ਫਲਾਈਓਵਰ ਪਿਛਲੇ 6-7 ਸਾਲਾਂ ਤੋਂ ਬਣ ਰਿਹਾ ਹੈ, ਪਰ ਅਜੇ ਤੱਕ ਇਸ ਦਾ 50 ਫ਼ੀਸਦੀ ਕੰਮ ਵੀ ਮੁਕੰਮਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਰੋਜ਼ਾਨਾਂ ਹਜ਼ਾਰਾਂ ਰਾਹਗੀਰਾਂ ਲਈ ਵੱਡੀ ਮੁਸ਼ਕਿਲ ਦਾ ਕਾਰਨ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਫਲਾਈਓਵਰ ਦੇ ਦੋਵੇਂ ਪਾਸੇ ਅਕਸਰ ਲੰਬੇ ਟ੍ਰੈਫਿਕ ਜਾਮ ਲੱਗੇ ਰਹਿੰਦੇ ਹਨ, ਜਿਸ ਕਾਰਨ ਆਮ ਲੋਕਾਂ, ਦੁਕਾਨਦਾਰਾਂ, ਵਪਾਰੀਆਂ ਅਤੇ ਰੋਜ਼ਾਨਾ ਕੰਮਕਾਜ ਲਈ ਆਉਣ-ਜਾਣ ਵਾਲੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਮਠਾੜੂ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਫਲਾਈਓਵਰ ਦੇ ਨਿਰਮਾਣ ਦੌਰਾਨ ਕਈ ਵਾਰ ਠੇਕੇਦਾਰ ਬਦਲੇ ਜਾ ਚੁੱਕੇ ਹਨ, ਪਰ ਇਸ ਦੇ ਬਾਵਜੂਦ ਕੰਮ ਦੀ ਰਫ਼ਤਾਰ ਵਿਚ ਕੋਈ ਸੰਤੁਸ਼ਟੀਜਨਕ ਸੁਧਾਰ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਸੁਆਲ ਕੀਤਾ ਕਿ ਆਖ਼ਰ ਇਸ ਪ੍ਰੋਜੈਕਟ ਦੀ ਜਵਾਬਦੇਹੀ ਕਿਸ ਦੀ ਹੈ ? ਲੋਕਾਂ ਨੂੰ ਹੋ ਰਹੀ ਪ੍ਰੇਸ਼ਾਨੀ ਲਈ ਕੌਣ ਜ਼ਿੰਮੇਵਾਰ ਹੈ ?
ਪਿਛਲੀ ਖ਼ਬਰ ਰਾਜਾਸਾਂਸੀ ਤੋਂ ਰਾਮ ਤੀਰਥ ਤੱਕ ਸੋਨੀਆ ਮਾਨ ਦਾ ਵਿਸ਼ਾਲ ਰੋਡ ਮਾਰਚ, ਵੱਖ-ਵੱਖ ਪਿੰਡਾਂ ਵਿਚ ਲੋਕਾਂ ਨਾਲ ਕੀਤਾ ਰਾਬਤਾ ਅਗਲੀ ਖ਼ਬਰ ਤ੍ਰੈ ਸ਼ਤਾਬਦੀ ਕਾਲਜ ਵਿਖੇ ਅੰਮ੍ਰਿਤਸਰ ਦੇ 450 ਸਾਲਾ ਨੂੰ ਸਮਰਪਿਤ ‘ਅੰਤਰ-ਸਕੂਲ ਮੁਕਾਬਲੇ 2026’ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।