18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪੈਨਸ਼ਨਰਜ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਕੰਪਨੀ ਬਾਗ ਵਿਖੇ ਪ੍ਰਧਾਨ ਮਦਨ ਗੋਪਾਲ ਦੀ ਪ੍ਰਧਾਨਗੀ ਹੇਠ ਹੋਈ। ਮਦਨ ਲਾਲ ਮੰਨਣ ਜਨਰਲ ਸਕੱਤਰ ਨੇ ਮੀਟਿੰਗ ਦਾ ਏਜੰਡਾ ਅਤੇ ਯਸ਼ਦੇਵ ਡੋਗਰਾ ਵਿੱਤ ਸਕੱਤਰ ਨੇ ਵਿੱਤ ਰਿਪੋਰਟ ਪੇਸ਼ ਕਰਦਿਆਂ 17 ਦਸੰਬਰ ਨੂੰ ਪੈਨਸ਼ਨਰਜ਼ ਦਿਵਸ ਮਨਾਉਣ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ।

ਪੰਜਾਬ ਸਟੇਟ ਪੈਨਸ਼ਨਰਜ਼ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੇ ਕਾਰਕੁੰਨ। ਤਸਵੀਰ : ਨਿਰਮਲ ਸਟੂਡੀਓ 18-11-2026
ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਟੇਟ ਪੈਨਸ਼ਨਰਜ ਅਤੇ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਅੰਮ੍ਰਿਤਸਰ ਦੀ ਮਹੀਨਾਵਾਰ ਮੀਟਿੰਗ ਕੰਪਨੀ ਬਾਗ ਵਿਖੇ ਪ੍ਰਧਾਨ ਮਦਨ ਗੋਪਾਲ ਦੀ ਪ੍ਰਧਾਨਗੀ ਹੇਠ ਹੋਈ। ਮਦਨ ਲਾਲ ਮੰਨਣ ਜਨਰਲ ਸਕੱਤਰ ਨੇ ਮੀਟਿੰਗ ਦਾ ਏਜੰਡਾ ਅਤੇ ਯਸ਼ਦੇਵ ਡੋਗਰਾ ਵਿੱਤ ਸਕੱਤਰ ਨੇ ਵਿੱਤ ਰਿਪੋਰਟ ਪੇਸ਼ ਕਰਦਿਆਂ 17 ਦਸੰਬਰ ਨੂੰ ਪੈਨਸ਼ਨਰਜ਼ ਦਿਵਸ ਮਨਾਉਣ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਸੁਖਦੇਵ ਰਾਜ ਕਾਲੀਆ ਪ੍ਰੈਸ ਸਕੱਤਰ ਸਮੇਤ ਹੋਰ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੇ ਪੈਨਸ਼ਨਰਜ਼ ਅਤੇ ਮੁਲਾਜ਼ਮ ਆਪਣੀਆਂ ਮੰਗਾਂ ਅਤੇ ਬਣਦੇ ਹੱਕਾਂ ਲਈ ਲਗਾਤਾਰ ਸੰਘਰਸ਼ ਵਿਚ ਹਨ ਪਰ ਸਰਕਾਰ ਕੋਈ ਵੀ ਮੰਗ ਮੰਨਣ ਲਈ ਤਿਆਰ ਨਹੀਂ ਹੈ। ਇਸ ਮੌਕੇ ਪ੍ਰਿੰਸੀਪਲ ਬਲਦੇਵ ਸਿੰਘ ਸੰਧੂ, ਗੁਲਸ਼ਨ ਕੁਮਾਰ ਚਾਵਲਾ, ਕਰਤਾਰ ਸਿੰਘ ਐੱਮ. ਏ., ਰਮੇਸ਼ ਭਨੋਟ, ਸੁਖਦੇਵ ਸਿੰਘ ਘਈ, ਸਤਨਾਮ ਸਿੰਘ ਪਾਖਰਪੁਰਾ, ਬ੍ਰਹਮਦੇਵ, ਲਖਬੀਰ ਸਿੰਘ ਢੋਟ, ਭੁਪਿੰਦਰ ਸਿੰਘ, ਬਾਬਾ ਬਲਵਿੰਦਰ ਸਿੰਘ, ਬਲਕਾਰ ਨਈਅਰ, ਪ੍ਰੇਮ ਅਜ਼ਾਦ, ਕੁਲਵੰਤ ਸਿੰਘ ਮੱਲ੍ਹੀ, ਪਿਆਰਾ ਲਾਲ ਭਗਤ, ਗਿਆਨੀ ਮੋਹਨ ਸਿੰਘ, ਪ੍ਰਿੰ: ਸੋਹਨ ਲਾਲ, ਗੁਰਬਚਨ ਸਿੰਘ, ਬਲਦੇਵ ਸਿੰਘ ਡੀ. ਈ. ਓ., ਕੁਲਬੀਰ ਸਿੰਘ ਜੰਡਿਆਲਾ ਗੁਰੂ, ਵਿਜੇ ਕੁਮਾਰ, ਇੰਦਰਜੀਤ ਸਿੰਘ ਬਾਜਵਾ, ਮੋਤੀ ਲਾਲ ਦੇਵਗਨ, ਵਿਜੇ ਕੁਮਾਰ ਭਸੀਨ ਅਤੇ ਸੁਰਿੰਦਰ ਕੁਮਾਰ ਚਵਿੰਡਾ ਦੇਵੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਅਗਲੀ ਖ਼ਬਰ ਗੁਰਦੁਆਰਾ ਬਾਬਾ ਸੁੱਲਾ ਜੀ ਦੇ ਸ਼ਹੀਦੀ ਜੋੜ ਮੇਲੇ ਮੌਕੇ ਕਰਵਾਇਆ ਕਬੱਡੀ ਕੱਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।