ਹਰਪ੍ਰੀਤ ਸਿੰਘ ਆਹਲੂਵਾਲੀਆ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ
ਅੰਮ੍ਰਿਤਸਰ, 17 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਅਤੇ ਪਾਰਟੀ ਸੰਗਠਨ ਨੂੰ ਹੇਠਲੇ ਪੱਧਰ ਤੱਕ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਆਮ ਆਦਮੀ ਪਾਰਟੀ ਦੇ ਵਿਧਾਨ ਸਭਾ ਹਲਕਾ ਕੇਂਦਰੀ (ਅੰਮ੍ਰਿਤਸਰ) ਦੇ ਸੰਗਠਨ ਇੰਚਾਰਜ ਅਤੇ ਪੰਜਾਬ ਲੇਬਰ ਵੈਲਫੇਅਰ ਬੋਰਡ ਦੇ ਡਾਇਰੈਕਟਰ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਆਉਣ ਵਾਲੀਆਂ ਚੋਣਾਂ ਦੀ ਰਣਨੀਤੀ, ਹਲਕਾ ਕੇਂਦਰੀ ਵਿਚ ਪਾਰਟੀ ਦੀਆਂ ਗਤੀਵਿਧੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਲੋਕ-ਭਲਾਈ ਅਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਚਰਚਾ ਕੀਤੀ ਗਈ।
ਅਜੀਤ ਡੈਸਕ
18-11-2026