17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਭਗਤ ਪੂਰਨ ਸਿੰਘ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ 27ਵੀਂ ਸਟੇਟ ਸਪੈਸ਼ਲ ਉਲੰਪਿਕਸ ’ਚ ਮਾਰੀਆਂ ਮੱਲਾਂ

ਮਾਨਾਂਵਾਲਾ, 17 ਨਵੰਬਰ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਨਟਾਰੀਓ ਦੇ ਸਾਂਝੇ ਉਪਰਾਲੇ ਸਦਕਾ ਚੱਲ ਰਹੇ ਭਗਤ ਪੂਰਨ ਸਿੰਘ ਸਕੂਲ ਆਫ ਸਪੈਸ਼ਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ 27ਵੀਂ ਸਟੇਟ ਸਪੈਸ਼ਲ ਓਲੰਪਿਕਸ ਪੰਜਾਬ ਵਿਚ ਮੱਲਾਂ ਮਾਰਦਿਆਂ 24 ਮੈਡਲ ਪ੍ਰਾਪਤ ਕਰਕੇ ਪਿੰਗਲਵਾੜਾ ਸੰਸਥਾ ਦਾ ਨਾਮ ਰੋਸ਼ਨ ਕੀਤਾ। ਬੱਚਿਆਂ ਦੀ ਪ੍ਰਾਪਤੀ ’ਤੇ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ.

ਅਜੀਤ ਡੈਸਕ 18-11-2026
ਮਾਨਾਂਵਾਲਾ, 17 ਨਵੰਬਰ (ਗੁਰਦੀਪ ਸਿੰਘ ਨਾਗੀ)-ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ, ਅੰਮ੍ਰਿਤਸਰ ਅਤੇ ਪਿੰਗਲਵਾੜਾ ਸੁਸਾਇਟੀ ਆਫ਼ ਓਨਟਾਰੀਓ ਦੇ ਸਾਂਝੇ ਉਪਰਾਲੇ ਸਦਕਾ ਚੱਲ ਰਹੇ ਭਗਤ ਪੂਰਨ ਸਿੰਘ ਸਕੂਲ ਆਫ ਸਪੈਸ਼ਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ 27ਵੀਂ ਸਟੇਟ ਸਪੈਸ਼ਲ ਓਲੰਪਿਕਸ ਪੰਜਾਬ ਵਿਚ ਮੱਲਾਂ ਮਾਰਦਿਆਂ 24 ਮੈਡਲ ਪ੍ਰਾਪਤ ਕਰਕੇ ਪਿੰਗਲਵਾੜਾ ਸੰਸਥਾ ਦਾ ਨਾਮ ਰੋਸ਼ਨ ਕੀਤਾ। ਬੱਚਿਆਂ ਦੀ ਪ੍ਰਾਪਤੀ ’ਤੇ ਖੁਸ਼ੀ ਤੇ ਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਪਿੰਗਲਵਾੜਾ ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਆਖਿਆ ਕਿ ਜਦੋਂ ਵੀ ਪਿੰਗਲਵਾੜਾ ਸੰਸਥਾ ਦੇ ਬੱਚੇ ਦੇਸ਼ ਜਾਂ ਵਿਦੇਸ਼ ਵਿਚ ਜਾ ਕੇ ਮੱਲਾਂ ਮਾਰਦੇ ਹਨ ਤਾਂ ਇੰਝ ਮਹਿਸੂਸ ਹੁੰਦਾ ਹੈ ਕਿ ਪਿੰਗਲਵਾੜਾ ਸੰਸਥਾ ਵਲੋਂ ਕੀਤੇ ਜਾ ਰਹੇ ਕਾਰਜਾਂ ਦੇ ਸਾਰਥਿਕ ਨਤੀਜੇ ਮਿਲ ਰਹੇ ਹਨ ਅਤੇ ਬੱਚਿਆਂ ’ਤੇ ਮਾਣ ਵੀ ਮਹਿਸੂਸ ਹੁੰਦਾ ਹੈ। ਡਾ. ਇੰਦਰਜੀਤ ਕੌਰ ਅੱਜ ਪਿੰਗਲਵਾੜਾ ਸੰਸਥਾ ਦੀ ਸ਼ਾਖਾ ਮਾਨਾਂਵਾਲਾ ਵਿਖੇ ਚੱਲ ਰਹੇ ਭਗਤ ਪੂਰਨ ਸਿੰਘ ਸਪੈਸ਼ਲ ਐਜੂਕੇਸ਼ਨ ਵਿਖੇ ਪਹੁੰਚੇ ਸਨ। ਇਸ ਮੌਕੇ ਭਗਤ ਪੂਰਨ ਸਿੰਘ ਸਕੂਲ ਆਫ ਸਪੈਸ਼ਲ ਐਜੂਕੇਸ਼ਨ ਦੇ ਪ੍ਰਿੰਸੀਪਲ ਅਨੀਤਾ ਬੱਤਰਾ ਨੇ ਦੱਸਿਆ ਕਿ ਗੁਰੂ ਨਾਨਕ ਪਬਲਿਕ ਸਕੂਲ ਸਰਾਭਾ ਨਗਰ ਲੁਧਿਆਣਾ ਵਿਖੇ ਕਰਵਾਈ ਗਈੇ ਤਿੰਨ ਰੋਜਾ 27ਵੀਂ ਸਟੇਟ ਸਪੈਸ਼ਲ ਓਲੰਪਿਕਸ ਪੰਜਾਬ ਵਿਚ ਭਗਤ ਪੂਰਨ ਸਿੰਘ ਸਕੂਲ ਆਫ ਸਪੈਸ਼ਲ ਐਜੂਕੇਸ਼ਨ ਦੇ 16 ਬੱਚਿਆਂ ਅਤੇ 4 ਅਧਿਆਪਕ ਨਵਦੀਪ ਸਿੰਘ, ਚਰਨਜੀਤ ਸਿੰਘ, ਨਿਸ਼ਾ ਅਤੇ ਮਨਿੰਦਰ ਕੌਰ ਨੇ ਹਿੱਸਾ ਲਿਆ ਅਤੇ ਭਗਤ ਪੂਰਨ ਸਿੰਘ ਸਕੂਲ ਆਫ ਸਪੈਸ਼ਲ ਐਜੂਕੇਸ਼ਨ ਦੇ ਬੱਚਿਆਂ ਨੇ ਅਥਲੈਟਿਕਸ, ਬੈਡਮਿੰਟਨ ਟੇਬਲ ਟੈਨਿਸ ਅਤੇ ਬੋਚੀ ਖੇਡ ਵਿਚ ਭਾਗ ਲੈ ਕੇ 5 ਗੋਲਡ, 14 ਸਿਲਵਰ ਅਤੇ 5 ਕਾਂਸੇ ਦੇ ਮੈਡਲ ਪ੍ਰਾਪਤ ਕੀਤੇ ਹਨ। ਇਸ ਮੌਕੇ ਪਿੰਗਲਵਾੜਾ ਸੰਸਥਾ ਮੈਂਬਰ ਬੀਬੀ ਪ੍ਰੀਤਇੰਦਰਜੀਤ ਕੌਰ, ਹਰਜੀਤ ਸਿੰਘ ਅਰੋੜਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਈ ਸਾਲਾਂ ਤੋਂ ਸ਼ੁਰੂ ਹੋਏ ਵੱਲ੍ਹਾ ਫਲਾਈਓਵਰ ਦੇ ਕੰਮ ਨੂੰ ਜਲਦ ਪੂਰਾ ਕਰਵਾਉਣ ਲਈ ਡਾ. ਰਾਜੂ ਨੇ ਕੇਂਦਰੀ ਮੰਤਰੀ ਗਡਕਰੀ ਨਾ... ਅਗਲੀ ਖ਼ਬਰ 5 ਸਾਲਾਂ ਤੋਂ ਲੁਹਾਰਕਾ ਬਾਈਪਾਸ ’ਤੇ ਬਣ ਰਿਹਾ ਅਧੂਰਾ ਪੁਲ ਬਣਿਆ ‘ਨਰਕ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।