17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਕਈ ਸਾਲਾਂ ਤੋਂ ਸ਼ੁਰੂ ਹੋਏ ਵੱਲ੍ਹਾ ਫਲਾਈਓਵਰ ਦੇ ਕੰਮ ਨੂੰ ਜਲਦ ਪੂਰਾ ਕਰਵਾਉਣ ਲਈ ਡਾ. ਰਾਜੂ ਨੇ ਕੇਂਦਰੀ ਮੰਤਰੀ ਗਡਕਰੀ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 17 ਨਵੰਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਬਾਈਪਾਸ ’ਤੇ ਸਥਿਤ ਵੱਲ੍ਹਾ ਫਲਾਈ ਓਵਰ ਦਾ ਸਾਲਾਂ ਤੋਂ ਲੱਟਕਦੇ ਆ ਰਹੇ ਕੰਮ ਨੂੰ ਰਫ਼ਤਾਰ ਦੇਣ ਦੀ ਮੰਗ ਨੂੰ ਲੈ ਕੇ ਭਾਜਪਾ ਦੀ ਸੂਬਾ ਕੋਰ ਕਮੇਟੀ ਮੈਂਬਰ ਅਤੇ ਪੂਰਬੀ ਹਲਕਾ ਇੰਚਾਰਜ ਡਾ: ਜਗਮੋਹਨ ਸਿੰਘ ਰਾਜੂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੁਲ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਜਿਸ ਉਪਰੰਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ 100 ਦਿਨਾਂ ਦੇ ਅੰਦਰ ਅਧੂਰੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ।

ਅਜੀਤ ਡੈਸਕ 18-11-2026
ਅੰਮ੍ਰਿਤਸਰ, 17 ਨਵੰਬਰ (ਹਰਮਿੰਦਰ ਸਿੰਘ)-ਅੰਮ੍ਰਿਤਸਰ ਬਾਈਪਾਸ ’ਤੇ ਸਥਿਤ ਵੱਲ੍ਹਾ ਫਲਾਈ ਓਵਰ ਦਾ ਸਾਲਾਂ ਤੋਂ ਲੱਟਕਦੇ ਆ ਰਹੇ ਕੰਮ ਨੂੰ ਰਫ਼ਤਾਰ ਦੇਣ ਦੀ ਮੰਗ ਨੂੰ ਲੈ ਕੇ ਭਾਜਪਾ ਦੀ ਸੂਬਾ ਕੋਰ ਕਮੇਟੀ ਮੈਂਬਰ ਅਤੇ ਪੂਰਬੀ ਹਲਕਾ ਇੰਚਾਰਜ ਡਾ: ਜਗਮੋਹਨ ਸਿੰਘ ਰਾਜੂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪੁਲ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਜਿਸ ਉਪਰੰਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ 100 ਦਿਨਾਂ ਦੇ ਅੰਦਰ ਅਧੂਰੇ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਨਿਰਦੇਸ਼ ਵੀ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਇਕ ਬਿਆਨ ਰਾਹੀਂ ਜਾਣਕਾਰੀ ਸਾਂਝੀ ਕਰਦੇ ਹੋਏ ਡਾ: ਰਾਜੂ ਨੇ ਦੱਸਿਆ ਉਨ੍ਹਾਂ ਨੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਲੰਬੇ ਸਮੇਂ ਤੋਂ ਲਟਕ ਰਹੇ ਵੱਲਾ ਫਲਾਈ ਓਵਰ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਡਾ: ਰਾਜੂ ਨੇ ਦੱਸਿਆ ਕਿ ਇਹ ਪ੍ਰੋਜੈਕਟ, ਜੋ ਅਸਲ ਵਿਚ ਸਤੰਬਰ 2023 ’ਚ ਪੂਰਾ ਹੋਣ ਵਾਲਾ ਸੀ, ਅਜੇ ਵੀ ਅਧੂਰਾ ਹੈ। ਜਿਸ ਕਾਰਨ ਪੁਲ ਦੇ ਨੇੜਲੇ ਇਲਾਕਿਆਂ ਦੇ ਲੋਕਾਂ ਤੋਂ ਇਲਾਵਾ ਰਾਹਗੀਰਾਂ ਨੂੰ ਭਾਰੀ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਤਕਨੀਕੀ ਅਤੇ ਇਕਰਾਰਨਾਮੇ ਦੀਆਂ ਰੁਕਾਵਟਾਂ ਨੂੰ ਦੂਰ ਕੀਤਾ ਜਾਵੇ, ਸੇਵਾ ਸੜਕਾਂ ਨੂੰ ਬਿਹਤਰ ਬਣਾਇਆ ਜਾਵੇ ਅਤੇ ਪੁਲ ਨੂੰ ਮੁਕੰਮਲ ਕਰਨ ਦਾ ਸਮਾਂ-ਸਾਰਣੀ ਸਥਾਪਤ ਕੀਤੀ ਜਾਵੇ। ਡਾ. ਰਾਜੂ ਅਨੁਸਾਰ ਉਨ੍ਹਾਂ ਦੀ ਮੌਜੂਦਗੀ ’ਚ ਸਬੰਧਤ ਸੀਨੀਅਰ ਅਧਿਕਾਰੀਆਂ ਨੂੰ ਫਲਾਈ ਓਵਰ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਨ ਲਈ ਸਖ਼ਤ ਨਿਰਦੇਸ਼ ਦਿੱਤੇ ਹਨ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ‘ਫਰੈਸ਼ਰਜ਼ ਪਾਰਟੀ’ ਕਰਵਾਈ ਸਿਫ਼ਤਜੋਤ ਸਿੰਘ ‘ਮਿਸਟਰ ਫਰੈਸ਼ਰ’ ਅਤੇ ਅਨ... ਅਗਲੀ ਖ਼ਬਰ ਭਗਤ ਪੂਰਨ ਸਿੰਘ ਸਕੂਲ ਆਫ਼ ਸਪੈਸ਼ਲ ਐਜੂਕੇਸ਼ਨ ਦੇ ਵਿਦਿਆਰਥੀਆਂ ਨੇ 27ਵੀਂ ਸਟੇਟ ਸਪੈਸ਼ਲ ਉਲੰਪਿਕਸ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।