ਸ਼ਹਿਜ਼ਾਦਾ ਨੰਦ ਕਾਲਜ ਨੂੰ ਇੰਟਰ-ਜ਼ੋਨਲ ਯੂਥ ਫੈਸਟੀਵਲ ’ਚ ਮਿਲੀ ਦੋਹਰੀ ਸਫ਼ਲਤਾ
ਅੰਮ੍ਰਿਤਸਰ, 18 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਏ ਗਏ ਇੰਟਰ-ਜ਼ੋਨਲ ਯੂਥ ਫੈਸਟੀਵਲ 2026 ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੋ ਮੁਕਾਬਲਿਆਂ ’ਚ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ’ਚ ਗੁਰਚਰਨਪ੍ਰੀਤ ਸਿੰਘ ਨੇ ਮਿਮਿਕਰੀ ਮੁਕਾਬਲੇ ’ਚ ਅਤੇ ਗੁਰਸਿਮਰਤ ਸਿੰਘ ਨੇ ਲੋਕ-ਗੀਤ ਮੁਕਾਬਲੇ ’ਚ ਦੂਜਾ ਸਥਾਨ ਪ੍ਰਾਪਤ ਕੀਤਾ।
ਗੁਰਚਰਨਪ੍ਰੀਤ ਸਿੰਘ ਅਤੇ ਗੁਰਸਿਮਰਤ ਸਿੰਘ। ਅਜੀਤ ਤਸਵੀਰ
19-11-2026