19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਵਿਸ਼ਵ ਜੰਗਾਂ ਵਿਚ ਸਿੱਖ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਸਮਰਪਿਤ ਸਾਲਾਨਾ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅਟਾਰੀ ਸਾਹਿਬ ਸੁਲਤਾਨਵਿੰਡ ਵਿਖੇ ਕਰਵਾਇਆ

ਸੁਲਤਾਨਵਿੰਡ, 18 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਹਿਲੀ ਵਿਸ਼ਵ ਜੰਗ ਅਤੇ ਦੂਜੀ ਵਿਸ਼ਵ ਜੰਗ ਦੌਰਾਨ ਆਪਣੀ ਬਹਾਦਰੀ, ਦਲੇਰੀ ਅਤੇ ਕੁਰਬਾਨੀਆਂ ਨਾਲ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿਚ ਨਾਮ ਦਰਜ ਕਰਵਾਉਣ ਵਾਲੇ ਸਿੱਖ ਸੈਨਿਕਾਂ ਦੀ ਯਾਦ ਵਿਚ ਵਿਸ਼ਵ ਯੁੱਧ ਪਹਿਲੀ ਅਤੇ ਦੂਜੀ ਸ਼ਹੀਦ ਵੈਲਫੇਅਰ ਸੋਸਾਇਟੀ ਸੁਲਤਾਨਵਿੰਡ ਵਲੋਂ ਸਾਲਾਨਾ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਕੀਰਤਨ ਕੀਤਾ ਗਿਆ ਅਤੇ ਵਿਸ਼ਵ ਜੰਗਾਂ ਦੌਰਾਨ ਦੇਸ਼ ਅਤੇ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਸਿੱਖ ਸੂਰਮਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਅਜੀਤ ਡੈਸਕ 19-11-2026
ਸੁਲਤਾਨਵਿੰਡ, 18 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪਹਿਲੀ ਵਿਸ਼ਵ ਜੰਗ ਅਤੇ ਦੂਜੀ ਵਿਸ਼ਵ ਜੰਗ ਦੌਰਾਨ ਆਪਣੀ ਬਹਾਦਰੀ, ਦਲੇਰੀ ਅਤੇ ਕੁਰਬਾਨੀਆਂ ਨਾਲ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿਚ ਨਾਮ ਦਰਜ ਕਰਵਾਉਣ ਵਾਲੇ ਸਿੱਖ ਸੈਨਿਕਾਂ ਦੀ ਯਾਦ ਵਿਚ ਵਿਸ਼ਵ ਯੁੱਧ ਪਹਿਲੀ ਅਤੇ ਦੂਜੀ ਸ਼ਹੀਦ ਵੈਲਫੇਅਰ ਸੋਸਾਇਟੀ ਸੁਲਤਾਨਵਿੰਡ ਵਲੋਂ ਸਾਲਾਨਾ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਅਟਾਰੀ ਸਾਹਿਬ ਪਿੰਡ ਸੁਲਤਾਨਵਿੰਡ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ, ਉਪਰੰਤ ਕੀਰਤਨ ਕੀਤਾ ਗਿਆ ਅਤੇ ਵਿਸ਼ਵ ਜੰਗਾਂ ਦੌਰਾਨ ਦੇਸ਼ ਅਤੇ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਸਿੱਖ ਸੂਰਮਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਮੁੱਖ ਮਹਿਮਾਨ (ਸੇਵਾਮੁਕਤ) ਲੈਫਟੀਨੈਂਟ ਕਰਨਲ ਗੁਰਿੰਦਰਜੀਤ ਸਿੰਘ ਗਿੱਲ, ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸਿੱਖ ਸੈਨਿਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਇਸ ਮੌਕੇ ਗੁਰਦੁਆਰਾ ਅਟਾਰੀ ਸਾਹਿਬ ਤੋਂ ਪਿੰਡ ਸੁਲਤਾਨਵਿੰਡ ਦੇ ਉਨ੍ਹਾਂ ਸਿੱਖ ਸੈਨਿਕਾਂ ਅਤੇ ਸ਼ਹੀਦਾਂ ਦੀ ਯਾਦ ਵਿਚ ਅੰਗਰੇਜ਼ਾਂ ਵਲੋਂ ਸਥਾਪਿਤ ਕੀਤੀ ਗਈ ਇਤਿਹਾਸਕ ਤਖ਼ਤੀ ਤੱਕ ਮਾਰਚ ਵੀ ਕੱਢਿਆ ਗਿਆ, ਜਿਨ੍ਹਾਂ ਨੇ ਪਹਿਲੀ ਵਿਸ਼ਵ ਜੰਗ ਵਿਚ ਹਿੱਸਾ ਲਿਆ ਸੀ। ਸਮਾਗਮ ਦੀ ਇੱਕ ਵਿਸ਼ੇਸ਼ ਖਿੱਚ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਰਿਸਾਲਦਾਰ ਬਦਲੂ ਸਿੰਘ ਦੇ ਪਰਿਵਾਰਕ ਮੈਂਬਰਾਂ ਦੀ ਸ਼ਮੂਲੀਅਤ ਰਹੀ। ਉਨ੍ਹਾਂ ਦੀ ਪੋਤੀ ਅਰਚਨਾ ਧਨਕਰ ਵੀ ਇਸ ਮੌਕੇ ਮੌਜੂਦ ਸਨ। ਜ਼ਿਕਰਯੋਗ ਹੈ ਕਿ ਰਿਸਾਲਦਾਰ ਬਦਲੂ ਸਿੰਘ ਨੂੰ ਬ੍ਰਿਟਿਸ਼ ਸਾਮਰਾਜ ਦੇ ਸਰਵਉੱਚ ਬਹਾਦਰੀ ਪੁਰਸਕਾਰ ਵਿਕਟੋਰੀਆ ਕਰਾਸ ਨਾਲ ਸਨਮਾਨਿਤ ਕੀਤਾ ਗਿਆ ਸੀ।ਇਸ ਮੌਕੇ ਸਾਬਕਾ ਫ਼ੌਜੀ ਅਧਿਕਾਰੀਆਂ, ਸਿਵਲ ਮਹਿਮਾਨਾਂ, ਸਕੂਲੀ ਵਿਦਿਆਰਥੀਆਂ ਅਤੇ ਐਨ.ਸੀ.ਸੀ. ਕੈਡਿਟਾਂ ਨੇ ਵੀ ਸ਼ਮੂਲੀਅਤ ਕੀਤੀ। ਇਸ ਮੌਕੇ ਜਸਕਰਨ ਸਿੰਘ ਕਮਾਂਡੈਂਟ ਹੋਮ ਗਾਰਡਜ਼, ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਪਹਿਲਵਾਨ, ਗੁਰਪ੍ਰਤਾਪ ਸਿੰਘ ਟਿੱਕਾ, ਪ੍ਰਿਥੀਪਾਲ ਸਿੰਘ ਇਟਲੀ, ਸੇਵਾ ਸਿੰਘ ਫੌਜੀ ਇਟਲੀ, ਕੈਪਟਨ ਰਾਜਕੁਮਾਰ ਮਿਸ਼ਰਾ, ਭਾਈ ਦਇਆ ਸਿੰਘ ਰਾਜਾਤਾਲ, ਕੁਲਵਿੰਦਰ ਸਿੰਘ, ਵਾਲੀਆ, ਹਰਮਨਦੀਪ ਸਿੰਘ, ਭਿੰਦਾ ਲਾਲਪੁਰੀਆ, ਮਾਸਟਰ ਸੰਤੋਖ ਸਿੰਘ, ਹਰਬੰਸ ਸਿੰਘ ਮਾਹਲ, ਚਰਨਜੀਤ ਸਿੰਘ ਰਾਣਾ, ਮਨਪ੍ਰੀਤ ਸਿੰਘ ਮਾਹਲ, ਜਰਮਨਜੀਤ ਸਿੰਘ ਸੁਲਤਾਨਵਿੰਡ, ਜਸਬੀਰ ਸਿੰਘ ਮੰਗਾ, ਹਰਮਨਦੀਪ ਸਿੰਘ ਅਕਾਲੀ ਦਲ (ਅ) ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਨੁਮਾਇੰਦਿਆਂ ਅਤੇ ਵਰਲਡ ਸਿੱਖ ਸ਼ਹੀਦ ਮਿਲਟਰੀ ਯਾਦਗਾਰੀ ਕਮੇਟੀ ਨਾਲ ਸਬੰਧਤ ਸਹਿਯੋਗੀਆਂ ਨੇ ਵੀ ਸਮਾਗਮ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਵਿਸ਼ਵ ਯੁੱਧ ਪਹਿਲੀ ਅਤੇ ਦੂਜੀ ਸ਼ਹੀਦ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਡਾ. ਗੁਰਿੰਦਰ ਸਿੰਘ ਮਾਹਲ ਨੇ ਸਮਾਗਮ ਵਿਚ ਪਹੁੰਚੀਆਂ ਸਮੂਹ ਸ਼ਖ਼ਸੀਅਤਾਂ, ਸਾਬਕਾ ਫੌਜੀ ਅਧਿਕਾਰੀਆਂ, ਸਹਿਯੋਗੀਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਨੇ ਅੰਤਰ -ਕਾਲਜ ਅਥਲੈਟਿਕਸ ਟੂਰਨਾਮੈਂਟ ’ਚ ਰਚਿਆ ਇਤਿਹਾਸ- ਬਣਿਆ ਓਵਰਆਲ ਚੈਂਪੀਅਨ ਅਗਲੀ ਖ਼ਬਰ ਨਗਰ ਨਿਗਮ ਨੇ ਕੂੜਾ ਚੁਕਣ ਵਾਲੀ ਆਯੂਸ਼ੀ ਕੰਪਨੀ ਨੂੰ ਵੀ ਕੱਢਿਆ ਨੋਟਿਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।