19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਐਨ.ਡੀ. ਕੇਅਰ ਨਿਰੋਗਮ ਦੇ ਡਾਇਰੈਕਟਰ ਡਾ. ਸ਼ਰਮਾ ਤੇ ਟੀਮ ਵਲੋਂ ਆਯੁਰਵੈਦਿਕ ਕਾਲਜ ਦਾ ਦੌਰਾ

ਅੰਮ੍ਰਿਤਸਰ, 18 ਨਵੰਬਰ (ਰੇਸ਼ਮ ਸਿੰਘ)-ਐਨ. ਡੀ.

ਐਨ.ਡੀ. ਕੇਅਰ ਨਿਰੋਗਮ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਨਵਦੀਪ ਸ਼ਰਮਾ ਸ੍ਰੀ ਲਕਸ਼ਮੀ ਨਰਾਇਣ ਆਯੁਰਵੈਦਿਕ ਕਾਲਜ ਦਾ ਦੌਰਾ ਕਰਦੇ ਹੋਏ। ਤਸਵੀਰ : ਨਿਰਮਲ ਸਟੂਡੀਓ 19-11-2026
ਅੰਮ੍ਰਿਤਸਰ, 18 ਨਵੰਬਰ (ਰੇਸ਼ਮ ਸਿੰਘ)-ਐਨ.ਡੀ. ਕੇਅਰ ਨਿਰੋਗਮ ਪ੍ਰਾਈਵੇਟ ਲਿਮਟਿਡ ਦੇ ਡਾਇਰੈਕਟਰ ਡਾ. ਨਵਦੀਪ ਸ਼ਰਮਾ ਅਤੇ ਉਨ੍ਹਾਂ ਦੀ ਟੀਮ ਵਲੋਂ ਲੋਹਗੜ ਸਥਿਤ ਸ੍ਰੀ ਲਕਸ਼ਮੀ ਨਾਰਾਇਣ ਆਯੁਰਵੈਦਿਕ ਕਾਲਜ ਅਤੇ ਹਸਪਤਾਲ ਦਾ ਵਿਸ਼ੇਸ਼ ਦੌਰਾ ਅਤੇ ਨਿਰੀਖਣ ਕੀਤਾ ਗਿਆ। ਇਸ ਨਿਰੀਖਣ ਦੌਰਾਨ, ਉੱਥੋਂ ਦੇ ਮਾਹਿਰ ਡਾਕਟਰਾਂ ਅਤੇ ਟੀਮ ਨੂੰ ਵੱਖ-ਵੱਖ ਤਰ੍ਹਾਂ ਦੀ ਅਗਵਾਈ ਅਤੇ ਸਿਖਲਾਈ ਪ੍ਰਦਾਨ ਕੀਤੀ ਗਈ। ਪ੍ਰਬੰਧਕੀ ਕਮੇਟੀ ਨਾਲ ਹੋਈ ਇੱਕ ਮੀਟਿੰਗ ਦੌਰਾਨ ਇਹ ਯੋਜਨਾ ਬਣਾਈ ਗਈ ਕਿ ਦੇਸ਼ ਦੇ ਪ੍ਰਾਚੀਨਤਮ ਆਯੁਰਵੈਦਿਕ ਹਸਪਤਾਲਾਂ ਵਿਚੋਂ ਇਕ ਸ੍ਰੀ ਲਕਸ਼ਮੀ ਨਾਰਾਇਣ ਆਯੁਰਵੈਦਿਕ ਹਸਪਤਾਲ ਵਿਚ ਅੰਮ੍ਰਿਤਸਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਹੋਰ ਬਿਹਤਰ ਅਤੇ ਉੱਤਮ ਪੰਚਕਰਮਾ ਸੇਵਾਵਾਂ ਪ੍ਰਦਾਨ ਕਰਨ ਲਈ ਅੱਗੇ ਹੋਰ ਕਿਹੜੇ ਕਦਮ ਚੁੱਕੇ ਜਾ ਸਕਦੇ ਹਨ। ਡਾ. ਨਵਦੀਪ ਸ਼ਰਮਾ ਨੇ ਦੱਸਿਆ ਕਿ ਕਿਵੇਂ ਅੱਜ ਪੂਰੀ ਦੁਨੀਆ ਦੇ ਵੱਖ-ਵੱਖ ਦੇਸ਼ਾਂ ਅਤੇ ਭਾਰਤ ਵਿਚ ਵੱਖ-ਵੱਖ ਥਾਵਾਂ ’ਤੇ ਕਈ ਪੰਚਕਰਮਾ ਸੈਂਟਰ ਚੱਲ ਰਹੇ ਹਨ ਅਤੇ ਉਨ੍ਹਾਂ ਦੀ ਸਲਾਹ ਨਾਲ ਬਹੁਤ ਸਾਰੇ ਪੰਚਕਰਮਾ ਸੈਂਟਰਾਂ ਨੂੰ ਲਾਭ ਮਿਲ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਬਹੁਤ ਜਲਦ ਐਨ.ਡੀ. ਕੇਅਰ ਨਿਰੋਗਮ ਪ੍ਰਾਈਵੇਟ ਲਿਮਟਿਡ ਅਤੇ ਸ੍ਰੀ ਲਕਸ਼ਮੀ ਨਾਰਾਇਣ ਆਯੁਰਵੈਦਿਕ ਹਸਪਤਾਲ ਵਲੋਂ ਮਿਲ ਕੇ ਵੱਖ-ਵੱਖ ਆਯੁਰਵੈਦਿਕ ਮੈਡੀਕਲ ਕੈਂਪ ਲਗਾਏ ਜਾਣਗੇ, ਤਾਂ ਜੋ ਵੱਧ ਤੋਂ ਵੱਧ ਮਰੀਜ਼ ਆਯੁਰਵੇਦ ਪ੍ਰਤੀ ਜਾਗਰੂਕ ਹੋ ਸਕਣ ਅਤੇ ਚੰਗੇ ਆਯੁਰਵੇਦ ਦਾ ਲਾਭ ਉਠਾ ਸਕਣ। ਇਸ ਮੌਕੇ ਸ੍ਰੀ ਲਕਸ਼ਮੀ ਨਾਰਾਇਣ ਆਯੁਰਵੈਦਿਕ ਕਾਲਜ ਅਤੇ ਹਸਪਤਾਲ, ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਸ੍ਰੀ ਰਮੇਸ਼ ਚੰਦਰ ਸ਼ਰਮਾ ਨੇ ਕਿਹਾ ਕਿ ਡਾ. ਸ਼ਰਮਾ ਵਲੋਂ ਸੁਝਾਏ ਗਏ ਸਾਰੇ ਜ਼ਰੂਰੀ ਕੰਮਾਂ ਲਈ ਮੈਨੇਜਮੈਂਟ ਪੂਰੀ ਤਰ੍ਹਾਂ ਸਹਿਯੋਗ ਕਰ ਰਹੀ ਹੈ ਅਤੇ ਹਮੇਸ਼ਾ ਚੰਗੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਤੇ ਉਹ ਯਕੀਨੀ ਤੌਰ ’ਤੇ ਇਨ੍ਹਾਂ ਨੂੰ ਲਾਗੂ ਕਰਨਗੇ। ਇਸ ਮੌਕੇ ਪ੍ਰਿੰਸੀਪਲ ਡਾ. ਮੀਨਾਕਸ਼ੀ ਅਰੋੜਾ, ਪੰਚਕਰਮਾ ਵਿਭਾਗ ਤੋਂ ਡਾ. ਵਰੁਣ ਭਗਤ, ਡਾ. ਅਰਚਨਾ ਸ਼ਰਮਾ ਪੰਚਕਰਮਾ ਸਮੇਤ ਸੰਸਥਾ ਦੀ ਪੂਰੀ ਟੀਮ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀਆਂ ਦਾ ਆਗਾਜ਼ ਅਗਲੀ ਖ਼ਬਰ ਆਪ ਛੱਡ ਕੇ ਭਾਜਪਾ ਦੀ ਬੁੱਕਲ ’ਚ ਵੜਨ ਵਾਲੇ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਜਨਤਾ ਮੰਗੇਗੀ ਜਵਾਬ- ਅੰਕੁਰ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।