18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

‘ ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਧਾਇਕ ਧਾਲੀਵਾਲ ਨੇ ਵਾਰਡ ਨੰਬਰ 3 ਵਿਚ ਲੋਕਾਂ ਨੂੰ ਸਕੀਮਾਂ ਤੋਂ ਕਰਵਾਇਆ ਜਾਣੂ

ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਉਪਰਾਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦੇਰ ਸ਼ਾਮ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼ ਦੀ ਅਗਵਾਈ ਹੇਠ ਵਾਰਡ ਨੰਬਰ 3 ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ।

ਅਜੀਤ ਡੈਸਕ 19-11-2026
ਅਜਨਾਲਾ, 18 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਪਣੇ ਕਾਰਜਕਾਲ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਉਪਰਾਲਿਆਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਦੇਰ ਸ਼ਾਮ ਆਮ ਆਦਮੀ ਪਾਰਟੀ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਅਮਿੱਤ ਔਲ਼ ਦੀ ਅਗਵਾਈ ਹੇਠ ਵਾਰਡ ਨੰਬਰ 3 ਵਿਚ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਵਿਕਾਸ ਕਾਰਜਾਂ ਅਤੇ ਵੱਖ-ਵੱਖ ਲੋਕ-ਪੱਖੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਪੰਜਾਬ ਵਾਸੀਆਂ ਨੂੰ ਸਰਕਾਰ ਵਲੋਂ ਕੀਤੇ ਗਏ ਕੰਮਾਂ ਅਤੇ ਲੋਕਾਂ ਨੂੰ ਮਿਲ ਰਹੇ ਲਾਭਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਦੱਸਿਆ ਕਿ ਸਰਕਾਰ ਦੀਆਂ ਵੱਖ-ਵੱਖ ਯੋਜਨਾਵਾਂ ਅਤੇ ਪਹਿਲਕਦਮੀਆਂ ਰਾਹੀਂ ਆਮ ਪਰਿਵਾਰਾਂ ਨੂੰ ਕਿਵੇਂ ਸਿੱਧਾ ਲਾਭ ਮਿਲ ਰਿਹਾ ਹੈ । ਇਸ ਮੌਕੇ ਆਪ ਸ਼ਹਿਰੀ ਪ੍ਰਧਾਨ ਅਮਿੱਤ ਔਲ਼, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਜਸਪਾਲ ਸਿੰਘ ਢਿੱਲੋਂ, ਵਾਰਡ ਇੰਚਾਰਜ ਅਜੇ ਸ਼ਰਮਾ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ, ਸਰਪੰਚ ਮਨਜਿੰਦਰ ਸਿੰਘ ਸੈਦੋਗਾਜੀ, ਸਰਪੰਚ ਗੁਰਨਾਮ ਸਿੰਘ ਕਮੀਰਪੁਰਾ, ਸ਼ਿਵਦੀਪ ਸਿੰਘ ਚਾਹਲ, ਸੁੱਖ ਨਿੱਝਰ ਅਤੇ ਅਮਿੱਤ ਪੁਰੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐੱਮ. ਈ. ਐੱਸ. ਸਕੂਲ ਵਿਖੇ ਦੋ ਰੋਜ਼ਾ ਸਾਲਾਨਾ ਖੇਡ ਸਮਾਗਮ ਕਰਵਾਇਆ ਅਗਲੀ ਖ਼ਬਰ ਚੌਥੇ ਸਾਲ ਵੀ ਅਧੂਰਾ ਰੀਗੋ ਬ੍ਰਿਜ ਭਾਜਪਾ ਦੀ ਇਕ ਹੋਰ ਵੱਡੀ ਨਾਕਾਮੀ- ਸਤਨਾਮ ਸਿੰਘ ਮਠਾੜੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।