18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਖ਼ਾਲਸਾ ਕਾਲਜ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ‘ਵਾਈਟ ਕੋਟ’ ਸਮਾਰੋਹ ਕਰਵਾਇਆ

ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਲੋਂ ਬੈਚਲਰ ਆਫ਼ ਵੈਟਰਨਰੀ ਸਾਇੰਸ ਐਂਡ ਐਨੀਮਲ ਹਸਬੈਂਡਰੀ ਦੇ ਪਹਿਲਾ ਸਾਲ ’ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ‘ਵਾਈਟ ਕੋਟ’ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪ੍ਰਿੰਸੀਪਲ ਡਾ.

ਅਜੀਤ ਡੈਸਕ 19-11-2026
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਲੋਂ ਬੈਚਲਰ ਆਫ਼ ਵੈਟਰਨਰੀ ਸਾਇੰਸ ਐਂਡ ਐਨੀਮਲ ਹਸਬੈਂਡਰੀ ਦੇ ਪਹਿਲਾ ਸਾਲ ’ਚ ਨਵੇਂ ਦਾਖ਼ਲ ਹੋਏ ਵਿਦਿਆਰਥੀਆਂ ਲਈ ‘ਵਾਈਟ ਕੋਟ’ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਨੇ ਵਿਦਿਆਰਥੀਆਂ ਨੂੰ ਦਇਆ, ਇਮਾਨਦਾਰੀ, ਅਨੁਸ਼ਾਸਨ, ਪੇਸ਼ੇਵਰ ਨੈਤਿਕਤਾ ਅਤੇ ਪਸ਼ੂ ਭਲਾਈ ਪ੍ਰਤੀ ਸਮਰਪਣ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਅਕਾਦਮਿਕ ਖੇਤਰ ’ਚ ਉੱਤਮਤਾ ਹਾਸਲ ਕਰਨ, ਪੇਸ਼ੇਵਰ ਅਨੁਸ਼ਾਸਨ ਬਣਾਈ ਰੱਖਣ ਅਤੇ ਵੈਟਰਨਰੀ ਕਿੱਤੇ ਦੇ ਮਾਣ ਸਨਮਾਨ ਅਤੇ ਕਦਰਾਂ ਕੀਮਤਾਂ ਨੂੰ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ‘ਵਾਈਟ ਕੋਟ’ ਦੀ ਪਵਿੱਤਰਤਾ ਅਤੇ ਮਾਣ ਨੂੰ ਕਾਇਮ ਰੱਖਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਦੇ ਸਨਮਾਨ ਨੂੰ ਕਦੇ ਵੀ ਘਟਣ ਨਹੀਂ ਦੇਣਾ ਚਾਹੀਦਾ। ਇਸ ਮੌਕੇ ਵਿਭਾਗ ਮੁਖੀ ਡਾ. ਅਵਿਨਾਸ਼ ਪਾਟਿਲ ਅਤੇ ਪਹਿਲੇ ਸਾਲ ਦੇ ਵਿਦਿਆਰਥੀਆਂ ਦੇ ਕਲਾਸ ਇੰਚਾਰਜ, ਵਿਸਥਾਰ ਸਿੱਖਿਆ ਵਿਭਾਗ ਮੁਖੀ ਡਾ. ਐੱਸ. ਕੇ. ਕੰਸਲ ਨੇ ਕਿਹਾ ਕਿ ਪਸ਼ੂ ਆਪਣੇ ਦਰਦ ਅਤੇ ਤਕਲੀਫ਼ ਨੂੰ ਸ਼ਬਦਾਂ ਰਾਹੀਂ ਬਿਆਨ ਨਹੀਂ ਕਰ ਸਕਦੇ, ਇਸ ਲਈ ਉਨ੍ਹਾਂ ਦੀ ਦੇਖਭਾਲ, ਸੁਰੱਖਿਆ ਅਤੇ ਤੰਦਰੁਸਤੀ ਦੀ ਜ਼ਿੰਮੇਵਾਰੀ ਵੈਟਰਨਰੀ ਡਾਕਟਰਾਂ ’ਤੇ ਹੁੰਦੀ ਹੈ। ਇਸ ਮੌਕੇ ਫਿਜ਼ੀਓਲੋਜੀ ਵਿਭਾਗ ਮੁਖੀ ਡਾ. ਨਰੇਸ਼ ਕੁਮਾਰ, ਡਾ. ਹਰਲੀਨ ਕੌਰ, ਡਾ. ਮਨਬੀਰ ਸਿੰਘ, ਡਾ. ਨੀਲੋਫ਼ਰ, ਡਾ. ਆਸ਼ੂਤੋਸ਼, ਡਾ. ਸੁਸ਼ਮਿਤਾ ਤਿਵਾੜੀ, ਡਾ. ਵੈਸ਼ਾਲੀ, ਡਾ. ਗੁਰਜੀਤ ਕੌਰ, ਡਾ. ਸਿਮਰਨਜੋਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਹਾਜ਼ਰ ਸਨ ।
ਪਿਛਲੀ ਖ਼ਬਰ ਵਿਸ਼ਵ ਮਾਨਵ ਰੂਹਾਨੀ ਕੇਂਦਰ ਦੀ ਮਜੀਠਾ ਸ਼ਾਖਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਅਗਲੀ ਖ਼ਬਰ ਪਾਕਿ ਈ. ਟੀ. ਪੀ. ਬੀ. ਚੇਅਰਮੈਨ ਨੇ ਨਵੇਂ ਚੁਣੇ ਹਿੰਦੂ ਸਿੱਖ ਤੇ ਹੋਰ ਮੈਂਬਰਾਂ ਨਾਲ ਕੀਤੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।