19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

‘ ਪੰਜਾਬੀ ਸਾਹਿਤ ਅਤੇ ਸਭਿਆਚਾਰ : ਆਵਾਸ ਤੋਂ ਪਰਵਾਸ ਤੱਕ’ ’ਤੇ ਸਮਾਗਮ ਕਰਵਾਇਆ

ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.)

ਅਜੀਤ ਡੈਸਕ 20-11-2026
ਅੰਮ੍ਰਿਤਸਰ, 19 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ । ਸਮਾਗਮ ਦਾ ਮੁੱਖ ਵਿਸ਼ਾ ‘ਪੰਜਾਬੀ ਸਾਹਿਤ ਅਤੇ ਸਭਿਆਚਾਰ: ਆਵਾਸ ਤੋਂ ਪਰਵਾਸ ਤੱਕ’ ਸੀ। ਇਸ ਮੌਕੇ ਪਰਵਾਸੀ ਪੰਜਾਬੀ ਲੇਖਕ ਡਾ. ਕਰਨੈਲ ਸ਼ੇਰਗਿੱਲ, ਸੁਖਪਾਲ ਅਤੇ ਉਂਕਾਰਪ੍ਰੀਤ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਆਪਣੇ ਵਿਚਾਰ ਸਾਂਝੇ ਕੀਤੇ। ਸਮਾਗਮ ਦੇ ਕੋਆਰਡੀਨੇਟਰ ਪ੍ਰੋ. ਮਨਜਿੰਦਰ ਸਿੰਘ ਨੇ ਸਵਾਗਤੀ ਸ਼ਬਦਾਂ ਵਿਚ ਕਿਹਾ ਕਿ ਇਨ੍ਹਾਂ ਪਰਵਾਸੀ ਪੰਜਾਬੀ ਸਾਹਿਤਕਾਰਾਂ ਨੇ ਪਰਵਾਸੀ ਪੰਜਾਬੀ ਸਾਹਿਤ ਦੇ ਬਣੇ-ਬਣਾਏ ਪੂਰਵ-ਨਿਸ਼ਚਿਤ ਚੌਖਟਿਆਂ ਤੋਂ ਬਾਹਰ ਨਿਕਲ ਕੇ ਪੰਜਾਬੀ ਅਦਬ ਨੂੰ ਵਿਸ਼ਵ ਚੇਤਨਾ ਨਾਲ ਜੋੜਿਆ ਹੈ। ਮਾਰੂਫ਼ ਪਰਵਾਸੀ ਲੇਖਕ ਉਂਕਾਰਪ੍ਰੀਤ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਥਾਨਕ ਦਰੱਖ਼ਤ ਪਿੱਪਲ ਅਤੇ ਵਿਦੇਸ਼ੀ ਦਰੱਖ਼ਤ ਮੈਪਲ ਦੇ ਸੁਮੇਲ ਨਾਲ ‘ਮਿੱਪਲ’ ਸ਼ਬਦ ਦੀ ਸਿਰਜਣਾ ਕੀਤੀ ਹੈ ਜੋ ਕਿ ਆਵਾਸ ਅਤੇ ਪਰਵਾਸ ਦੋਵਾਂ ਦਿਸਹੱਦਿਆਂ ਦੇ ਦਰਮਿਆਨ ਵਿਚਰਦੇ ਪੰਜਾਬੀ ਮਨੁੱਖ ਦੀ ਸੋਚ ਨੂੰ ਅੰਕਿਤ ਕਰਦਾ ਹੈ। ਪ੍ਰਸਿੱਧ ਪਰਵਾਸੀ ਰਚਨਾਕਾਰ ਡਾ. ਕਰਨੈਲ ਸ਼ੇਰਗਿੱਲ ਨੇ ਕਿਹਾ ਕਿ ਉਹਨਾਂ ਨੇ ‘ਲਾਕਡਾਊਨ ਅਲਫ਼ਾ’ ਅਤੇ ‘ਲਾਕਡਾਊਨ ਇਨਫਿਨਿਟੀ’ ਵਰਗੇ ਨਾਵਲਾਂ ਦੀ ਰਚਨਾ ਰਾਹੀਂ ਪਰਵਾਸ ਦੀ ਇਤਿਹਾਸਕ ਚੇਤਨਾ, ਸਮਾਜਿਕ ਪਛਾਣ ਅਤੇ ਜੀਵਨ-ਦ੍ਰਿਸ਼ਟੀ ਦੇ ਮਹੱਤਵਪੂਰਨ ਆਧਾਰਾਂ ਬਾਰੇ ਚਰਚਾ ਕੀਤੀ ਹੈ। ਮੰਚ ਸੰਚਾਲਨ ਦੀ ਭੂਮਿਕਾ ਡਾ. ਹਰਿੰਦਰ ਕੌਰ ਸੋਹਲ ਨੇ ਬਾਖ਼ੂਬੀ ਨਿਭਾਈ। ਸਮਾਗਮ ਦੇ ਅੰਤ ਵਿਚ ਡਾ. ਬਲਜੀਤ ਕੌਰ ਰਿਆੜ ਨੇ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਸੜਕੀ ਅਵਾਜਾਈ ਦੌਰਾਨ ਕੁਝ ਲੋਕਾਂ ਵਲੋਂ ਵਰਤੀਆਂ ਜਾਣ ਵਾਲੀਆਂ ਬੇਨਿਯਮੀਆਂ ਬਣਦੀਆਂ ਹਨ ਜਾਮ ਦਾ ਕਾਰਨ ਅਗਲੀ ਖ਼ਬਰ ਰਾਵੀ ਬਾਜਵਾ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਮੁਕਾਬਲਿਆਂ ’ਚ ਮਾਰੀ ਬਾਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।