22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਥੇਦਾਰ 96 ਕਰੋੜੀ ਨੇ ਧਾਮੀ ਨੂੰ ਮੁੜ ਪ੍ਰਧਾਨ ਬਣਨ ’ਤੇ ਵਧਾਈ ਦਿੰਦਿਆਂ ਕੌਮ ਦੀ ਬਿਹਤਰੀ ਲਈ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ

ਅੰਮ੍ਰਿਤਸਰ, 21 ਨਵੰਬਰ (ਜਸਵੰਤ ਀ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਦੇ 6ਵੀਂ ਵਾਰ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ ਅਤੇ ਪੰਥਕ ਏਜੰਡੇ ਤੇ ਕੌਮ ਦੀ ਬੇਹਤਰੀ ਲਈ ਰਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ ਹੈ।

ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਤਸਵੀਰ। ਅਜੀਤ ਤਸਵੀਰ 22-11-2026
ਅੰਮ੍ਰਿਤਸਰ, 21 ਨਵੰਬਰ (ਜਸਵੰਤ ਀ਸਿੰਘ ਜੱਸ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ. ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਦੇ 6ਵੀਂ ਵਾਰ ਸਰਬਸੰਮਤੀ ਨਾਲ ਮੁੜ ਪ੍ਰਧਾਨ ਚੁਣੇ ਜਾਣ ਤੇ ਉਨ੍ਹਾਂ ਨੂੰ ਵਧਾਈ ਦਿਤੀ ਹੈ ਅਤੇ ਪੰਥਕ ਏਜੰਡੇ ਤੇ ਕੌਮ ਦੀ ਬੇਹਤਰੀ ਲਈ ਰਲ ਮਿਲ ਕੇ ਕੰਮ ਕਰਨ ਦੀ ਇੱਛਾ ਪ੍ਰਗਟਾਈ ਹੈ। ਮੈਨੇਜਰ ਪਰਮਜੀਤ ਸਿੰਘ ਬਾਜਵਾ ਵਲੋਂ ਜਾਰੀ ਬਿਅਨ ਵਿਚ ਜਥੇਦਾਰ 96 ਕਰੋੜੀ ਨੇ ਸ. ਧਾਮੀ ਨੂੰ ਵਧਾਈ ਦਿੰਦਿਆ ਕਿਹਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਦੀ ਚੋਣ ਹੁੰਦੀ ਹੈ ਤੇ ਨਵਾਂ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰ ਸਾਹਿਬਾਨ ਸ਼੍ਰੋਮਣੀ ਕਮੇਟੀ ਦਾ ਕਾਰਜ ਕਰਨ ਲਈ ਕਾਨੂੰਨੀ ਤੌਰ ‘ਤੇ ਪ੍ਰਵਾਨਤ ਹੁੰਦੇ ਹਨ। ਉਨ੍ਹਾਂ ਆਸ ਪ੍ਰਗਟਾਈ ਪ੍ਰਧਾਨ ਧਾਮੀ ਦੀ ਅਗਵਾਈ ਵਿਚ ਚੁਣੇ ਗਏ ਨਵੇਂ ਅਹੁਦੇਦਾਰ ਸਿੱਖੀ ਤੇ ਸਿੱਖਿਆ ਦੇ ਪ੍ਰਚਾਰ ਪ੍ਰਸਾਰ,ਬੰਦੀ ਸਿੰਘਾਂ ਦੀ ਰਿਹਾਈ, ਪੰਥਕ ਏਕਤਾ, ਸਮਾਜ ਭਲਾਈ ਕਾਰਜਾਂ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੂਰੀ ਤਨਦੇਹੀ ਨਾਲ ਉਪਰਾਲੇ ਕਰਨਗੇ।
ਪਿਛਲੀ ਖ਼ਬਰ ਖ਼ਾਲਸਾ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਕੱਲ੍ਹ ਸਜਾਇਆ ਜਾਵੇਗਾ... ਅਗਲੀ ਖ਼ਬਰ ਰੇਲਵੇ ਸਟੇਸ਼ਨ ’ਤੇ ਸ਼ਰਾਰਤੀ ਅਨਸਰ ਨੇ ਪਲੇਟਫ਼ਾਰਮ ’ਤੇ ਖੜ੍ਹੀ ਗੱਡੀ ਦਾ ਤੋੜਿਆ ਸ਼ੀਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।