22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਜਥੇਦਾਰ ਵਲੋਂ ਬੇਅਦਬੀ ਮਾਮਲੇ ’ਚ ਦਿੱਲੀ ਕਮੇਟੀ ਦੇ ਦੋ ਮੈਂਬਰਾਂ ’ਤੇ ਅਗਲੇ ਆਦੇਸ਼ਾਂ ਤੱਕ ਧਾਰਮਿਕ-ਪੰਥਕ ਗਤੀਵਿਧੀਆਂ ’ਚ ਸ਼ਮੂਲੀਅਤ ’ਤੇ ਰੋਕ

ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਨਵੀਂ ਦਿੱਲੀ ਵਿਖੇ ਸਥਿੱਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ, ਤਿਲਕ ਨਗਰ ਵਿਖੇ ਬੀਤੀ 15 ਨਵੰਬਰ ਨੂੰ ਇੱਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਬੇਅਦਬੀ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਦੇਸ਼ ਜਾਰੀ ਕੀਤਾ ਹੈ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵਲੋਂ ਫ਼ੈਸਲਾ ਨਹੀਂ ਕੀਤਾ ਜਾਂਦਾ ਉਦੋ ਤੱਕ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਦੋ ਮੈਂਬਰਾਂ, ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ‘ਤੇ ਉਦੋਂ ਤੱਕ ਕਿਸੇ ਵੀ ਧਾਰਮਿਕ ਅਤੇ ਪੰਥਕ ਗਤੀਵਿਧੀ ਵਿਚ ਸ਼ਮੂਲੀਅਤ ਕਰਨ ਤੋਂ ਰੋਕ ਰਹੇਗੀ। ਇਸੇ ਤਰ੍ਹਾਂ ਜਾਰੀ ਹੋਰ ਆਦੇਸ਼ਾਂ ਅਨੁਸਾਰ ਸਬੰਧਤ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਨੂੰ ਗੁਰਦੁਆਰਾ ਪ੍ਰਬੰਧ ਸੰਭਾਲਣ ਤੋਂ ਅਯੋਗ ਕਰਾਰ ਦਿੰਦਿਆਂ ਆਦੇਸ਼ ਕੀਤਾ ਗਿਆ ਕਿ ਇਹ ਅੱਗੇ ਤੋਂ ਗੁਰੂ ਘਰ ਵਿਖੇ ਕਿਸੇ ਵੀ ਅਹੁਦੇ ‘ਤੇ ਸੇਵਾਵਾਂ ਨਹੀਂ ਕਰ ਸਕਦੇ।

ਦਿੱਲੀ ਕਮੇਟੀ ਦੇ ਦੋ ਮੈਂਬਰ ਅਤੇ ਗੁ: ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ ਕਮੇਟੀ ਦਿੱਲੀ ਦੇ ਮੈਂਬਰ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਨਮੁੱਖ ਆਪਣਾ ਪੱਖ ਰੱਖਦੇ ਹੋਏ। ਤਸਵੀਰ ਅਜੀਤ 22-11-2026
ਅੰਮ੍ਰਿਤਸਰ, 21 ਨਵੰਬਰ (ਜਸਵੰਤ ਸਿੰਘ ਜੱਸ)-ਨਵੀਂ ਦਿੱਲੀ ਵਿਖੇ ਸਥਿੱਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਹਿਬਪੁਰਾ, ਤਿਲਕ ਨਗਰ ਵਿਖੇ ਬੀਤੀ 15 ਨਵੰਬਰ ਨੂੰ ਇੱਕ ਵਿਅਕਤੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਬੇਅਦਬੀ ਦੇ ਮਾਮਲੇ ਵਿਚ ਸਖ਼ਤ ਕਾਰਵਾਈ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਦੇਸ਼ ਜਾਰੀ ਕੀਤਾ ਹੈ ਕਿ ਜਦੋਂ ਤੱਕ ਇਸ ਮਾਮਲੇ ਵਿੱਚ ਪੰਜ ਸਿੰਘ ਸਾਹਿਬਾਨ ਵਲੋਂ ਫ਼ੈਸਲਾ ਨਹੀਂ ਕੀਤਾ ਜਾਂਦਾ ਉਦੋ ਤੱਕ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੇ ਦੋ ਮੈਂਬਰਾਂ, ਰਮਿੰਦਰ ਸਿੰਘ ਅਤੇ ਬੀਬੀ ਰਣਜੀਤ ਕੌਰ ‘ਤੇ ਉਦੋਂ ਤੱਕ ਕਿਸੇ ਵੀ ਧਾਰਮਿਕ ਅਤੇ ਪੰਥਕ ਗਤੀਵਿਧੀ ਵਿਚ ਸ਼ਮੂਲੀਅਤ ਕਰਨ ਤੋਂ ਰੋਕ ਰਹੇਗੀ। ਇਸੇ ਤਰ੍ਹਾਂ ਜਾਰੀ ਹੋਰ ਆਦੇਸ਼ਾਂ ਅਨੁਸਾਰ ਸਬੰਧਤ ਗੁਰਦੁਆਰਾ ਸਾਹਿਬ ਦੀ ਪੰਜ ਮੈਂਬਰੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਪ੍ਰੇਮ ਸਿੰਘ, ਮਨਮੋਹਨ ਸਿੰਘ, ਸਰੂਪ ਸਿੰਘ, ਹਰਬੀਰ ਸਿੰਘ ਅਤੇ ਸੁਖਦੇਵ ਸਿੰਘ ਨੂੰ ਗੁਰਦੁਆਰਾ ਪ੍ਰਬੰਧ ਸੰਭਾਲਣ ਤੋਂ ਅਯੋਗ ਕਰਾਰ ਦਿੰਦਿਆਂ ਆਦੇਸ਼ ਕੀਤਾ ਗਿਆ ਕਿ ਇਹ ਅੱਗੇ ਤੋਂ ਗੁਰੂ ਘਰ ਵਿਖੇ ਕਿਸੇ ਵੀ ਅਹੁਦੇ ‘ਤੇ ਸੇਵਾਵਾਂ ਨਹੀਂ ਕਰ ਸਕਦੇ। ਇਸ ਤੋਂ ਪਹਿਲਾਂ ਦਿੱਲੀ ਕਮੇਟੀ ਦੇ ਦੋਵੇਂ ਮੈਂਬਰ ਅਤੇ ਗੁਰਦੁਆਰਾ ਸਾਹਿਬ ਦੀ ਉਕਤ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ ਅੱਜ ਸਕੱਤਰੇਤ ਅਕਾਲ ਤਖ਼ਤ ਸਾਹਿਬ ਵਿਖੇ ਆਪਣਾ ਪੱਖ ਰੱਖਣ ਲਈ ਪੁੱਜੇ ਸਨ, ਜਿੱਥੇ ਜਥੇਦਾਰ ਨੇ ਲੰਮਾ ਸਮਾਂ ਸ਼ਿਕਾਇਤ ਕਰਤਾ ਅਤੇ ਪ੍ਰਬੰਧਕਾਂ ਦਾ ਪੱਖ ਸੁਣਿਆ, ਸਪੱਸ਼ਟੀਕਰਨ ਹਾਸਲ ਕੀਤੇ ਅਤੇ ਮਾਮਲੇ ਸਬੰਧੀ ਤੱਥਾਂ ਦੀ ਡੂੰਘਾਈ ਨਾਲ ਘੋਖ ਕੀਤੀ ਜਿਸ ਤੋਂ ਸਬੰਧਤਾਂ ਦੀ ਗੰਭੀਰ ਅਣਗਹਿਲੀਆਂ ਅਤੇ ਗਲਤੀਆਂ ਸਾਹਮਣੇ ਆਈਆਂ। ਇਸੇ ਦੌਰਾਨ ਜਾਰੀ ਇਕ ਹੋਰ ਆਦੇਸ਼ ਅਨੁਸਾਰ ਇਸ ਮਾਮਲੇ ਵਿੱਚ ਹਰ ਪੱਖ ਤੋਂ ਘੋਖ-ਪੜਤਾਲ ਕਰਨ ਅਤੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਨਵੀਂ ਅੰਮ੍ਰਿਤਧਾਰੀ ਪ੍ਰਬੰਧਕ ਕਮੇਟੀ ਬਣਾਉਣ ਲਈ ਜਥੇਦਾਰ ਵਲੋਂ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ. ਭਗਵੰਤ ਸਿੰਘ ਧੰਗੇੜਾ, ਇੰਚਾਰਜ ਧਾਰਮਿਕ ਪੜਤਾਲਾਂ ਅਤੇ ਭੋਲਾ ਸਿੰਘ ਇੰਚਾਰਜ ਉਪ-ਦਫ਼ਤਰ ਤਲਵੰਡੀ ਸਾਬੋ ’ਤੇ ਆਧਾਰਤ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ, ਜੋ ਕਿ 2 ਦਸੰਬਰ 2026 ਤੱਕ ਇਸ ਮਾਮਲੇ ਦੀ ਸਮੁੱਚੀ ਰਿਪੋਰਟ ਭੇਜੇਗੀ ਤੇ ਇਹ ਕਮੇਟੀ ਬੇਅਦਬੀ ਸਬੰਧੀ ਘਟਨਾ ਦੀ 15 ਤੋਂ 17 ਨਵੰਬਰ 2026 ਤੱਕ ਦੀ ਸੀਸੀਟੀਵੀ ਫੁਟੇਜ ਵੀ ਰਿਪੋਰਟ ਨਾਲ ਸ਼ਾਮਲ ਕਰੇਗੀ।
ਪਿਛਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ’ਤੇ ਅੰਮ੍ਰਿਤਪਾਲ ਸਿੰਘ ਦੀ ਆਮਦ ਦੇ ਮੱਦੇਨਜ਼ਰ ਗੁਰਦੁਆਰਾ ਸੰਤਸਰ ਦੇ ਮੁੱਖ ਦਰਵਾਜ਼ੇ ਬੰਦ, ਸੰਗਤਾ... ਅਗਲੀ ਖ਼ਬਰ ਖ਼ਾਲਸਾ ਸੰਸਥਾਵਾਂ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਕੱਲ੍ਹ ਸਜਾਇਆ ਜਾਵੇਗਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।