ਮਨਦੀਪ ਸਿੰਘ ਨੇ ਬਤੌਰ ਚੌਕੀ ਇੰਚਾਰਜ ਅਹੁਦਾ ਸੰਭਾਲਿਆ
ਬਾਬਾ ਬਕਾਲਾ ਸਾਹਿਬ, 21 ਨਵੰਬਰ (ਰਾਜਨ)-ਸ: ਕੰਵਲਪ੍ਰੀਤ ਸਿੰਘ ਚਾਹਲ ਜ਼ਿਲ੍ਹਾ ਪੁਲਸ ਕਪਤਾਨ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ: ਮਨਦੀਪ ਸਿੰਘ ਨੂੰ ਚੌਕੀ ਇੰਚਾਰਜ ਬਾਬਾ ਬਕਾਲਾ ਸਾਹਿਬ ਵਜੋਂ ਨਿਯੁਕਤ ਕੀਤਾ ਗਿਆ ਹੈ। ਨਵ- ਨਿਯੁੱਕਤ ਚੌਕੀ ਇੰਚਾਰਜ ਸ: ਮਨਦੀਪ ਸਿੰਘ ਨੇ ਆਪਣੀ ਪਲੇਠੀ ਮੀਟਿੰਗ ਦੌਰਾਨ ਕਿਹਾ ਕਿ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿੱਚ ਨਸ਼ਾ ਬਿਲਕੁੱਲ ਵਿਕਣ ਨਹੀਂ ਦਿੱਤਾ ਜਾਵੇਗਾ ਅਤੇ ਸ਼ਰਾਰਤੀ ਅਨਸਰਾਂ ‘ਤੇ ਬਾਜ਼ ਅੱਖ ਰੱਖੀ ਜਾਵੇਗੀ ।
ਅਜੀਤ ਡੈਸਕ
22-11-2026