ਸੰਤ ਬਾਬਾ ਭੂਰੀ ਵਾਲੇ ਪਬਲਿਕ ਸਕੂਲ ਵਿਖੇ ਲੇਖ ਰਚਨਾ ਮੁਕਾਬਲੇ ਕਰਵਾਏ
ਸੁਲਤਾਨਵਿੰਡ, 22 ਨਵੰਬਰ (ਗੁਰਨਾਮ ਸਿੰਘ ਬੁੱਟਰ)-ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਅਤੇ ਸੰਤ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲਿਆਂ ਦੇ ਪ੍ਰਬੰਧਾਂ ਹੇਠ ਚੱਲ ਰਹੇ ਸੰਤ ਬਾਬਾ ਭੂਰੀ ਵਾਲੇ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਲੇਖ ਰਚਨਾ ਮੁਕਾਬਲੇ ਵਿਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿਚ 11ਵੀਂ ਸਾਇੰਸ ਦੀ ਵਿਦਿਆਰਥਣ ਸਿਮਰਨ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ, ਜਿਸ ਨੇ ਨਕਦ ਇਨਾਮ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ । ਇਸ ਮੌਕੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਢਿੱਲੋਂ ਵਲੋਂ ਵਿਦਿਆਰਥਣ ਦੀ ਹੌਸਲਾ ਅਫਜ਼ਾਈ ਕਰਦਿਆਂ ਸਨਮਾਨਿਤ ਕੀਤਾ ਗਿਆ ।
ਬਾਬਾ ਭੂਰੀ ਵਾਲੇ ਪਬਲਿਕ ਸਕੂਲ ਵਿਖੇ ਵਿਦਿਆਰਥਣ ਸਿਮਰਨ ਕੌਰ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਕੁਲਜਿੰਦਰ ਸਿੰਘ, ਵਾਈਸ ਪ੍ਰਿੰਸੀਪਲ ਸਿਮਰਨਜੀਤ ਕੌਰ ਅਤੇ ਮੈਡਮ ਕਿਰਨਪ੍ਰੀਤ ਕੌਰ। ਤਸਵੀਰ : ਗੁਰਨਾਮ ਸਿੰਘ ਬੁੱਟਰ
23-11-2026