ਕੋਟਲੀ ਸੱਕਾ ਵਿਖੇ 16ਵਾਂ ਕੀਰਤਨ ਦਰਬਾਰ 28 ਨੂੰ
ਓਠੀਆਂ, 23 ਨਵੰਬਰ (ਗੁਰਵਿੰਦਰ ਸਿੰਘ ਛੀਨਾ)-ਪੈਂਦੇ ਪਿੰਡ ਕੋਟ ਦੀ ਸੱਕਾ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਸਰਬੱਤ ਦੇ ਭਲੇ ਲਈ ਹਰ ਸਾਲ ਕਰਵਾਇਆ ਜਾਂਦਾ ਖੇਤਰ ਦੇ ਢਾਡੀ ਦਰਬਾਰ ਇਸ ਵਾਰ ਵੀ 28 ਨਵੰਬਰ ਨੂੰ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਬੰਧਕ ਕਮੇਟੀ ਮੈਂਬਰਾਂ ਦੱਸਿਆ ਕਿ 28 ਨਵੰਬਰ ਦਿਨ ਸ਼ਨੀਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਭੋਗ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਉਣ ਉਪਰੰਤ ਸਜੇ ਖੁੱਲੇ ਪੰਡਾਲ ਵਿਚ ਪੰਥ ਦੇ ਮਹਾਨ ਰਾਗੀ ਢਾਡੀ ਅਤੇ ਕਵੀਸ਼ਰ ਭਾਈ ਅਨੋਖ ਸਿੰਘ ਅਜਨਾਲਾ, ਭਾਈ ਦਵਿੰਦਰ ਸਿੰਘ ਗੋਇੰਦਵਾਲ ਸਾਹਿਬ, ਭਾਈ ਗੁਰਪ੍ਰੀਤ ਸਿੰਘ ਸੌੜੀਆ ਅਤੇ ਭਾਈ ਮਿਲਖਾ ਸਿੰਘ ਦਾ ਢਾਡੀ ਜਥਾ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਅਤੇ ਭਾਈ ਸੁਖਜਿੰਦਰ ਸਿੰਘ, ਭਾਈ ਸਰਬਜੀਤ ਸਿੰਘ ਲੁਧਿਆਣਾ ਵਾਲੇ, ਭਾਈ ਸੰਦੀਪ ਸਿੰਘ ਅਤੇ ਭਾਈ ਨਿਰਮਲ ਸਿੰਘ ਲਾਲੂ ਫੁੰਮਣ ਦਾ ਢਾਡੀ ਜਥਾ ਸ਼ਾਮ 6 ਵਜੇ ਤੋਂ ਰਾਤ 12 ਵਜੇ ਸੰਗਤਾਂ ਨੂੰ ਗੁਰਬਾਣੀ ਦਾ ਰਸਭਿੰਨਾ ਕੀਰਤਨ ਸੁਣਾ ਕੇ ਨਿਹਾਲ ਕਰਨਗੇ ਅਤੇ ਸੰਗਤਾਂ ਲਈ ਅਟੁਟ ਲੰਗਰ ਲਗਾਏ ਜਾਣਗੇ।