50 ਗ੍ਰਾਮ 58 ਮਿਲੀਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਕਾਬੂ
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੁਲਿਸ ਥਾਣਾ ਸੁਲਤਾਨਵਿੰਡ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ 50 ਗ੍ਰਾਮ 58 ਮਿਲੀਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਅਰਜਨ ਕੁਮਾਰ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਲਾਕੇ ਵਿਚ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਗਸ਼ਤ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
ਅਜੀਤ ਡੈਸਕ
24-11-2026