24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਨਸ਼ਿਆਂ ਦੇ ਖਾਤਮੇ ਲਈ ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਵਿਖੇ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਚਲਾਈ

ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ. ਸੀ.

ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਵਿਖੇ ਤਲਾਸ਼ੀ ਦੌਰਾਨ ਡੀ. ਸੀ. ਪੀ. ਰਵਿੰਦਰਪਾਲ ਸਿੰਘ ਸੰਧੂ, ਏ. ਸੀ. ਪੀ. ਜਸਵਿੰਦਰ ਸਿੰਘ, ਇੰਸਪੈਕਟਰ ਅਰਜਨ ਕੁਮਾਰ ਅਤੇ ਹੋਰ ਪੁਲਿਸ ਮੁਲਾਜ਼ਮ। ਤਸਵੀਰ : ਗੁਰਨਾਮ ਸਿੰਘ ਬੁੱਟਰ 24-11-2026
ਸੁਲਤਾਨਵਿੰਡ, 23 ਨਵੰਬਰ (ਗੁਰਨਾਮ ਸਿੰਘ ਬੁੱਟਰ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਸੁਲਤਾਨਵਿੰਡ ਦੇ ਛੇ ਵਾਰਡ ਪੰਡੋਰਾ ਵਿਖੇ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਪੁਲਿਸ ਟੀਮਾਂ ਵਲੋਂ ਇਲਾਕੇ ਦੇ ਵੱਖ-ਵੱਖ ਘਰਾਂ ਦੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਦੀ ਗਤੀਵਿਧੀਆਂ ’ਤੇ ਨਜ਼ਰ ਰੱਖੀ ਗਈ। ਇਸ ਮੌਕੇ ਪੁਲਿਸ ਅਧਿਕਾਰੀਆਂ ਵਲੋਂ ਇਲਾਕੇ ਵਿਚ ਨਸ਼ਿਆਂ ਦੀ ਖਰੀਦੋ-ਫਰੋਖਤ ਕਰਨ ਵਾਲੇ ਸ਼ੱਕੀ ਵਿਅਕਤੀਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਗਈ। ਪੁਲਿਸ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਨਾ ਹੋਣ ਦੀ ਅਪੀਲ ਵੀ ਕੀਤੀ ਗਈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਅਜਿਹੀਆਂ ਤਲਾਸ਼ੀ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ ਅਤੇ ਨਸ਼ਾ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੌਰਾਨ ਕੁਝ ਸ਼ੱਕੀ ਨੌਜਵਾਨਾ ਨੂੰ ਵੀ ਕਾਬੂ ਕੀਤਾ ਗਿਆ ਜਿਨ੍ਹਾਂ ਕੋਲੋਂ ਨਸ਼ਾ ਵੀ ਬਰਾਮਦ ਹੋਇਆ ਹੈ। ਮੌਕੇ ਡੀ. ਸੀ. ਪੀ. ਰਵਿੰਦਰਪਾਲ ਸਿੰਘ ਸੰਧੂ ਨੇ ਸਕੂਲ ਬੱਚਿਆਂ ਨੂੰ ਵੀ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਪਿਛਲੇ ਕੁਝ ਦਿਨਾ ਤੋਂ ਪਿੰਡ ਦੇ ਛੇ ਵਾਰਡ ਪੰਡੋਰਾ ਅੰਦਰ ਕਾਫੀ ਮਾਤਰਾ ਵਿਚ ਨਸ਼ਿਆਂ ’ਤੇ ਠੱਲ੍ਹ ਪਾਈ ਗਈ ਅਤੇ ਪਿੰਡ ਸੁਲਤਾਨਵਿੰਡ ਨਸ਼ਿਆਂ ਤੋਂ ਜਲਦੀ ਮੁਕਤ ਹੋ ਜਾਵੇਗਾ। ਇਸ ਮੌਕੇ ਏ. ਸੀ. ਪੀ. ਜਸਵਿੰਦਰ ਸਿੰਘ, ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸ: ਅਰਜਨ ਕੁਮਾਰ, ਰੀਡਰ ਪਲਵਿੰਦਰ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਭਾਜਪਾ ਆਗੂ ਡਾ. ਜਗਮੋਹਨ ਸਿੰਘ ਰਾਜੂ ਨੇ ਨਿਗਮ ਪ੍ਰਸ਼ਾਸਨ ’ਤੇ ਬੇਨਿਯਮੀਆਂ ਦੇ ਲਗਾਏ ਦੋਸ਼ ਅਗਲੀ ਖ਼ਬਰ ਅੰਮ੍ਰਿਤਸਰ ਹਵਾਈ ਅੱਡੇ ’ਤੇ ਓਲਾ ਓਬਰ ਟੈਕਸੀ ਚਾਲਕਾਂ ਦੀਆਂ ਮੁਸ਼ਕਿਲਾਂ ਵਧੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।