24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਜਗਦੇਵ ਕਲਾਂ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਕਰਵਾਇਆ

ਜਗਦੇਵ ਕਲਾਂ, 23 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਜਗਦੇਵ ਕਲਾਂ ਵਿਖੇ ਉੱਘੇ ਸਮਾਜ ਸੇਵਕ ਭਾਈ ਜਗਬੀਰ ਸਿੰਘ ਗਿੱਲ ਦੇ ਵਿਸ਼ੇਸ਼ ਉੱਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਤਿੰਨੇ ਦਿਨ ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਸਮੇਤ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਅਤੇ ਖੰਡੇ ਬਾਟੇ ਦੀ ਪਹੁਲ (ਅੰਮ੍ਰਿਤ) ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ।

ਅਜੀਤ ਡੈਸਕ 24-11-2026
ਜਗਦੇਵ ਕਲਾਂ, 23 ਨਵੰਬਰ (ਸ਼ਰਨਜੀਤ ਸਿੰਘ ਗਿੱਲ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਸਰਬੱਤ ਦੇ ਭਲੇ ਲਈ ਜਗਦੇਵ ਕਲਾਂ ਵਿਖੇ ਉੱਘੇ ਸਮਾਜ ਸੇਵਕ ਭਾਈ ਜਗਬੀਰ ਸਿੰਘ ਗਿੱਲ ਦੇ ਵਿਸ਼ੇਸ਼ ਉੱਦਮ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਮੌਕੇ ਤਿੰਨੇ ਦਿਨ ਸ਼ਾਮ 7 ਵਜੇ ਤੋਂ ਦੇਰ ਰਾਤ ਤੱਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਵਿਸ਼ਾਲ ਧਾਰਮਿਕ ਦੀਵਾਨਾਂ ਦੌਰਾਨ ਸੰਤ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਸਮੇਤ ਵੱਖ-ਵੱਖ ਧਾਰਮਿਕ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ ਅਤੇ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੁਆਰਾ ਦਰਸਾਏ ਮਾਰਗ ’ਤੇ ਚੱਲਣ ਅਤੇ ਖੰਡੇ ਬਾਟੇ ਦੀ ਪਹੁਲ (ਅੰਮ੍ਰਿਤ) ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸ ਮੌਕੇ ਪ੍ਰਬੰਧਕਾਂ ਵਲੋਂ ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲਿਆਂ ਅਤੇ ਪ੍ਰਮੁੱਖ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ’ ਤੇ ਸਨਮਾਨਿਤ ਕੀਤਾ ਗਿਆ । ਇਸ ਮੌਕੇ ਚਰਨ ਸਿੰਘ ਕਾਰ ਸੇਵਾ ਵਾਲੇ, ਬਾਬਾ ਸਰਦਾਰਾ ਸਿੰਘ ਮੱਖਣ ਵਿੰਡੀ ਵਾਲੇ, ਬਾਬਾ ਸ਼ਮਸ਼ੇਰ ਸਿੰਘ ਕੋਹਰੀ, ਬਾਬਾ ਕੁਲਵਿੰਦਰ ਸਿੰਘ ਦਬੁਰਜੀ ਵਾਲੇ, ਬਾਬਾ ਸਤਨਾਮ ਸਿੰਘ ਮੋਰਚਾ ਸਾਹਿਬ, ਬਾਬਾ ਪ੍ਰਭਜੀਤ ਸਿੰਘ ਕਾਰ ਸੇਵਾ ਵਾਲੇ, ਬਾਬਾ ਬਲਦੇਵ ਸਿੰਘ ਕਾਰ ਸੇਵਾ ਰੇੜੂ ਸਾਹਿਬ, ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ, ਬਾਬਾ ਸੰਤੋਖ ਸਿੰਘ ਸੋਹੀਆਂ ਵਾਲੇ, ਬਾਬਾ ਕੁਲਦੀਪ ਸਿੰਘ ਕੰਦੋਵਾਲੀ, ਬਾਬਾ ਗੁਰਭੇਜ ਸਿੰਘ ਮੱਲੂਨੰਗਲ, ਬਾਬਾ ਸੁੱਚਾ ਸਿੰਘ ਜਗਦੇਵ ਕਲਾਂ, ਪ੍ਰਧਾਨ ਅਰਸ਼ਦੀਪ ਸਿੰਘ, ਮਨਿੰਦਰ ਸਿੰਘ ਦਬੁਰਜੀ, ਬਾਬਾ ਦਲਜੀਤ ਸਿੰਘ ਗੁਰਦੁਆਰਾ ਹੈਡ ਗ੍ਰੰਥੀ, ਸ਼ਮਸ਼ੇਰ ਸਿੰਘ ਲੁਹਾਰਕਾ ਕਲਾਂ, ਜਥੇਦਾਰ ਪ੍ਰਗਟ ਸਿੰਘ ਨੰਗਲ ਪੰਨੂਆ, ਬਲਕਾਰ ਸਿੰਘ ਬੰਡਾਲਾ, ਦਲੇਰ ਸਿੰਘ ਚੇਤਨਪੁਰਾ, ਗੁਰਮਤਿ ਪ੍ਰਚਾਰ ਸਭਾ ਜਗਦੇਵ ਕਲਾਂ ਵਲੋਂ ਡਾ. ਬਲਦੇਵ ਸਿੰਘ, ਡਾ. ਹਰਦੇਵ ਸਿੰਘ, ਭਾਈ ਬੁੱਢਾ ਸਿੰਘ, ਬਾਬਾ ਮੇਜਰ ਸਿੰਘ, ਬਾਬਾ ਜੀਵਨ ਸਿੰਘ ਸਿੰਘ ਸਭਾ ਵਲੋਂ ਤਰਸੇਮ ਸਿੰਘ, ਦਵਿੰਦਰ ਸਿੰਘ, ਸਾ. ਸਰਪੰਚ ਮੰਗਲ ਸਿੰਘ, ਜਥੇਦਾਰ ਪ੍ਰਸ਼ੋਤਮ ਸਿੰਘ ਡੇਅਰੀ ਵਾਲੇ, ਇੰਦਰਜੀਤ ਸਿੰਘ ਬੰਬ, ਕੁਲਦੀਪ ਸਿੰਘ ਹੈਡ ਗ੍ਰੰਥੀ, ਰਾਜਵੀਰ ਸਿੰਘ, ਬਾਬਾ ਹੀਰਾ ਸਿੰਘ, ਗੁਰਵਿੰਦਰ ਸਿੰਘ ਮੱਲੂ ਨੰਗਲ, ਕਾਬਲ ਸਿੰਘ ਲੁਹਾਰਕਾ, ਗੁਰਵੇਲ ਸਿੰਘ ਬਾਠ, ਪ੍ਰਿਥੀਪਾਲ ਸਿੰਘ, ਹਰਜਿੰਦਰ ਸਿੰਘ, ਗੁਰਦੇਵ ਸਿੰਘ ਬਾਠ, ਸਰਬਜੀਤ ਸਿੰਘ ਕੈਰੋਂ ਨੰਗਲ, ਸੁਖਦੇਵ ਸਿੰਘ, ਬਲਰਾਜ ਸਿੰਘ, ਗੁਰਜਿੰਦਰ ਸਿੰਘ ਮੱਲੀ ਆਦਿ ਸ਼ਖਸ਼ੀਅਤਾਂ ਦਾ ਵਿਸ਼ੇਸ਼ ਯੋਗਦਾਨ ਰਿਹਾ।
ਪਿਛਲੀ ਖ਼ਬਰ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦੀ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰ... ਅਗਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।