ਅੰਮ੍ਰਿਤਸਰ ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅੰਮ੍ਰਿਤਸਰ ਪਬਲਿਕ ਸਕੂਲ, ਫੋਕਲ ਪੁਆਇੰਟ, ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਸੰਗਤੀ ਰੂਪ ’ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਅਤੇ ਅਰਦਾਸ ਕੀਤੀ ਗਈ।
ਅਜੀਤ ਡੈਸਕ
24-11-2026