23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਗਤਕਾ ਮੁਕਾਬਲੇ ਵਿਚ ਪਹਿਲਾ ਸਥਾਨ

ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਟੂਰਨਾਮੈਂਟ ਦੇ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀ ਦੇਵੇਨ ਸ਼ਰਮਾ ਨੇ ਅੰਡਰ-14 ਫਰੀ ਸੋਟੀ ਟੀਮ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 24-11-2026
ਅੰਮ੍ਰਿਤਸਰ, 23 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਰਾਜ ਪੱਧਰੀ ਟੂਰਨਾਮੈਂਟ ਦੇ ਗਤਕਾ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਦੌਰਾਨ ਸਕੂਲ ਦੇ ਹੋਣਹਾਰ ਵਿਦਿਆਰਥੀ ਦੇਵੇਨ ਸ਼ਰਮਾ ਨੇ ਅੰਡਰ-14 ਫਰੀ ਸੋਟੀ ਟੀਮ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਅਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ। ਵਿਦਿਆਰਥੀ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਮੈਨੇਜਿੰਗ ਡਾਇਰੈਕਟਰ ਡਾ. ਅਰਵਿੰਦਰ ਸਿੰਘ ਚਮਕ ਨੇ ਜੇਤੂ ਵਿਦਿਆਰਥੀ ਦੇਵੇਨ ਸ਼ਰਮਾ ਅਤੇ ਉਸਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੀ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਸਮੂਹ ਸਟਾਫ਼ ਮੈਂਬਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ 2027 ਦੀਆਂ ਚੋਣਾਂ ਲਈ ਕਾਂਗਰਸ ਨੇ ਵਿੱਢੀਆਂ ਸਰਗਰਮੀਆਂ, ਸਚਿਨ ਪਾਇਲਟ ਅੰਮ੍ਰਿਤਸਰ ਪਹੁੰਚੇ ਅਗਲੀ ਖ਼ਬਰ ਜੀ.ਐੱਨ.ਡੀ.ਯੂ. ਕਾਲਜ ਵੇਰਕਾ ਵਿਖੇ ਮਨਾਇਆ ‘ਰਾਸ਼ਟਰੀ ਏਕਤਾ ਦਿਵਸ’

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।