ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਕਰਨ ਨਾਲ ਪੰਜਾਬ ਦੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ : ਕੁਲਦੀਪ ਸਿੰਘ ਧਾਲੀਵਾਲ
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੇ ਭਾਅ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 431 ਰੁਪਏ ਕਰਨ ਦੇ ਫ਼ੈਸਲੇ ਦਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਸਾਬਕਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਸੰਬੰਧੀ ਦੇਰ ਸ਼ਾਮ ਅਜਨਾਲਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ.
ਪ
ਪ੍ਰੈੱਸ ਕਾਨਫਰੰਸ ਦੌਰਾਨ ਵਿਧਾਇਕ ਕੁਲਦੀਪ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਗੰਨੇ ਦਾ ਭਾਅ ਵਧਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨਤ ਧੰਨਵਾਦ ਕਰਦੇ ਹੋਏ । ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ
26-11-2026
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸੂਬੇ ਦੇ ਗੰਨਾ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਗੰਨੇ ਦੇ ਭਾਅ ਵਿਚ 15 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਕੇ 431 ਰੁਪਏ ਕਰਨ ਦੇ ਫ਼ੈਸਲੇ ਦਾ ਹਲਕਾ ਅਜਨਾਲਾ ਦੇ ਵਿਧਾਇਕ ਅਤੇ ਸਾਬਕਾ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰਵਾਂ ਸਵਾਗਤ ਕੀਤਾ ਹੈ। ਇਸ ਸੰਬੰਧੀ ਦੇਰ ਸ਼ਾਮ ਅਜਨਾਲਾ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ. ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਲਈ ਵਚਨਬੱਧ ਹੈ। ਗੰਨੇ ਦਾ ਭਾਅ 431 ਰੁਪਏ ਪ੍ਰਤੀ ਕੁਇੰਟਲ ਹੋਣ ਨਾਲ ਪੰਜਾਬ ਦੇ ਕਿਸਾਨਾਂ ਨੂੰ ਪੂਰੇ ਦੇਸ਼ ਵਿਚ ਸਭ ਤੋਂ ਵੱਧ ਭਾਅ ਮਿਲੇਗਾ। ਸ. ਧਾਲੀਵਾਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵਲੋਂ ਗੰਨੇ ਦਾ ਭਾਅ 416 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਸੀ ਅਤੇ ਹੁਣ ਇਸ ਵਿਚ ਹੋਰ 15 ਰੁਪਏ ਦਾ ਵਾਧਾ ਕਰਕੇ ਕਿਸਾਨਾਂ ਨੂੰ ਵੱਡੀ ਆਰਥਿਕ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਹਲਕਾ ਅਜਨਾਲਾ ਅੰਦਰ ਵੀ ਵੱਡੀ ਗਿਣਤੀ ਵਿਚ ਕਿਸਾਨ ਗੰਨੇ ਦੀ ਖੇਤੀ ਕਰਦੇ ਹਨ ਅਤੇ ਸਰਕਾਰ ਦੇ ਇਸ ਫ਼ੈਸਲੇ ਨਾਲ ਇਲਾਕੇ ਦੇ ਗੰਨਾ ਕਾਸ਼ਤਕਾਰਾਂ ਦੇ ਚਿਹਰਿਆਂ ‘ਤੇ ਖੁਸ਼ੀ ਹੈ। ਉਨ੍ਹਾਂ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਪੰਜਾਬ ਦੇ ਸਮੂਹ ਗੰਨਾ ਕਾਸ਼ਤਕਾਰਾਂ ਨੂੰ ਵਧਾਈ ਦਿੱਤੀ। ਉਨਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਨੂੰ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਮੇਂ ਸਿਰ ਮਿਲਣੀ ਬੇਹੱਦ ਜ਼ਰੂਰੀ ਹੈ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਅੱਜ 25 ਨਵੰਬਰ ਤੋਂ ਗੰਨਾ ਮਿੱਲਾਂ ਚਾਲੂ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਲੇ ਕੁਝ ਦਿਨਾਂ ਵਿਚ ਇਲਾਕੇ ਦੇ ਕਿਸਾਨਾਂ ਦਾ ਗੰਨਾ ਵੀ ਮਿੱਲ ਵਿਚ ਪਹੁੰਚਣਾ ਸ਼ੁਰੂ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਗੰਨਾ ਕਾਸ਼ਤਕਾਰਾਂ ਨੂੰ ਵਿਸ਼ੇਸ਼ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਆਪਣੀ ਗੰਨੇ ਦੀ ਫ਼ਸਲ ਦੀ ਸਫ਼ਾਈ ਅਤੇ ਛਿਲਾਈ ਵੱਲ ਧਿਆਨ ਦੇਣ ਅਤੇ ਗੰਨੇ ਨਾਲ ਪੱਤੇ, ਘਾਹ-ਫੂਸ ਤੇ ਹੋਰ ਰਹਿੰਦ-ਖੂੰਹਦ ਮਿੱਲ ਵਿਚ ਨਾ ਲਿਆਉਣ।