26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਭਵਨਜ਼ ਐਸ.ਐਲ. ਪਬਲਿਕ ਸਕੂਲ ਵਿਖੇ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 25 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਐਸ. ਐਲ.

ਅਜੀਤ ਡੈਸਕ 26-11-2026
ਅੰਮ੍ਰਿਤਸਰ, 25 ਨਵੰਬਰ (ਰਾਜੇਸ਼ ਕੁਮਾਰ ਸ਼ਰਮਾ)-ਭਵਨਜ਼ ਐਸ.ਐਲ. ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸ਼ੁਭ ਮੌਕੇ ਸਕੂਲ ਦੇ ਸਾਰੇ ਅਧਿਆਪਕਾਂ ਨੇ ਪਹਿਲਾਂ ਇਕੱਠੇ ਸੁਖਮਨੀ ਸਾਹਿਬ ਦਾ ਪਾਠ ਕੀਤਾ, ਉਸ ਤੋਂ ਬਾਅਦ ਸ਼ਬਦ ਕੀਰਤਨ ਕੀਤਾ ਗਿਆ। ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ (ਸਾਬਕਾ ਵਿਧਾਇਕ), ਗੁਰਜੀਤ ਸਿੰਘ ਸੇਖੋਂ ਅਤੇ ਰੋਟੇਰੀਅਨ ਅਨਿਲ ਸਿੰਘਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਅਤੇ ਸ਼ਬਦ ਕੀਰਤਨ ਦਾ ਆਨੰਦ ਮਾਣਿਆ। ਸਕੂਲ ਦੀ ਸੰਗੀਤ ਟੀਮ ਨੇ ਸ਼ਬਦ ਗਾਇਨ ਦੀ ਸ਼ੁਰੂਆਤ ਵਾਹਿਗੁਰੂ ਦਾ ਜਾਪ ਕਰਕੇ ਕੀਤੀ, ਇਸ ਤੋਂ ਬਾਅਦ ਮੂਲ ਮੰਤਰ ਦਾ ਜਾਪ ਕੀਤਾ । ਭਵਨਜ਼ ਅੰਮ੍ਰਿਤਸਰ ਕੇਂਦਰ ਦੇ ਪ੍ਰਧਾਨ ਅਵਿਨਾਸ਼ ਮਹੇਂਦਰੂ, ਡਾਇਰੈਕਟਰ ਡਾ. ਅਨੀਤਾ ਭੱਲਾ ਅਤੇ ਪ੍ਰਿੰਸੀਪਲ ਸੋਨੀਆ ਸਹਿਦੇਵ ਨੇ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ। ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੀ ਸਾਰਿਆਂ ਨੂੰ ਵਧਾਈ ਦਿੱਤੀ । ਪ੍ਰਧਾਨ ਅਵਿਨਾਸ਼ ਮਹੇਂਦਰੂ ਨੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਕ ਸੱਚਾ ਸਿੱਖ ਉਹ ਹੈ, ਜੋ ਹਰ ਜੀਵ ਦੇ ਅੰਦਰ ਪਰਮਾਤਮਾ ਨੂੰ ਵੇਖਦਾ ਹੈ ਅਤੇ ਕਿਸੇ ਨਾਲ ਪਿਆਰ ਜਾਂ ਨਫ਼ਰਤ ਨਹੀਂ ਕਰਦਾ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੀ ਵਿਦਿਆਰਥਣ ਪਬਿੱਤਰਾ ਕੁਮਾਰੀ ਨੇ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਖ਼ਾਲਸਾ ’ਵਰਸਿਟੀ ਵਿਖੇ ਇਨਫਰਮੇਸ਼ਨ ਟੈਕਨਾਲੋਜੀ ਇਮਾਰਤ ਦਾ ਮਜੀਠੀਆ ਵਲੋਂ ਰਸਮੀ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।