26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਅਜਨਾਲਾ ਦੀ ਵਾਰਡ ਨੰਬਰ 4 ਦੇ ਵਾਰਡ ਇੰਚਾਰਜ ਸੁੱਖ ਨਿੱਝਰ ਨੇ ਸਮਰਥਕਾਂ ਸਮੇਤ ਕਾਂਗਰਸ ਪਾਰਟੀ ਵਿਚ ਕੀਤੀ ਘਰ ਵਾਪਸੀ

ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 4 ਅਜਨਾਲਾ ਦੇ ਵਾਰਡ ਇੰਚਾਰਜ ਸੁਖਵਿੰਦਰ ਸਿੰਘ ਸੁੱਖ ਨਿੱਝਰ ਨੇ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕੀਤੀ। ਦੇਰ ਸ਼ਾਮ ਅਜਨਾਲਾ ’ਚ ਕਰਵਾਏ ਸਮਾਗਮ ਵਿਚ ਉਚੇਚੇ ਤੌਰ ’ਤੇ ਪਹੁੰਚੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੁੱਖ ਨਿੱਝਰ ਅਤੇ ਉਨ੍ਹਾਂ ਦੇ ਨਾਲ ਆਏ ਸਮਰਥਕਾਂ ਸੰਕਰ ਕੁਮਾਰ, ਸੋਨੂੰ ਅਨੰਦ, ਰਾਜ ਕੌਰ, ਰਾਜ ਮਸੀਹ, ਬਲਬੀਰ ਸਿੰਘ ਬੱਲੂ, ਗੁਰਚਰਨ ਸਿੰਘ, ਗੋਲਡੀ ਨਿੱਝਰ, ਕਾਲਾ ਪਹਿਲਵਾਨ, ਗੁਰਲਾਧ ਮਸੀਹ, ਬੀਬੀ ਸਿੰਦੋ, ਅਭੀ ਸਮੇਤ ਹੋਰਨਾਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 26-11-2026
ਅਜਨਾਲਾ, 25 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅਜਨਾਲਾ ਸ਼ਹਿਰ ਅੰਦਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਵਾਰਡ ਨੰਬਰ 4 ਅਜਨਾਲਾ ਦੇ ਵਾਰਡ ਇੰਚਾਰਜ ਸੁਖਵਿੰਦਰ ਸਿੰਘ ਸੁੱਖ ਨਿੱਝਰ ਨੇ ਆਪਣੇ ਸਾਥੀਆਂ ਅਤੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੁੜ ਕਾਂਗਰਸ ਪਾਰਟੀ ਵਿਚ ਘਰ ਵਾਪਸੀ ਕੀਤੀ। ਦੇਰ ਸ਼ਾਮ ਅਜਨਾਲਾ ’ਚ ਕਰਵਾਏ ਸਮਾਗਮ ਵਿਚ ਉਚੇਚੇ ਤੌਰ ’ਤੇ ਪਹੁੰਚੇ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸੁੱਖ ਨਿੱਝਰ ਅਤੇ ਉਨ੍ਹਾਂ ਦੇ ਨਾਲ ਆਏ ਸਮਰਥਕਾਂ ਸੰਕਰ ਕੁਮਾਰ, ਸੋਨੂੰ ਅਨੰਦ, ਰਾਜ ਕੌਰ, ਰਾਜ ਮਸੀਹ, ਬਲਬੀਰ ਸਿੰਘ ਬੱਲੂ, ਗੁਰਚਰਨ ਸਿੰਘ, ਗੋਲਡੀ ਨਿੱਝਰ, ਕਾਲਾ ਪਹਿਲਵਾਨ, ਗੁਰਲਾਧ ਮਸੀਹ, ਬੀਬੀ ਸਿੰਦੋ, ਅਭੀ ਸਮੇਤ ਹੋਰਨਾਂ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਾਰਟੀ ਚਿੰਨ੍ਹ ਵਾਲੇ ਮਫ਼ਲਰ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸੁਖਵਿੰਦਰ ਸਿੰਘ ਸੁੱਖ ਨਿੱਝਰ ਕੁੱਝ ਮਹੀਨੇ ਪਹਿਲਾਂ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਹੁਣ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਭਰਾ ਅਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਔਜਲਾ ਦੇ ਵਿਸ਼ੇਸ਼ ਯਤਨਾਂ ਅਤੇ ਗੱਲਬਾਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਸਮਰਥਕਾਂ ਸਮੇਤ ਮੁੜ ਕਾਂਗਰਸ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ। ਇਸ ਮੌਕੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਆਪਣੇ ਵਰਕਰਾਂ ਅਤੇ ਸਮਰਥਕਾਂ ਨੂੰ ਪੂਰਾ ਮਾਣ-ਸਤਿਕਾਰ ਦਿੰਦੀ ਆਈ ਹੈ। ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਮੁੜ ਹੋਏ ਗੱਠਜੋੜ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਦੋਵੇਂ ਪਾਰਟੀਆਂ ਕਮਜ਼ੋਰ ਹੋਣ ਕਾਰਨ ਹੀ ਮੁੜ ਇਕੱਠੀਆਂ ਹੋਈਆਂ ਹਨ। ਇਸ ਮੌਕੇ ਅਜਨਾਲਾ ਸ਼ਹਿਰੀ ਦੇ ਆਗੂ ਐਡਵੋਕੇਟ ਸੰਦੀਪ ਕੌਸ਼ਲ, ਪਰਗਟ ਸਿੰਘ ਸਰਾਏ, ਨਿਆਮਤ ਮਸੀਹ ਸੂਫ਼ੀ, ਗੁਰਸੇਵਕ ਸਿੰਘ ਅਤੇ ਸੋਨੂੰ ਕਲੱਬ ਵਾਲੇ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਦਾ ਸਰਕਟ ਸ਼ਾਰਟ ਹੋਣ ਨਾਲ ਮਹਿਤਾ ਚੌਂਕ ਅੰਦਰ ਇਕ ਘਰ ਸੜ ਕੇ ਹੋਇਆ ਸੁਆਹ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਸਾਹਿਤਕ ਸਨਮਾਨ ਸਮਾਰੋਹ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।