26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਈ.ਟੀ.ਓ. ਨੇ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪਿੰਡ ਨਿੱਜਰਪੁਰਾ ਵਿਖੇ 204 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

ਜੰਡਿਆਲਾ ਗੁਰੂ, 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ੀ ਜਾਇਦਾਦ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਪਿੰਡ-ਪਿੰਡ ਜਾ ਕੇ ਪ੍ਰਾਪਰਟੀ ਕਾਰਡ ਵੰਡੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇਵ ਵਿਧਾਇਕ ਤੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.

ਅਜੀਤ ਡੈਸਕ 26-11-2026
ਜੰਡਿਆਲਾ ਗੁਰੂ, 25 ਨਵੰਬਰ (ਪ੍ਰਮਿੰਦਰ ਸਿੰਘ ਜੋਸਨ, ਅੰਮ੍ਰਿਤ ਪਾਲ ਸਿੰਘ)-‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਪੰਜਾਬ ਸਰਕਾਰ ਵਲੋਂ ਲਾਲ ਲਕੀਰ ਦੇ ਅੰਦਰ ਰਹਿੰਦੇ ਲੋਕਾਂ ਨੂੰ ਉਨ੍ਹਾਂ ਦੀ ਰਿਹਾਇਸ਼ੀ ਜਾਇਦਾਦ ਦਾ ਕਾਨੂੰਨੀ ਮਾਲਕੀ ਹੱਕ ਦੇਣ ਲਈ ਪਿੰਡ-ਪਿੰਡ ਜਾ ਕੇ ਪ੍ਰਾਪਰਟੀ ਕਾਰਡ ਵੰਡੇ ਜਾ ਰਹੇ ਹਨ ਤੇ ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇਵ ਵਿਧਾਇਕ ਤੇ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਨਿੱਜਰਪੁਰਾ ਵਿਖੇ 204 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਸੰਬੋਧਨ ਕਰਦਿਆਂ ਲੋਕ ਨਿਰਮਾਣ ਮੰਤਰੀ ਡਾ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕੀ ਹੱਕ ਦਿਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਵਰਗ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਗਹਿਰੀ ਮੰਡੀ (ਜੰਡਿਆਲਾ ਗੁਰੂ ) ਦੇ ਚੇਅਰਮੈਨ ਹਰਪਾਲ ਸਿੰਘ ਚੌਹਾਨ, ਜਗਦੀਪ ਸਿੰਘ ਜੱਜ ਅਤੇ ਹੋਰ ਆਗੂ ਹਾਜ਼ਰ ਸਨ ।
ਪਿਛਲੀ ਖ਼ਬਰ ਅੱਜ ਮੋਗਾ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ’ਚ ਆਗੂ ਤੇ ਵਰਕਰ ਵੱਡੀ ਗਿਣਤੀ ’ਚ ਹੋਣਗੇ ਸ਼ਾਮਿਲ- ਤਲਬੀਰ ਗਿੱਲ ਅਗਲੀ ਖ਼ਬਰ ਪਿੰਡ ਛੱਜਲਵੱਡੀ ਵਿਖੇ ਸ਼ਹੀਦ ਗਹਿਲ ਸਿੰਘ ਇਨਕਲਾਬੀ ਮੇਲਾ 28-29 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।