30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸਮਾਰਟ ਅਤੇ ਏ. ਆਈ. ਆਧਾਰਿਤ ਪੁਲਿਸਿੰਗ ਨੂੰ ਦਿੱਤੀ ਜਾਵੇਗੀ ਤਰਜੀਹ- ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ

ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਵ-ਨਿਯੁਕਤ ਐੱਸ. ਐੱਸ.

ਅਜੀਤ ਡੈਸਕ 30-11-2026
ਅਜਨਾਲਾ, 29 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਵ-ਨਿਯੁਕਤ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਵਲੋਂ ਦੇਰ ਸ਼ਾਮ ਥਾਣਾ ਅਜਨਾਲਾ ਦਾ ਅਚਨਚੇਤ ਦੌਰਾ ਕਰਦਿਆਂ ਪੁਲਿਸ ਦੀ ਕਾਰਗੁਜ਼ਾਰੀ, ਥਾਣੇ ਦੀ ਕਾਰਜਪ੍ਰਣਾਲੀ ਅਤੇ ਇਲਾਕੇ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐੱਸ.ਐੱਸ.ਪੀ. ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਉਨ੍ਹਾਂ ਨੇ ਦੋ ਦਿਨ ਪਹਿਲਾਂ ਹੀ ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਚਾਰਜ ਸੰਭਾਲਿਆ ਹੈ ਅਤੇ ਉਹ ਇਲਾਕੇ ਦੀ ਪੁਲਿਸ ਪ੍ਰਣਾਲੀ ਨੂੰ ਜ਼ਮੀਨੀ ਪੱਧਰ ’ਤੇ ਸਮਝਣ ਲਈ ਅਚਨਚੇਤ ਦੌਰੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਮੁੱਖ ਮਕਸਦ ਪੁਲਿਸ ਦੀ ਮੌਜੂਦਗੀ, ਥਾਣਿਆਂ ਦੀ ਕਾਰਜਪ੍ਰਣਾਲੀ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲੈਣਾ ਹੈ, ਤਾਂ ਜੋ ਜਿੱਥੇ ਵੀ ਕੋਈ ਕਮੀ ਜਾਂ ਖੱਪਾ ਨਜ਼ਰ ਆਵੇ, ਉਸ ਨੂੰ ਦੂਰ ਕਰਕੇ ਲੋਕਾਂ ਨੂੰ ਹੋਰ ਬਿਹਤਰ ਪੁਲਿਸ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਜਨਾਲਾ ਅਤੇ ਰਮਦਾਸ ਇਲਾਕਾ ਸਰਹੱਦੀ ਖੇਤਰ ਹੋਣ ਕਾਰਨ ਪੁਲਿਸ ਲਈ ਵਿਸ਼ੇਸ਼ ਮਹੱਤਵ ਰੱਖਦਾ ਹੈ ਅਤੇ ਆਉਣ ਵਾਲੇ ਧੁੰਦ ਦੇ ਮੌਸਮ ਨੂੰ ਦੇਖਦਿਆਂ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਲਾਕੇ ਵਿੱਚ ਨਾਜਾਇਜ਼ ਮਾਈਨਿੰਗ ਸੰਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਉਨ੍ਹਾਂ ਸਪੱਸ਼ਟ ਕੀਤਾ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਕਾਨੂੰਨ ਦੇ ਦਾਇਰੇ ਵਿਚ ਰਹਿ ਕੇ ਕੰਮ ਕਰੇਗੀ ਅਤੇ ਨਾਜਾਇਜ਼ ਮਾਈਨਿੰਗ ਸਮੇਤ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਅੰਤ ਵਿਚ ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਅਤੇ ਸੁਰੱਖਿਆ ਲਈ ਹਾਜ਼ਰ ਹੈ। ਇਸ ਮੌਕੇ ਐੱਸ.ਪੀ. ਗਗਨਦੀਪ ਸਿੰਘ, ਡੀ. ਐੱਸ.ਪੀ. ਗੁਰਿੰਦਰਪਾਲ ਸਿੰਘ ਨਾਗਰਾ, ਡੀ.ਐੱਸ.ਪੀ. ਅਜਨਾਲਾ ਬੱਬਨਦੀਪ ਸਿੰਘ, ਥਾਣਾ ਅਜਨਾਲਾ ਦੇ ਕਾਰਜਕਾਰੀ ਐੱਸ.ਐੱਚ.ਓ. ਸਬ ਇੰਸਪੈਕਟਰ ਤਰਲੋਕ ਸਿੰਘ ਆਦਿ ਹਾਜ਼ਰ ਸਨ। ਥਾਣਾ ਅਜਨਾਲਾ ਦੀ ਚੈਕਿੰਗ ਤੋਂ ਬਾਅਦ ਐੱਸ.ਐੱਸ.ਪੀ ਡਾ: ਪ੍ਰਗਿਆ ਜੈਨ ਵਲੋਂ ਵੱਖ-ਵੱਖ ਨਾਕਿਆਂ ਦੀ ਵੀ ਜਾਂਚ ਕੀਤੀ ਗਈ ।
ਪਿਛਲੀ ਖ਼ਬਰ ਜੰਡਿਆਲਾ ’ਚ ਲਗਾਤਾਰ ਨਸ਼ੇ ਨਾਲ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ : ਡੈਨੀ ਬੰਡਾਲਾ ਅਗਲੀ ਖ਼ਬਰ ਅਮਨਦੀਪ ਹਸਪਤਾਲ ਸਮੂਹ ਵਲੋਂ ਇਲਾਜ ਕਰਵਾ ਕੇ ਸਿਹਤਯਾਬ ਹੋਏ ਮਰੀਜ਼ਾਂ ਨਾਲ ‘ਮੀਟ ਐਂਡ ਗ੍ਰੀਟ’ ਸਮਾਰੋਹ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।