ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਕੇ ਲੰਗਰ ਲਗਾਏ
ਛੇਹਰਟਾ, 29 ਨਵੰਬਰ (ਪੱਤਰ ਪ੍ਰੇਰਕ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜਾ ਛੇਹਰਟਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਮੌਕੇ ਇੰਦਰਜੀਤ ਸਿੰਘ ਬਾਸਰਕੇ ਚੇਅਰਮੈਨ ਪੰਜਾਬ ਸਟੇਟ ਸਮਾਲ ਇੰਡਸਟ੍ਰੀਜ ਫੈਡਰੇਸ਼ਨ ਆਫ ਐਸੋਸੀਏਸ਼ਨ , ਭਾਰਤ ਸਰਕਾਰ ਨਤਮਸਤਕ ਹੋਏ ਤੇ ਹੱਥੀ ਗੁਰੂ ਕੇ ਲੰਗਰ ਸੰਗਤਾਂ ਨੂੰ ਵਰਤਾਉਣ ਦੀ ਸੇਵਾ ਕਰਕੇ ਜੀਵਨ ਸਫਲਾ ਕੀਤਾ।
ਅਜੀਤ ਡੈਸਕ
30-11-2026