23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਬਣਨੀ ਯਕੀਨੀ- ਸਾਬਕਾ ਚੇਅਰਮੈਨ ਚੱਕਵਾਲੀਆ

ਖੇਮਕਰਨ, 22 ਅਗਸਤ (ਰਾਕੇਸ਼ ਕੁਮਾਰ ਬਿੱਲਾ)– ਪੰਜਾਬ ਅੰਦਰ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਹੈ ਕਿਉਂਕਿ ਪੰਜਾਬ ’ਚ ਬਦਲਾਅ ਦੇ ਨਾਮ ’ਤੇ ਬੜੀ ਵੱਡੀ ਬਹੁਮਤ ਨਾਲ ਸੱਤਾ ’ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬਾ ਵਾਸੀਆਂ ਦਾ ਮੋਹ ਭੰਗ ਹੋ ਗਿਆ ਹੈ । ਸਭ ਤੋਂ ਵੱਡਾ ਮੁੱਦਾ ਅਮਨ ਕਾਨੂੰਨ ਦੀ ਸਥਿਤੀ ਹੈ, ਜਿਹੜੀ ਲਗਾਤਾਰ ਵਿਗੜਦੀ ਜਾ ਰਹੀ ਹੈ।

ਅਜੀਤ ਡੈਸਕ 23-08-2026
ਖੇਮਕਰਨ, 22 ਅਗਸਤ (ਰਾਕੇਸ਼ ਕੁਮਾਰ ਬਿੱਲਾ)– ਪੰਜਾਬ ਅੰਦਰ ਅਗਲੇ ਸਾਲ ਹੋ ਰਹੀਆਂ ਵਿਧਾਨ ਸਭਾ ਚੋਣਾਂ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਹੈ ਕਿਉਂਕਿ ਪੰਜਾਬ ’ਚ ਬਦਲਾਅ ਦੇ ਨਾਮ ’ਤੇ ਬੜੀ ਵੱਡੀ ਬਹੁਮਤ ਨਾਲ ਸੱਤਾ ’ਤੇ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਸੂਬਾ ਵਾਸੀਆਂ ਦਾ ਮੋਹ ਭੰਗ ਹੋ ਗਿਆ ਹੈ । ਸਭ ਤੋਂ ਵੱਡਾ ਮੁੱਦਾ ਅਮਨ ਕਾਨੂੰਨ ਦੀ ਸਥਿਤੀ ਹੈ, ਜਿਹੜੀ ਲਗਾਤਾਰ ਵਿਗੜਦੀ ਜਾ ਰਹੀ ਹੈ। ਅੱਜ ਸੂਬੇ ’ਚ ਸਥਿਤੀ ਇਹ ਬਣ ਗਈ ਹੈ ਕਿ ਮਾੜੇ ਅਨਸਰਾਂ ’ਚ ਪੁਲਿਸ ਤੇ ਕਾਨੂੰਨ ਦਾ ਡਰ ਖਤਮ ਹੋ ਗਿਆ ਹੈ, ਜਿਸ ਕਰਕੇ ਇੱਥੇ ਆਮ ਨਾਗਰਿਕ ਦਾ ਰਹਿਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਭਾਗ ਸਿੰਘ ਚੱਕਵਾਲੀਆ ਨੇ ਪਿੰਡ ਚੱਕਵਾਲੀਆ ’ਚ ਆਪਣੇ ਗ੍ਰਹਿ ਪਾਰਟੀ ਵਰਕਰਾ ਦੀ ਮੀਟਿੰਗ ਦੌਰਾਨ ਕੀਤਾ । ਉੁਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਨਿੱਤ ਦਿਹਾੜੇ ਖ਼ਜ਼ਾਨਾ ਵਾਧੂ ਹੋਣ ਦੇ ਦਾਅਵੇ ਕਰਦੇ ਹਨ, ਪਰ ਦੂਜੇ ਪਾਸੇ ਸੂਬਾ ਸਰਕਾਰ ਹਰ ਮਹੀਨੇ ਸਰਕਾਰੀ ਜਾਇਦਾਦਾਂ ਗਹਿਣੇ ਪਾ ਕੇ ਕਰਜ਼ੇ ਚੁੱਕ ਰਹੀ ਹੈ । ਇਨ੍ਹਾਂ ਕਾਰਨਾਂ ਕਰਕੇ ਹੀ ਲੋਕ ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਸੇਵਾਵਾਂ ਨੂੰ ਯਾਦ ਕਰ ਰਹੇ ਹਨ, ਜਿਨ੍ਹਾਂ ਨੇ ਥੋੜੇ ਸਮੇਂ ਦੇ ਕਾਰਜਕਾਲ ਅੰਦਰ ਲੋਕ ਹਿੱਤ ਫੈਸਲੇ ਲੈ ਕੇ ਲੋਕਾਂ ਦਾ ਦਿਲ ਜਿੱਤਿਆ ਹੈ । ਇਸ ਮੌਕੇ ਸਾਬਕਾ ਸਰਪੰਚ ਸਾਹਿਬ ਸਿੰਘ, ਸਾਬਕਾ ਸਰਪੰਚ ਕੁਲਬੀਰ ਸਿੰਘ, ਸਾਬਕਾ ਸਰਪੰਚ ਬਾਜ਼ ਸਿੰਘ, ਸਾਬਕਾ ਸਰਪੰਚ ਭੁਪਿੰਦਰਪਾਲ ਸਿੰਘ, ਗੁਰਭੇਜ ਸਿੰਘ ਫੱਕੜ, ਸਾਬਕਾ ਸਰਪੰਚ ਲਖਬੀਰ ਸਿੰਘ ਗਿੱਲ, ਸਾਬਕਾ ਸਰਪੰਚ ਕੁਲਦੀਪ ਸਿੰਘ, ਦਲਜੀਤ ਸਿੰਘ ਰਾਮੂਵਾਲ ਤੇ ਜੱਗੂ ਧਵਨ ਆਦਿ ਕਾਂਗਰਸੀ ਹਾਜ਼ਰ ਸਨ।
ਪਿਛਲੀ ਖ਼ਬਰ ਜੇਲ੍ਹ ’ਚੋਂ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਬਰਾਮਦ ਅਗਲੀ ਖ਼ਬਰ ‘ਆਪ’ ਵਲੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਦਾ ਬੁਲਾਰਾ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।