23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਕ੍ਰਿਕਟ ਮੈਚ ’ਚ ਰਹੇ ਜੇਤੂ

ਗੋਇੰਦਵਾਲ ਸਾਹਿਬ, 22 ਅਗਸਤ (ਸਕੱਤਰ ਸਿੰਘ ਅਟਵਾਲ) –70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਕੂਲ ‘ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ’ ਵਿਖੇ ਅੰਡਰ-17 (ਲੜਕਿਆਂ) ਦੇ ਕ੍ਰਿਕਟ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਗੋਇੰਦਵਾਲ ਸਾਹਿਬ ਜੋਨ ਵਲੋਂ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਹੋਣ ਵਾਲੀਆਂ ਰਾਜ ਪੱਧਰ ਖੇਡਾਂ ’ਚ ਆਪਣੀ ਜਗ੍ਹਾ ਬਣਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ।

ਅਜੀਤ ਡੈਸਕ 23-08-2026
ਗੋਇੰਦਵਾਲ ਸਾਹਿਬ, 22 ਅਗਸਤ (ਸਕੱਤਰ ਸਿੰਘ ਅਟਵਾਲ) –70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2026-27 ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਸਕੂਲ ‘ਮਹਾਰਾਜਾ ਰਣਜੀਤ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ’ ਵਿਖੇ ਅੰਡਰ-17 (ਲੜਕਿਆਂ) ਦੇ ਕ੍ਰਿਕਟ ਮੁਕਾਬਲੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਸਕੂਲ ਗੋਇੰਦਵਾਲ ਸਾਹਿਬ ਦੇ ਵਿਦਿਆਰਥੀਆਂ ਨੇ ਗੋਇੰਦਵਾਲ ਸਾਹਿਬ ਜੋਨ ਵਲੋਂ ਹਿੱਸਾ ਲਿਆ ਅਤੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਦੂਜਾ ਸਥਾਨ ਹਾਸਿਲ ਕਰਕੇ ਹੋਣ ਵਾਲੀਆਂ ਰਾਜ ਪੱਧਰ ਖੇਡਾਂ ’ਚ ਆਪਣੀ ਜਗ੍ਹਾ ਬਣਾ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਹ ਖੇਡ ਮੁਕਾਬਲੇ ਜ਼ਿਲ੍ਹਾ ਖੇਡ ਕੋਆਰਡੀਨੇਟਰ ਜੁਗਰਾਜ ਸਿੰਘ, ਏ.ਈ.ਓ ਸ. ਮਨਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਆਪਣੀ ਖੇਡ ਪ੍ਰਤਿਭਾ, ਅਨੁਸ਼ਾਸਨ, ਟੀਮ ਵਰਕ ਅਤੇ ਜਿੱਤ ਦੇ ਜਜ਼ਬੇ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਸਫ਼ਲਤਾ ਪਿੱਛੇ ਸਕੂਲ ਦੇ ਕੋਚ ਸੁਖਵਿੰਦਰ ਸਿੰਘ ਅਤੇ ਰੇਸ਼ਮ ਸਿੰਘ ਦੀ ਵਿਸ਼ੇਸ਼ ਯੋਗ ਅਗਵਾਈ ਅਤੇ ਅਹਿਮ ਯੋਗਦਾਨ ਰਿਹਾ। ਇਸ ਮੌਕੇ ਸੰਸਥਾ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿੰਘ ਰੰਧਾਵਾ ਅਤੇ ਸਕੂਲ ਦੇ ਪ੍ਰਿੰਸੀਪਲ ਮਨੀਸ਼ਾ ਸੂਦ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਡੇ ਸਕੂਲ ਦੇ ਇਹ ਵਿਦਿਆਰਥੀ ਹੁਣ ਹੋਣ ਵਾਲੀਆਂ ਰਾਜ ਪੱਧਰੀ ਖੇਡਾਂ ਵਿਚ ਖੇਡਣਗੇ।
ਪਿਛਲੀ ਖ਼ਬਰ ਵਿਧਾਇਕ ਲਾਲਪੁਰਾ ਨੇ ਸ੍ਰੀ ਗੋਇੰਦਵਾਲ ਸਾਹਿਬ ਰੈਲੀ ਵਾਲੀ ਥਾਂ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਦੀ ਅਗਵਾਈ ਹੇਠ ਸਰਪੰਚ ਜਲਾਲਾਬਾਦ ਦੇ ਘਰ ਹੋਇਆ ਵੱਡਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।