23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਧਾਇਕ ਲਾਲਪੁਰਾ ਨੇ ਸ੍ਰੀ ਗੋਇੰਦਵਾਲ ਸਾਹਿਬ ਰੈਲੀ ਵਾਲੀ ਥਾਂ ਦਾ ਲਿਆ ਜਾਇਜ਼ਾ

ਗੋਇੰਦਵਾਲ ਸਾਹਿਬ, 22 ਅਗਸਤ (ਸਕੱਤਰ ਸਿੰਘ ਅਟਵਾਲ)– ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਇਸ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ ਅਤੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ।

ਅਜੀਤ ਡੈਸਕ 23-08-2026
ਗੋਇੰਦਵਾਲ ਸਾਹਿਬ, 22 ਅਗਸਤ (ਸਕੱਤਰ ਸਿੰਘ ਅਟਵਾਲ)– ਗੋਇੰਦਵਾਲ ਸਾਹਿਬ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਜੰਗੀ ਪੱਧਰ ’ਤੇ ਜਾਰੀ ਹਨ। ਇਸ ਰੈਲੀ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ ਅਤੇ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਸੰਬੋਧਨ ਕਰਨਗੇ। ਇਸ ਸਬੰਧ ਵਿਚ ਹਲਕਾ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਰੈਲੀ ਵਾਲੀ ਥਾਂ ’ਤੇ ਪਹੁੰਚ ਕੇ ਗਰਾਉਂਡ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ। ਉਨ੍ਹਾਂ ਨੇ ਸਟੇਜ ਦੀ ਲੋਕੇਸ਼ਨ, ਸੰਗਤਾਂ ਦੇ ਬੈਠਣ ਦਾ ਪ੍ਰਬੰਧ, ਸੁਰੱਖਿਆ, ਪਾਰਕਿੰਗ, ਪੀਣ ਵਾਲੇ ਪਾਣੀ ਅਤੇ ਟ੍ਰੈਫਿਕ ਰੂਟ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਫਸਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਵਿਧਾਇਕ ਲਾਲਪੁਰਾ ਨੇ ਕਿਹਾ ਕਿ 26 ਅਗਸਤ ਦੀ ਰੈਲੀ ਇਤਿਹਾਸਕ ਹੋਵੇਗੀ ਅਤੇ ਹਲਕੇ ਦੇ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਨੂੰ ਸੁਣਨ ਲਈ ਪਹੁੰਚਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਾਹਿਬ ਹਲਕਾ ਖਡੂਰ ਸਾਹਿਬ ਲਈ ਕਈ ਵੱਡੇ ਵਿਕਾਸ ਕਾਰਜਾਂ ਦੇ ਐਲਾਨ ਕਰਨਗੇ। ਇਸ ਮੌਕੇ ਗੋਇੰਦਵਾਲ ਸਾਹਿਬ ਦੇ ਸਰਪੰਚ ਨਿਰਮਲ ਸਿੰਘ, ਗੁਰਸ਼ਰਨ ਪਵਾਰ, ਹਰਪਿੰਦਰ ਸਿੰਘ ਗਿੱਲ, ਹਰਿੰਦਰ ਸਿੰਘ ਡੀ.ਐੱਸ.ਪੀ. ਗੋਇੰਦਵਾਲ ਸਾਹਿਬ, ਬਿਜਲੀ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਫਸਰ ਸਾਹਿਬਾਨ ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਹਾਜ਼ਰ ਸਨ।
ਪਿਛਲੀ ਖ਼ਬਰ ਮੋਬਾਈਲ ਅਤੇ ਹੈੱਡਫੋਨ ਦਾ ਜ਼ਿਆਦਾ ਇਸਤੇਮਾਲ ਕੰਨਾਂ ਲਈ ਨੁਕਸਾਨਦੇਹ - ਡਾ. ਰੰਧਾਵਾ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਦੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਕ੍ਰਿਕਟ ਮੈਚ ’ਚ ਰਹੇ ਜੇਤੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।