ਪ੍ਰੋ. ਹਰਪ੍ਰੀਤ ਸਿੰਘ ਕੋਟ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਸਪੋਕਸਮੈਨ ਤੇ ਟੀ.ਵੀ ਪੈਨਲਿਸਟ ਦੀ ਜ਼ਿੰਮੇਵਾਰੀ ਦਿੱਤੀ
ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)–ਆਮ ਆਦਮੀ ਪਾਰਟੀ ਵਲੋਂ ਸੰਗਠਨ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਵੱਖ-ਵੱਖ ਜ਼ਿਲ੍ਹਿਆਂ ਤੋਂ ਹੋਰ ਸਾਥੀਆਂ ਨੂੰ ਨਵੀਆਂ ਜਿੰਮੇਵਾਰੀਆਂ ਦਿੱਤੀਆਂ ਹਨ। ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ, ਜ਼ਿਲ੍ਹਾ ਪ੍ਰਧਾਨ ਮੀਡੀਆ, ਜਰਨਲ ਸਕੱਤਰ ਪੰਜਾਬ ਪ੍ਰੋ.
ਪ
ਪ੍ਰੋ . ਹਰਪ੍ਰੀਤ ਸਿੰਘ
23-08-2026
ਫਤਿਆਬਾਦ, 22 ਅਗਸਤ (ਹਰਵਿੰਦਰ ਸਿੰਘ ਧੂੰਦਾ)–ਆਮ ਆਦਮੀ ਪਾਰਟੀ ਵਲੋਂ ਸੰਗਠਨ ਦੇ ਢਾਂਚੇ ਦਾ ਵਿਸਥਾਰ ਕਰਦਿਆਂ ਵੱਖ-ਵੱਖ ਜ਼ਿਲ੍ਹਿਆਂ ਤੋਂ ਹੋਰ ਸਾਥੀਆਂ ਨੂੰ ਨਵੀਆਂ ਜਿੰਮੇਵਾਰੀਆਂ ਦਿੱਤੀਆਂ ਹਨ। ਹਲਕਾ ਖਡੂਰ ਸਾਹਿਬ ਦੇ ਸੀਨੀਅਰ ਆਗੂ, ਜ਼ਿਲ੍ਹਾ ਪ੍ਰਧਾਨ ਮੀਡੀਆ, ਜਰਨਲ ਸਕੱਤਰ ਪੰਜਾਬ ਪ੍ਰੋ.ਹਰਪ੍ਰੀਤ ਸਿੰਘ ਕੋਟ ਨੂੰ ਆਮ ਆਦਮੀ ਪਾਰਟੀ ਵਲੋਂ ਪੰਜਾਬ ਦੇ ਸਪੋਕਸਮੈਨ ਅਤੇ ਟੀ.ਵੀ. ਪੈਨਲਿਸਟ ਦੀ ਜਿੰਮੇਵਾਰੀ ਦਿੱਤੀ ਹੈ ।ਇਸ ਖ਼ਬਰ ਨਾਲ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਹੈ। ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਵਰਕਰਾਂ ਵਿਚ ਜੋਸ਼ ਅਤੇ ਖੁਸ਼ੀ ਵਾਲਾ ਮਾਹੌਲ ਬਣਿਆ ਹੋਇਆ ਹੈ। ਪ੍ਰੋ.ਹਰਪ੍ਰੀਤ ਸਿੰਘ ਕੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਰਵਿੰਦ ਕੇਜਰੀਵਾਲ , ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਪ੍ਰਭਾਰੀ ਮੁਨੀਸ਼ ਸਿਸੋਦੀਆ, ਪੰਜਾਬ ਦੇ ਪ੍ਰਧਾਨ ਅਮਨ ਅਰੋੜਾ , ਸਮੁੱਚੀ ਲੀਡਰਸ਼ਿਪ ਅਤੇ ਜ਼ਿਲ੍ਹਾ ਤਰਨ ਤਾਰਨ ਦੀ ਸਮੁੱਚੀ ਲੀਡਰਸ਼ਿਪ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਨ। ਜਿੰਨਾ ਨੇ ਮੇਰੇ ’ਤੇ ਵਿਸ਼ਵਾਸ ਪ੍ਰਗਟਾਇਆ ਅਤੇ ਨਵੇਂ ਜਿੰਮੇਵਾਰੀ ਦਿੱਤੀ ਹੈ। ਮੈ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਪਹਿਲਾਂ ਦੀ ਤਰ੍ਹਾਂ ਪਾਰਟੀ ਲਈ ਦਿਨ ਰਾਤ ਕੰਮ ਕਰਾਂਗਾ।