23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਸੁਸਰੀ ਦੀ ਰੋਕਥਾਮ ਲਈ ਕਿਸਾਨਾਂ-ਮਜ਼ਦੂਰਾਂ ਦੇ ਵਫ਼ਦ ਨੇ ਕੰਪਨੀ ਦੇ ਅਧਿਕਾਰੀਆਂ ਨੂੰ ਦਿੱਤਾ ਮੰਗ-ਪੱਤਰ

ਪੱਟੀ, 22 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪਿੰਡ ਚੂਸਲੇਵੜ ਵਿਖੇ ਬਣੇ ਏਸ਼ੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ ਦੇ ਗੁਦਾਮਾਂ ਵਿਚੋਂ ਉੱਡ ਰਹੀ ਜ਼ਬਰਦਸਤ ਸੁਸਰੀ ਨੇ ਆਲੇ-ਦੁਆਲੇ ਦੇ ਕਈ ਪਿੰਡਾਂ ਦੇ ਵਸਨੀਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਇਸ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰਾਤ ਸਮੇਂ ਰੋਟੀ ਬਣਾਉਣ ਮੌਕੇ ਸੁਸਰੀ ਉੱਡ ਕੇ ਆਟੇ ਵਿਚ ਡਿੱਗ ਜਾਂਦੀ ਹੈ, ਜਦਕਿ ਗਰਮੀਆਂ ਕਾਰਨ ਬਾਹਰ ਸੌਣ ਵਾਲੇ ਲੋਕਾਂ ਦੇ ਬਿਸਤਰਿਆਂ ’ਤੇ ਵੀ ਸੁਸਰੀ ਡਿੱਗਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਅਜੀਤ ਡੈਸਕ 23-08-2026
ਪੱਟੀ, 22 ਅਗਸਤ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)–ਪਿੰਡ ਚੂਸਲੇਵੜ ਵਿਖੇ ਬਣੇ ਏਸ਼ੀਆ ਦੇ ਸਭ ਤੋਂ ਵੱਡੇ ਅਨਾਜ ਭੰਡਾਰ ਦੇ ਗੁਦਾਮਾਂ ਵਿਚੋਂ ਉੱਡ ਰਹੀ ਜ਼ਬਰਦਸਤ ਸੁਸਰੀ ਨੇ ਆਲੇ-ਦੁਆਲੇ ਦੇ ਕਈ ਪਿੰਡਾਂ ਦੇ ਵਸਨੀਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਇਸ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਰਾਤ ਸਮੇਂ ਰੋਟੀ ਬਣਾਉਣ ਮੌਕੇ ਸੁਸਰੀ ਉੱਡ ਕੇ ਆਟੇ ਵਿਚ ਡਿੱਗ ਜਾਂਦੀ ਹੈ, ਜਦਕਿ ਗਰਮੀਆਂ ਕਾਰਨ ਬਾਹਰ ਸੌਣ ਵਾਲੇ ਲੋਕਾਂ ਦੇ ਬਿਸਤਰਿਆਂ ’ਤੇ ਵੀ ਸੁਸਰੀ ਡਿੱਗਣ ਕਾਰਨ ਉਨ੍ਹਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਨਿਵਾਸੀਆਂ ਦੀ ਇਸ ਸਮੱਸਿਆ ਨੂੰ ਲੈ ਕੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਕਾਮਰੇਡ ਕੁਲਦੀਪ ਸਿੰਘ ਚੂਸਲੇਵੜ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਪ੍ਰੀਤਮ ਸਿੰਘ ਪੱਟੀ ਅਤੇ ਜ਼ਿਲ੍ਹਾ ਕਮੇਟੀ ਮੈਂਬਰ ਕਾਮਰੇਡ ਪ੍ਰਗਟ ਸਿੰਘ ਪੱਟੀ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਅਤੇ ਪਿੰਡ ਵਾਸੀਆਂ ਦਾ ਵਫ਼ਦ ਗਲੋਬਲ ਵੇਅਰ ਹਾਊਸ ਐਂਡ ਟਰੇਡਿੰਗ ਪ੍ਰਾਈਵੇਟ ਕੰਪਨੀ ਦੇ ਅਧਿਕਾਰੀਆਂ ਨੂੰ ਮਿਲਿਆ ਅਤੇ ਮੰਗ ਪੱਤਰ ਸੌਂਪਿਆ । ਵਫ਼ਦ ਨੇ ਮੰਗ ਕੀਤੀ ਕਿ ਗੁਦਾਮਾਂ ਵਿਚੋਂ ਉੱਡ ਰਹੀ ਸੁਸਰੀ ਦੀ ਰੋਕਥਾਮ ਲਈ ਤੁਰੰਤ ਅਤੇ ਪੁਖ਼ਤਾ ਪ੍ਰਬੰਧ ਕੀਤੇ ਜਾਣ, ਤਾਂ ਜੋ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਮਿਲ ਸਕੇ। ਵਫਦ ਨੇ ਦੱਸਿਆ ਕਿ ਕੰਪਨੀ ਦੇ ਅਧਿਕਾਰੀ ਪ੍ਰਮਜੀਤ ਸਿੰਘ ਨੇ ਸਾਨੂੰ ਵਿਸ਼ਵਾਸ ਦਿਵਾਇਆ ਕਿ ਕੁਝ ਹੀ ਦਿਨਾਂ ਵਿਚ ਲੋੜੀਂਦੇ ਪ੍ਰਬੰਧ ਕਰਕੇ ਇਲਾਕਾ ਨਿਵਾਸੀਆਂ ਨੂੰ ਸੁਸਰੀ ਦੀ ਸਮੱਸਿਆ ਤੋਂ ਰਾਹਤ ਦਿਵਾਈ ਜਾਵੇਗੀ। ਇਸ ਮੌਕੇ ਸਰਮੈਲ ਸਿੰਘ ਅਤੇ ਮੱਖਣ ਸਿੰਘ ਪੰਚਾਇਤ ਮੈਂਬਰ, ਗੁਰਸਾਹਿਬ ਸਿੰਘ, ਕੁਲਵਿੰਦਰ ਸਿੰਘ, ਜੱਸਾ ਸਿੰਘ ਚੱਕੀ ਵਾਲਾ, ਅੰਮ੍ਰਿਤਪਾਲ ਸਿੰਘ, ਬਾਬਾ ਗੁਰਜੰਟ ਸਿੰਘ, ਕਾਮਰੇਡ ਪੂਰਨ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਅਮਰਦੀਪ ਸਿੰਘ, ਗੁਰਵਿੰਦਰ ਸਿੰਘ ਸੋਨੂ, ਭੁਪਿੰਦਰ ਸਿੰਘ ਫੌਜੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਖੰਡ ਤੇ ਪਿਆਜ਼ ਦੇ ਭਾਅ ਅਸਮਾਨੀ ਚੜ੍ਹੇ, ਗ਼ਰੀਬ ਲੋਕਾਂ ਦੀ ਪਹੁੰਚ ਤੋਂ ਹੋਏ ਬਾਹਰ ਅਗਲੀ ਖ਼ਬਰ ਤਰਨ ਤਾਰਨ ਜ਼ਿਲ੍ਹੇ ਵਿਚ ‘ਸਕੂਲ ਸਵੱਛਤਾ ਅਤੇ ਤਿਆਰੀ ਅਭਿਆਨ’ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।