ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਵਰਗਲਾਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
ਗੋਇੰਦਵਾਲ ਸਾਹਿਬ, 23 ਅਗਸਤ (ਸਕੱਤਰ ਸਿੰਘ ਅਟਵਾਲ)—ਇਕ ਵਿਅਕਤੀ ਵਲੋਂ ਘਰ ਵਿਚੋਂ ਕੀਮਤੀ ਸਾਮਾਨ ਚੋਰੀ ਕਰਨ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹਰਪ੍ਰੀਤ ਸਿੰਘ ਪੁੱਤਰ ਸੁਰਿੰਦਰਬੀਰ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ ਨੇ ਦੱਸਿਆ ਕਿ ਉਸ ਦਾ ਤਾਇਆ ਲਖਬੀਰ ਸਿੰਘ, ਜੋ ਕਿ ਆਪਣੇ ਪਰਿਵਾਰ ਸਮੇਤ ਕੈਨੇਡਾ ਰਹਿੰਦੇ ਹਨ ਅਤੇ ਉਸ ਨੂੰ ਘਰ ਦੀ ਜਿੰਮੇਵਾਰੀ ਦਿੱਤੀ ਹੋਈ ਹੈ ਅਤੇ ਉਸ ਨੇ ਰਾਤ ਦੀ ਨਿਗਰਾਨੀ ਲਈ ਚੌਂਕੀਦਾਰ ਰੱਖਿਆ ਹੋਇਆ ਹੈ।
ਗੋਇੰਦਵਾਲ ਸਾਹਿਬ, 23 ਅਗਸਤ (ਸਕੱਤਰ ਸਿੰਘ ਅਟਵਾਲ)—ਇਕ ਵਿਅਕਤੀ ਵਲੋਂ ਘਰ ਵਿਚੋਂ ਕੀਮਤੀ ਸਾਮਾਨ ਚੋਰੀ ਕਰਨ ’ਤੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸੰਬੰਧੀ ਪੁਲਿਸ ਨੂੰ ਦਰਜ ਕਰਵਾਈ ਸ਼ਿਕਾਇਤ ਵਿਚ ਹਰਪ੍ਰੀਤ ਸਿੰਘ ਪੁੱਤਰ ਸੁਰਿੰਦਰਬੀਰ ਸਿੰਘ ਵਾਸੀ ਪਿੰਡ ਕੋਟ ਮੁਹੰਮਦ ਖਾਂ ਨੇ ਦੱਸਿਆ ਕਿ ਉਸ ਦਾ ਤਾਇਆ ਲਖਬੀਰ ਸਿੰਘ, ਜੋ ਕਿ ਆਪਣੇ ਪਰਿਵਾਰ ਸਮੇਤ ਕੈਨੇਡਾ ਰਹਿੰਦੇ ਹਨ ਅਤੇ ਉਸ ਨੂੰ ਘਰ ਦੀ ਜਿੰਮੇਵਾਰੀ ਦਿੱਤੀ ਹੋਈ ਹੈ ਅਤੇ ਉਸ ਨੇ ਰਾਤ ਦੀ ਨਿਗਰਾਨੀ ਲਈ ਚੌਂਕੀਦਾਰ ਰੱਖਿਆ ਹੋਇਆ ਹੈ। ਮਿਤੀ 17 ਅਗਸਤ 2026 ਵਕਤ ਕਰੀਬ 6 ਵਜੇ ਸ਼ਾਮ ਚੌਂਕੀਦਾਰ ਨਿਰੰਜਣ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਦੇ ਘਰ ਦਾ ਜਿੰਦਰੇ ਟੁੱਟੇ ਹੋਏ ਹਨ, ਉਸ ਨੇ ਆਪਣੇ ਤਾਏ ਲਖਬੀਰ ਸਿੰਘ ਨਾਲ ਮੋਬਾਇਲ ਫੋਨ ’ਤੇ ਚੋਰੀ ਹੋਣ ਸੰਬੰਧੀ ਗੱਲ ਕੀਤੀ ਤਾਂ ਉਨ੍ਹਾਂ ਵਲੋਂ ਦੱਸੇ ਸਾਮਾਨ ਅਨੁਸਾਰ ਜਦ ਉਨ੍ਹਾਂ ਦੀ ਨਿਸ਼ਾਨਦੇਹੀ ’ਤੇੇ ਚੈੱਕ ਕੀਤਾ ਤਾਂ ਘਰ ਵਿਚ ਪਏ 25 ਹਜ਼ਾਰ ਰੁਪਏ ਨਕਦ, ਚਾਂਦੀ ਦੇ ਭਾਂਡੇ ਕਰੀਬ 25 ਹਜ਼ਾਰ ਰੁਪਏ ਦੇ, 2 ਕੀਮਤੀ ਘੜੀਆਂ ਗਾਇਬ ਸਨ। ਬਾਅਦ ਵਿਚ ਉਸ ਨੂੰ ਪਤਾ ਲੱਗਾ ਕਿ ਚੋਰੀ ਕਰਨ ਵਾਲਾ ਵਿਅਕਤੀ ਗੁਰਪ੍ਰੀਤ ਸਿੰਘ ਉਰਫ ਗੋਰਾ ਪੁੱਤਰ ਪੂਹਲਾ ਸਿੰਘ ਵਾਸੀ ਕੋਟ ਮੁਹੰਮਦ ਖਾਂ ਅਤੇ ਉਸ ਦੇ 2 ਅਣਪਛਾਤੇ ਸਾਥੀਆਂ ਨੇ ਕੀਤੀ ਹੈ। ਇਸ ਸੰਬੰਧੀ ਸਬ ਇੰਸਪੈਕਟਰ ਸ਼ਰਨਪ੍ਰੀਤ ਕੌਰ ਨੇ ਮਾਮਲੇ ਦੀ ਜਾਂਚ ਕਰਦਿਆਂ ਗੁਰਪ੍ਰੀਤ ਸਿੰਘ ਉਰਫ਼ ਗੋਰਾ ਅਤੇ ਉਸ ਦੇ ਸਾਥੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।